ਮੇਖ ਰਾਸ਼ੀ ਵਾਲਿਆਂ ਦੀ ਆਰਥਿਕ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

Wednesday, Sep 02, 2026 - 04:41 AM (IST)

ਮੇਖ ਰਾਸ਼ੀ ਵਾਲਿਆਂ ਦੀ ਆਰਥਿਕ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਆਰਥਿਕ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।  
ਬ੍ਰਿਖ : ਕਿਉਂਕਿ ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਵੀ ਨਵੀਂ ਕੋਸ਼ਿਸ਼ ਸ਼ੁਰੂ ਕਰਨ ਤੋਂ ਬਚਣਾ ਚਾਹੀਦਾ ਹੈ।
ਮਿਥੁਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕਾਰੋਬਾਰੀ ਟੂਰਿੰਗ ਨੂੰ ਬਿਹਤਰ ਨਤੀਜਾ ਦੇਣ ਵਾਲਾ ਹੈ , ਪਲਾਨਿੰਗ, ਪ੍ਰੋਗਰਾਮਿੰਗ ਵੀ ਲਾਭਕਾਰੀ।
ਕਰਕ : ਸਿਤਾਰਾ ਜਨਰਲ ਤੌਰ ’ਤੇ ਸਫਲਤਾ ਦੇਣ ਵਾਲਾ, ਇੱਜ਼ਤਮਾਣ ਵਧਾਉਣ ਅਤੇ ਸ਼ਤਰੂਆਂ ਨੂੰ ਕਮਜ਼ੋਰ ਰੱਖਣ ਵਾਲਾ ਹੈ।
ਸਿੰਘ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਇਰਾਦਿਆਂ ’ਚ ਸਫਲਤਾ, ਜਨਰਲ ਤੌਰ ’ਤੇ ਕਦਮ  ਹਰ ਮੋਰਚੇ ’ਤੇ ਬੜ੍ਹਤ ਵੱਲ ਰਹੇਗਾ।
ਕੰਨਿਆ : ਕਾਰੋਬਾਰੀ ਦਸ਼ਾ ਸੰਤੋਖਜਨਕ ਪਰ ਪੇਟ ’ਚ ਕੁਝ ਨਾ ਕੁਝ ਗੜਬੜੀ ਰਹੇਗੀ, ਮਨ ਵੀ ਅਪਸੈੱਟ ਅਤੇ ਪ੍ਰੇਸ਼ਾਨ ਜਿਹਾ ਰਹੇਗਾ।
ਤੁਲਾ : ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਵੈਸੇ ਫੈਮਿਲੀ ਫਰੰਟ ’ਤੇ ਤਾਲਮੇਲ, ਸਦਭਾਅ ਬਣਿਆ ਰਹੇਗਾ।
ਬ੍ਰਿਸ਼ਚਕ : ਮਨ ਡਰਿਆ-ਡਰਿਆ ਰਹੇਗਾ, ਮਨੋਬਲ ’ਚ ਵੀ ਟੁੱਟਣ ਦਾ ਅਹਿਸਾਸ ਰਹੇਗਾ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ।
ਧਨ : ਯਤਨ ਅਤੇ ਭੱਜਦੌੜ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅਗੇ ਵਧੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਮਕਰ : ਕੋਰਟ-ਕਚਹਿਰੀ ਨਾਲ ਜੁੜੀ ਕਿਸੇ ਕੋਸ਼ਿਸ਼ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲੇਗਾ ਪਰ ਪੈਰ ਫਿਸਲਣ ਦਾ ਡਰ ਰਹੇਗਾ।
ਕੁੰਭ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ।
ਮੀਨ : ਮਿੱਟੀ, ਰੇਤਾ, ਬਜਰੀ, ਟਿੰਬਰ ਤੇ ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਅੱਜ ਦਾ ਰਾਸ਼ੀਫਲ

2 ਸਤੰਬਰ 2026, ਬੁੱਧਵਾਰ
ਭਾਦੋਂ ਵਦੀ ਤਿੱਥੀ ਪੰਚਮੀ (ਸਵੇਰੇ 6.13 ਵਜੇ ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ       ਸਿੰਘ ’ਚ 
ਚੰਦਰਮਾ      ਮੇਖ ’ਚ 
ਮੰਗਲ     ਮਿਥੁਨ  ’ਚ
 ਬੁੱਧ     ਸਿੰਘ  ’ਚ 
 ਗੁਰੂ      ਕਰਕ ’ਚ 
 ਸ਼ੁੱਕਰ     ਕੰਨਿਆ  ’ਚ 
 ਸ਼ਨੀ    ਮੀਨ ’ਚ
 ਰਾਹੂ     ਕੁੰਭ ’ਚ                                                     
 ਕੇਤੂ      ਸਿੰਘ ’ਚ  

ਬਿਕ੍ਰਮੀ ਸੰਮਤ :  2083, ਭਾਦੋਂ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 11 (ਭਾਦੋਂ), ਹਿਜਰੀ ਸਾਲ 1448, ਮਹੀਨਾ : ਰਬਿ-ਉਲ-ਅੱਵਲ, ਤਰੀਕ : 19, ਸੂਰਜ ਉਦੇ ਸਵੇਰੇ 6.08 ਵਜੇ, ਸੂਰਜ ਅਸਤ : ਸ਼ਾਮ 6.46 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (2-3 ਮੱਧ ਰਾਤ 1.43 ਤਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਧਰੁਵ (ਰਾਤ 9.12 ਤਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (2-3 ਮੱਧ ਰਾਤ 4.27 ’ਤੇ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ, ਪੁਰਬ, ਦਿਵਸ ਅਤੇ ਤਿਓਹਾਰ : ਚੰਦਨ ਛੱਠ, ਹਲ ਛੱਠ।
 (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Inder Prajapati

Content Editor

Related News