ਮੀਨ ਰਾਸ਼ੀ ਵਾਲਿਆਂ ਨੂੰ ਆਪਣੇ ਕੰਮ-ਧੰਦੇ ''ਚ ਮਿਲੇਗਾ ਚੰਗਾ ਲਾਭ, ਦੇਖੋ ਆਪਣੀ ਰਾਸ਼ੀ ਦਾ ਹਾਲ
Wednesday, Aug 26, 2026 - 02:47 AM (IST)
ਮੇਖ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ, ਆਪ ਨੂੰ ਆਪਣੀ ਕਿਸੇ ਸਰਕਾਰੀ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਇੱਜ਼ਤਮਾਣ ਦੀ ਪ੍ਰਾਪਤੀ।
ਬ੍ਰਿਖ : ਯਤਨ ਕਰਨ ’ਤੇ ਆਪ ਆਪਣੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਉਸ ਦੇ ਟਾਰਗੈੱਟ ਵੱਲ ਲੈ ਜਾਣ ’ਚ ਸਫਲ ਹੋ ਸਕਦੇ ਹੋ।
ਮਿਥੁਨ : ਖਾਣਾ-ਪੀਣਾ ਪਰਹੇਜ਼ ਨਾਲ ਕਰੋ, ਕਿਉਂਕਿ ਪੂਰਾ ਬਚਾਅ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਵਿਗੜਿਆ-ਵਿਗੜਿਆ ਜਿਹਾ ਰਹੇਗਾ।
ਕਰਕ : ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ।
ਸਿੰਘ : ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖੋ, ਸਫਰ ਵੀ ਨੁਕਸਾਨ ਪ੍ਰੇਸ਼ਾਨੀ ਵਾਲਾ ਹੋਵੇਗਾ, ਇਸ ਲਈ ਉਸ ਨੂੰ ਟਾਲ ਦਿਓ।
ਕੰਨਿਆ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਇਰਾਦਿਆਂ ’ਚ ਸਫਲਤਾ ਮਿਲੇਗੀ, ਜਨਰਲ ਹਾਲਾਤ ਵੀ ਅਨੁਕੂਲ ਬਣੇ ਰਹਿਣਗੇ।
ਤੁਲਾ : ਕਿਸੇ ਅਦਾਲਤੀ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਕੰਮਕਾਜੀ ਦਸ਼ਾ ਵੀ ਠੀਕ-ਠਾਕ ਰਹੇਗੀ।
ਬ੍ਰਿਸ਼ਚਕ : ਕਿਸੇ ਵੱਡੇ ਆਦਮੀ ਤੋਂ ਮਦਦ ਲੈਣ ਲਈ ਜੇਕਰ ਆਪ ਉਸ ਨੂੰ ਮਿਲੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
ਧਨ : ਵਪਾਰ ਕਾਰੋਬਾਰ ’ਚ ਲਾਭ, ਕੰਮਕਾਜੀ ਟੂਰਿੰਗ ਵੀ ਫਰੂਟਫੁਲ ਰਹੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਵੀ ਹੱਲ ਹੋਵੇਗੀ।
ਮਕਰ : ਵਪਾਰ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।
ਕੁੰਭ : ਸਿਤਾਰਾ ਖਰਚਿਆਂ ਨੂੰ ਵਧਾਉਣ, ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਮੀਨ : ਲੋਹਾ, ਲੋਹਾ ਮਸ਼ੀਨਰੀ , ਲੋਹੇ ਦੇ ਬਣੇ ਸਾਮਾਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮ ਧੰਦੇ ’ਚ ਚੰਗਾ ਲਾਭ ਮਿਲੇਗਾ।
ਅੱਜ ਦਾ ਰਾਸ਼ੀਫਲ
26 ਅਗਸਤ 2026, ਬੁੱਧਵਾਰ
ਸਾਉਣ ਸੁਦੀ ਤਿੱਥੀ ਤਰੋਦਸ਼ੀ (ਸਵੇਰੇ 8 ਵਜੇ ਤੱਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮਕਰ ’ਚ
ਮੰਗਲ ਮਿਥੁਨ ’ਚ
ਬੁੱਧ ਸਿੰਘ ’ਚ
ਗੁਰੂ ਕਰਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਭਾਦੋਂ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 4 (ਭਾਦੋਂ), ਹਿਜਰੀ ਸਾਲ 1448, ਮਹੀਨਾ : ਰਬਿ-ਉਲ-ਅੱਵਲ, ਤਰੀਕ : 12, ਸੂਰਜ ਉਦੇ ਸਵੇਰੇ 6.04 ਵਜੇ, ਸੂਰਜ ਅਸਤ : ਸ਼ਾਮ 6.55 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (26-27 ਮੱਧ ਰਾਤ12.48 ਤਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਸੌਭਾਗਿਯ (ਸਵੇਰੇ 8 ਵਜੇ ਤਕ) ਅਤੇ ਮਗਰੋਂ ਯੋਗ ਸ਼ੋਭਨ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ, ਪੁਰਬ, ਦਿਵਸ ਅਤੇ ਤਿਓਹਾਰ : ਇਦੁਲ ਮਿਲਾਦ (ਮੁਸਲਿਮ), ਓਨਮ(ਕੇਰਲ)
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
