ਮੇਖ ਤੇ ਤੁਲਾ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
Wednesday, Aug 19, 2026 - 02:22 AM (IST)
ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਕੋਸ਼ਿਸ਼ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਮਿਲੇਗੀ, ਸ਼ੁਭ ਕੰਮਾਂ ’ਚ ਧਿਆਨ।
ਬ੍ਰਿਖ : ਡਿਸਟਰਬ ਅਤੇ ਅਸ਼ਾਂਤ ਮਨ ਕਰ ਕੇ ਆਪ ਕਿਸੇ ਵੀ ਨਵੇਂ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ, ਸਫਰ ਵੀ ਨਾ ਕਰੋ।
ਮਿਥੁਨ : ਇਰਾਦਿਆਂ ’ਚ ਮਜ਼ਬੂਤੀ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਵੈਸੇ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਜ਼ਮੀਨੀ ਅਦਾਲਤੀ ਕੰਮਾਂ ਲਈ ਸਿਤਾਰਾ ਬਿਹਤਰ, ਕੋਸ਼ਿਸ਼ ਕਰਨ ’ਤੇ ਨਾ ਸਿਰਫ ਸਫਲਤਾ ਹੀ ਮਿਲੇਗੀ, ਬਲਕਿ ਪੈਠ ਵੀ ਵਧੇਗੀ।
ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ, ਐਕਟਿਵ ਅਤੇ ਇਫੈਕਟਿਵ ਰੱਖੇਗਾ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਭੱਜਦੌੜ ਕਰਨ ’ਤੇ ਕੰਮਕਾਜੀ ਪਲਾਨਿੰਗ ਵੀ ਚੰਗਾ ਨਤੀਜਾ ਦੇਵੇਗੀ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।
ਬ੍ਰਿਸ਼ਚਕ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ, ਇਸ ਲਈ ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਉਧਾਰੀ ’ਚ ਫਸੋ।
ਧਨੁ : ਟੀਚਿੰਗ,ਕੋਚਿੰਗ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਮਕਰ : ਕਿਸੇ ਅਫਸਰ ਦਾ ਸਾਫਟ ਰੁਖ ਆਪ ਦੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਹੈਲਪਫੁਲ ਹੋ ਸਕਦਾ ਹੈ।
ਕੁੰਭ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਦੇ ਕਦਮ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ ਅਤੇ ਇਫੈਕਟਿਵ ਰੱਖੇਗਾ।
ਮੀਨ : ਪੇਟ ਬਾਰੇ ਲਾਪਰਵਾਹ ਨਾ ਰਹੋ, ਬਦਪਰਹੇਜ਼ੀ ਤੋਂ ਵੀ ਬਚੋ, ਸਫਰ ਵੀ ਪ੍ਰੇਸ਼ਾਨੀ ਵਾਲਾ ਹੋਵੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਅੱਜ ਦਾ ਰਾਸ਼ੀਫਲ
19 ਅਗਸਤ 2026, ਬੁੱਧਵਾਰ
ਸਾਉਣ ਸੁਦੀ ਤਿੱਥੀ ਸਪਤਮੀ (ਸ਼ਾਮ 7.20 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਤੁਲਾ ’ਚ
ਮੰਗਲ ਮਿਥੁਨ ’ਚ
ਬੁੱਧ ਕਰਕ ’ਚ
ਗੁਰੂ ਕਰਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਭਾਦੋਂ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 28 (ਸਾਉਣ), ਹਿਜਰੀ ਸਾਲ 1448, ਮਹੀਨਾ : ਰਬਿ-ਉਲ-ਅਵਲ, ਤਰੀਕ : 5, ਸੂਰਜ ਉਦੇ ਸਵੇਰੇ 6 ਵਜੇ, ਸੂਰਜ ਅਸਤ : ਸ਼ਾਮ 7.03 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸਵਾਤੀ (ਸਵੇਰੇ 6.47 ਤਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਬ੍ਰਹਮ (19-20 ਮੱਧ ਰਾਤ 3.44 ਤਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਤੁਲਾ ਰਾਸ਼ੀ ’ਤੇ (19-20 ਮੱਧ ਰਾਤ 2.31 ਤਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (ਸ਼ਾਮ 7.20 ’ਤੇ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ, ਪੁਰਬ, ਦਿਵਸ ਅਤੇ ਤਿਓਹਾਰ : ਗੋਸਵਾਮੀ ਤੁਲਸੀ ਦਾਸ ਜੈਅੰਤੀ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
