ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
Wednesday, Jul 29, 2026 - 04:25 AM (IST)
ਮੇਖ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵਲ, ਵੱਡੇ ਲੋਕ ਮਿਹਰਬਾਨ ਅਤੇ ਸੁਪੋਰਟਿਵ ਰਹਿਣਗੇ, ਸ਼ਤਰੂ ਚਾਹ ਕੇ ਵੀ ਆਪ ਨੂੰ ਪ੍ਰੇਸ਼ਾਨ ਨਾ ਕਰ ਸਕਣਗੇ।
ਬ੍ਰਿਖ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਸਫਰ ਲਈ ਮਨ ਰਾਜ਼ੀ ਰਹੇਗਾ।
ਮਿਥੁਨ : ਸਿਹਤ ਲਈ ਸਿਤਾਰਾ ਕਮਜ਼ੋਰ, ਖਾਣਾ-ਪੀਣਾ ਲਿਮਿਟ ’ਚ ਹੀ ਰਹਿ ਕੇ ਕਰੋ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕਰਕ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਵੇਂ ਪਤੀ-ਪਤਨੀ ਹਰ ਮਾਮਲੇ ਦੇ ਪ੍ਰਤੀ ਇਕੋ ਜਿਹੀ ਸੋਚ ਰੱਖਣਗੇ।
ਸਿੰਘ : ਸ਼ਤਰੂ ਲਈ ਮੁਸ਼ਕਲਾਂ-ਪ੍ਰੇਸ਼ਾਨੀਆਂ ਪੈਦਾ ਕਰਦੇ ਰਹਿ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ।
ਕੰਨਿਆ : ਸਟ੍ਰਾਂਗ ਸਿਤਾਰਾ ਹਰ ਮੋਰਚੇ ’ਤੇ ਆਪ ਨੂੰ ਐਕਟਿਵ-ਇਫੈਕਟਿਵ ਰੱਖੇਗਾ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਤੁਲਾ : ਕੋਰਟ-ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ਲਈ ਕਿਸੇ ਵੱਡੇ ਆਦਮੀ ਦਾ ਸਹਿਯੋਗ ਲੈਣਾ ਸਹੀ ਰਹੇਗਾ।
ਧਨ : ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜਿਆਂ, ਸਰੀਆ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਕੁੰਭ : ਸਿਤਾਰਾ ਉਲਝਣਾਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਨਵਾਂ ਯਤਨ ਸ਼ੁਰੂ ਕਰੋ ਅਤੇ ਨਾ ਹੀ ਸਫਰ ਕਰੋ।
ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ ਪ੍ਰੋਗਰਾਮਿੰਗ ਵੀ ਲਾਭ ਦੇਵੇਗੀ
ਅੱਜ ਦਾ ਰਾਸ਼ੀਫਲ
29 ਜੁਲਾਈ 2026, ਬੁੱਧਵਾਰ
ਹਾੜ੍ਹ ਸੁਦੀ ਤਿੱਥੀ ਪੁੰਨਿਆ (ਸਵੇਰੇ 8.06 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਮਕਰ ’ਚ
ਮੰਗਲ ਬ੍ਰਿਖ ’ਚ
ਬੁੱਧ ਮਿਥੁਨ ’ਚ
ਗੁਰੂ ਕਰਕ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 7 (ਸਾਉਣ), ਹਿਜਰੀ ਸਾਲ 1448, ਮਹੀਨਾ : ਸਫਰ, ਤਰੀਕ : 14, ਸੂਰਜ ਉਦੇ ਸਵੇਰੇ 5.46 ਵਜੇ, ਸੂਰਜ ਅਸਤ : ਸ਼ਾਮ 7.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾਖਾੜਾ (ਬਾਅਦ ਦੁਪਹਿਰ 3.37 ਤਕ ) ਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਪ੍ਰੀਤੀ (ਰਾਤ 11.58 ਤਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ) ਭਦਰਾ ਰਹੇਗੀ (ਸਵੇਰੇ 7.13 ਤਕ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ, ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ, ਪੁਰਬ, ਦਿਵਸ ਤੇ ਤਿਉਹਾਰ : ਹਾੜ੍ਹੀ ਪੁੰਨਿਆ, ਗੁਰੂ ਪੁੰਨਿਆ, ਗੁਰੂ ਪੂਜਾ, ਵਿਆਸ ਪੂਜਾ, ਮਹਾਰਿਸ਼ੀ ਵੇਦ ਵਿਆਸ ਜੈਅੰਤੀ, ਸਤਿ ਨਾਰਾਇਣ ਵਰਤ, ਕੋਕਿਲਾ ਵਰਤ, ਸ਼ਿਵ ਸ਼ਯਨ ਉਤਸਵ, ਮੇਲਾ ਰੁਦਰ ਗੰਗਾ (ਡੋਡਾ), ਚਤੁਰਮਾਸ ਵਰਤ ਨਿਯਮ ਆਦਿ ਸ਼ੁਰੂ (ਜੈਨ), ਤੇਰਾ ਪੱਥ ਸਥਾਪਨਾ ਦਿਵਸ (ਜੈਨ)।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
