ਮੇਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਦੇਖੋ ਆਪਣੀ ਰਾਸ਼ੀ
Wednesday, Jul 22, 2026 - 04:01 AM (IST)
ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਜਿਹੀ ਸੋਚ ਅਪਰੋਚ ਰਹੇਗੀ।
ਬ੍ਰਿਖ : ਡਰੇ-ਡਰੇ ਮਨ ਅਤੇ ਮਨੋਬਲ ਦੇ ਟੁੱਟਣ ਕਰ ਕੇ ਆਪ ਕਿਸੇ ਵੀ ਨਵੀਂ ਕੋਸ਼ਿਸ਼ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਰੱਖ ਸਕੋਗੇ, ਸਫਰ ਵੀ ਨਾ ਕਰੋ।
ਮਿਥੁਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਇਰਾਦਿਆਂ ’ਚ ਮਜ਼ਬੂਤੀ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।
ਕਰਕ : ਪ੍ਰਾਪਰਟੀ ਦੇ ਕਿਸੇ ਕੰਮ ਲਈ, ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਸਿੰਘ : ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ, ਪ੍ਰਭਾਵ ਦਬਦਬਾ ਬਣਿਆ ਰਹੇਗਾ।
ਕੰਨਿਆ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪਬਲੀਸ਼ਿੰਗ, ਫੋਟੋ- ਵੀਡੀਓਗ੍ਰਾਫੀ , ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਸਫਲਤਾ ਅਤੇ ਮਾਣ-ਸਨਮਾਨ ਦੇਣ ਵਾਲਾ ਸਿਤਾਰਾ, ਮੌਸਮ ਦੇ ਐਕਸਪੋਜ਼ਰ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ।
ਬ੍ਰਿਸ਼ਚਕ : ਕਿਉਂਕਿ ਜਨਰਲ ਸਿਤਾਰਾ ਨੁਕਸਾਨ ਦੇਣ ਵਾਲਾ ਹੈ, ਇਸ ਲਈ ਨਾ ਤਾਂ ਕੋਈ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਬੇ-ਧਿਆਨੀ ਨਾਲ ਕੋਈ ਡੀਲ ਕਰੋ।
ਧਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਵੀ ਬਿਹਤਰ ਨਤੀਜਾ ਦੇਵੇਗੀ।
ਮਕਰ : ਕਿਸੇ ਅਫਸਰ ਦੇ ਸਾਫਟ-ਲਚੀਲੇ ਰੁਖ ਕਰ ਕੇ ਆਪ ਦੀ ਕੋਈ ਪ੍ਰਾਬਲਮ ਸੁਲਝ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਕੁੰਭ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਮੀਨ : ਸਿਤਾਰਾ ਪੇਟ ਲਈ ਕਮਜ਼ੋਰ, ਲਾਪਰਵਾਹੀ ਨਾਲ ਖਾਣਾ-ਪੀਣਾ ਨਾ ਕਰੋ, ਲਿਖਣ-ਪੜ੍ਹਨ ਦੇ ਕੰਮ ਵੀ ਅਹਿਤਿਆਤ ਨਾਲ ਕਰੋ।
ਅੱਜ ਦਾ ਰਾਸ਼ੀਫਲ
22 ਜੁਲਾਈ 2026, ਬੁੱਧਵਾਰ ਹਾੜ੍ਹ ਸੁਦੀ ਤਿੱਥੀ ਨੌਮੀ (ਪੂਰਾ ਦਿਨ ਰਾਤ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ 'ਚ
ਬੁੱਧ ਮਿਥੁਨ 'ਚ
ਸ਼ਨੀ ਮੀਨ 'ਚ
ਚੰਦਰਮਾ ਤੁਲਾ 'ਚ
ਗੁਰੂ ਕਰਕ 'ਚ
ਰਾਹੂ ਕੁੰਭ 'ਚ
ਮੰਗਲ ਬ੍ਰਿਖ 'ਚ
ਸ਼ੁੱਕਰ ਸਿੰਘ 'ਚ
ਕੇਤੂ ਸਿੰਘ 'ਚ
ਬਿਕ੍ਰਮੀ ਸੰਮਤ : 2083, ਸਾਉਣ ਪ੍ਰਵਿਸ਼ਟੇ 7 ਰਾਸ਼ਟਰੀ ਸ਼ਕ ਸੰਮਤ : 1948, ਮਿਤੀ: 31 (ਹਾੜ੍ਹ), ਹਿਜਰੀ ਸਾਲ 1448, ਮਹੀਨਾ : ਸਫ਼ਰ, ਤਰੀਕ : 7, ਸੂਰਜ ਉਦੇ ਸਵੇਰੇ 5.42 ਵਜੇ, ਸੂਰਜ ਅਸਤ : ਸ਼ਾਮ 7.26 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸਵਾਤੀ ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ (ਰਾਤ 11.04 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਸਾਧਿਯ (ਸ਼ਾਮ 6.42 ਤੱਕ) ਅਤੇ ਮਗਰੋਂ ਯੋਗ ਸ਼ੁਭ, ਚੰਦਰਮਾ : ਤੁਲਾ ਰਾਸ਼ੀ 'ਤੇ (ਪੂਰਾ ਦਿਨ ਰਾਤ), ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ: ਕਡਲੀ ਨੌਮੀ, ਹਾੜ੍ਹ ਗੁਪਤ ਨਵਰਾਤਰੇ ਸਮਾਪਤ, ਮੇਲਾ ਸ਼ਰੀਕ ਭਵਾਨੀ (ਕਸ਼ਮੀਰ)
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
