ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਰਹੇਗਾ ਮੋਹਰੀ, ਜਾਣੋ ਆਪਣੀ ਰਾਸ਼ੀ
Wednesday, Aug 12, 2026 - 03:45 AM (IST)
ਮੇਖ : ਅਦਾਲਤੀ ਕੰਮਾਂ ਲਈ ਸਿਤਾਰਾ ਬਿਹਤਰ, ਵੈਸੇ ਵੀ ਆਪ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ।
ਬ੍ਰਿਖ : ਕਿਸੇ ਕੰਮਕਾਜੀ ਪ੍ਰੋਗਰਾਮ ਨੂੰ ਅੱਗੇ ਵਧਾਉਣ ਲਈ ਆਪ ਜਿਹੜੀ ਭੱਜਦੌੜ ਕਰੋਗੇ, ਉਹ ਬਿਹਤਰ ਨਤੀਜਾ ਦੇਵੇਗੀ, ਮਾਣ-ਸਨਮਾਨ ਲਈ ਸਮਾਂ ਬਿਹਤਰ।
ਮਿਥੁਨ : ਇੰਪਰੋਟ, ਐਕਸਪੋਰਟ ਅਤੇ ਮੈਨ ਪਾਵਰ ਬਾਹਰ ਭਿਜਵਾਉਣ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਨੋਬਲ ਹਾਈ ਰਹੇਗਾ, ਵੈਸੇ ਮਨ ’ਚ ਚੰਚਲਤਾ ਅਤੇ ਜ਼ਿੰਦਾਦਿਲੀ ਰਹੇਗੀ।
ਸਿੰਘ : ਖਰਚਿਆਂ ਦਾ ਜ਼ੋਰ ਪਰ ਜ਼ਿਆਦਾਤਰ ਖਰਚ ਜਾਇਜ਼ ਕੰਮਾਂ ’ਤੇ ਹੀ ਹੋਵੇਗਾ,ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮ ਨਿਪਟਾਉਂਦੇ ਸਮੇਂ ਆਪ ਦੀ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।
ਕੰਨਿਆ : ਡ੍ਰਿੰਕਸ, ਕੈਮੀਕਲਸ, ਥਿੰਦੀਆਂ ਵਸਤਾਂ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਤੁਲਾ : ਅਫਸਰਾਂ ਦਾ ਲਚੀਲਾ ਰੁਖ, ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ਲਈ ਹੈਲਪਫੁਲ ਹੋ ਸਕਦਾ ਹੈ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਅਤੇ ਇਫੈਕਟਿਵ ਰੱਖੇਗਾ।
ਧਨੁ : ਸਿਤਾਰਾ ਪੇਟ ਨੂੰ ਵਿਗਾੜਣ ਅਤੇ ਪੈਰ ਫਿਸਲਾਉਣ ਵਾਲਾ ਹੈ, ਸਫਰ ਵੀ ਟਾਲ ਦਿਓ ਪਰ ਅਰਥ ਦਸ਼ਾ ਠੀਕ-ਠਾਕ ਰਹੇਗੀ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਰਹਿਣਗੇ।
ਕੁੰਭ : ਲਗਾਤਾਰ ਵੈਰ-ਵਿਰੋਧ ਕਰ ਕੇ ਆਪ ਕਿਸੇ ਵੀ ਕੰਮ ਨੂੰ ਅੱਗ ਵਧਾਉਣ ’ਚ ਮੁਸ਼ਕਲ ਮਹਿਸੂਸ ਕਰੋਗੇ।
ਮੀਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ, ਮਾਣ-ਸਨਮਾਨ ’ਚ ਵਾਧਾ ਹੋਵੇਗਾ।
ਅੱਜ ਦਾ ਰਾਸ਼ੀਫਲ
12 ਅਗਸਤ 2026, ਬੁੱਧਵਾਰ
ਸਾਉਣ ਵਦੀ ਤਿੱਥੀ ਮੱਸਿਆ (ਰਾਤ 11.07 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਕਰਕ ’ਚ
ਮੰਗਲ ਮਿਥੁਨ ’ਚ
ਬੁੱਧ ਕਰਕ ’ਚ
ਗੁਰੂ ਕਰਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਸਾਉਣ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 21 (ਸਾਉਣ), ਹਿਜਰੀ ਸਾਲ 1448, ਮਹੀਨਾ : ਸਫਰ, ਤਰੀਕ : 28, ਸੂਰਜ ਉਦੇ ਸਵੇਰੇ 5.55 ਵਜੇ, ਸੂਰਜ ਅਸਤ : ਸ਼ਾਮ 7.10 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਖ (ਸਵੇਰੇ 8 ਵਜੇ ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਵਿਅਤੀਘਾਤ (ਬਾਅਦ ਦੁਪਹਿਰ 3.26 ਤਕ) ਅਤੇ ਮਗਰੋਂ ਯੋਗ ਵਰਿਆਨ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 8 ਵਜੇ ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ, ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ, ਪੁਰਬ ਦਿਵਸ ਅਤੇ ਤਿਓਹਾਰ : ਸਾਵਣ (ਹਰਿਆਲੀ) ਮੱਸਿਆ, ਆਖਰੀ ਚਹਾਰ ਸੰਬਾ (ਮੁਸਲਿਮ) ਸ਼ਹਾਦਤ-ਏ-ਇਮਾਮ ਹਸਨ (ਮੁਸਿਲਮ)।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
