ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਉਲਝਣਾਂ-ਪ੍ਰੇਸ਼ਾਨੀਆਂ ਨਾਲ ਰਹੇਗਾ ਭਰਿਆ, ਦੇਖੋ ਆਪਣੀ ਰਾਸ਼ੀ
Wednesday, Sep 09, 2026 - 04:48 AM (IST)
ਬ੍ਰਿਖ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ ਤੇ ਮਿਥੁਨ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰੀ ਤੌਰ 'ਤੇ ਵਧੀਆ
ਮੇਖ : ਬਾਅਦ ਦੁਪਹਿਰ ਤਕ ਪ੍ਰਾਪਰਟੀ ਦੇ ਕੰਮਾਂ ਲਈ ਆਪ ਦੇ ਯਤਨ ਚੰਗੀ ਰਿਸਪਾਂਸ ਦੇਣਗੇ, ਮਾਣ-ਸਨਮਾਨ ਲਈ ਸਮਾਂ ਚੰਗਾ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਬਾਅਦ ਦੁਪਹਿਰ ਤਕ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ, ਫਿਰ ਬਾਅਦ ’ਚ ਸਫਲਤਾ ਮਿਲੇਗੀ।
ਮਿਥੁਨ : ਸਿਤਾਰਾ ਬਾਅਦ ਦੁਪਹਿਰ ਤਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਵਾਲਾ, ਫਿਰ ਬਾਅਦ ’ਚ ਵੀ ਆਪ ਦੀਆਂ ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ।
ਕਰਕ : ਸਿਤਾਰਾ ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਵੈਸੇ ਵੀ ਹਰ ਮੋਰਚੇ ’ਤੇ ਸਫਲਤਾ ਮਿਲੇਗੀ, ਪੈਠ ਵਧੇਗੀ।
ਸਿੰਘ : ਸਿਤਾਰਾ ਬਾਅਦ ਦੁਪਹਿਰ ਤਕ ਕਮਜ਼ੋਰ, ਲੈਣ-ਦੇਣ ਦੇ ਕੰਮਾਂ ’ਚ ਵੀ ਸੁਚੇਤ ਰਹਿਣਾ ਸਹੀ ਰਹੇਗਾ, ਫਿਰ ਬਾਅਦ ’ਚ ਬਿਹਤਰੀ ਹੋਵੇਗੀ।
ਕੰਨਿਆ : ਸਿਤਾਰਾ ਬਾਅਦ ਦੁਪਹਿਰ ਤਕ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ ਪਰ ਬਾਅਦ ’ਚ ਕੋਈ ਬਣਿਆ ਬਣਾਇਆ ਕੰਮ ਉਲਝ ਵਿਗੜ ਸਕਦਾ ਹੈ।
ਤੁਲਾ : ਸਿਤਾਰਾ ਬਾਅਦ ਦੁਪਹਿਰ ਤਕ ਆਪ ਨੂੰ ਹਾਵੀ-ਪ੍ਰਭਾਵੀ ਅਤੇ ਇਫੈਕਟਿਵ ਰੱਖੇਗਾ, ਫਿਰ ਬਾਅਦ ’ਚ ਅਰਥ ਦਸ਼ਾ ਸੁਧਰੇਗੀ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਹਰ ਫਰੰਟ ’ਤੇ ਆਪ ਨੂੰ ਦੁਜਿਆਂ ’ਤੇ ਹਾਵੀ-ਪ੍ਰਭਾਵੀ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਧਨੁ : ਸਿਤਾਰਾ ਬਾਅਦ ਦੁਪਹਿਰ ਤਕ ਪੇਟ ਲਈ ਕਮਜ਼ੋਰ, ਫਿਰ ਬਾਅਦ ’ਚ ਦੁਜਿਆਂ ’ਤੇ ਆਪ ਦੀ ਲਿਹਾਜ਼ਦਾਰੀ ਵਧੇਗੀ।
ਮਕਰ : ਸਿਤਾਰਾ ਬਾਅਦ ਦੁਪਹਿਰ ਤਕ ਕੰਮਕਾਜੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਪੇਟ ਦਾ ਧਿਆਨ ਰੱਖੋ।
ਕੁੰਭ : ਸਿਤਾਰਾ ਬਾਅਦ ਦੁਪਹਿਰ ਤਕ ਕਮਜ਼ੋਰ, ਮਨ ਦੁਵਿਧਾ ’ਚ ਰਹੇਗਾ ਪਰ ਬਾਅਦ ’ਚ ਆਪ ਦੀ ਕੋਸ਼ਿਸ਼ ਚੰਗਾ ਨਤੀਜਾ ਦੇਵੇਗੀ।
ਮੀਨ : ਸਿਤਾਰਾ ਬਾਅਦ ਦੁਪਹਿਰ ਤਕ ਬਿਹਤਰ, ਸਕੀਮਾਂ ਪ੍ਰੋਗਰਾਮ ਵੀ ਸਿਰੇ ਚੜ੍ਹਣਗੇ ਪਰ ਬਾਅਦ ’ਚ ਪ੍ਰੇਸ਼ਾਨੀਆਂ ਵਧਣਗੀਆਂ।
ਅੱਜ ਦਾ ਰਾਸ਼ੀਫਲ
9 ਸਤੰਬਰ 2026, ਬੁੱਧਵਾਰ
ਭਾਦੋਂ ਵਦੀ ਤਿੱਥੀ ਤਰੋਦਸ਼ੀ (ਦੁਪਹਿਰ 12.31 ਤੱਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਕਰਕ ’ਚ
ਮੰਗਲ ਮਿਥੁਨ ’ਚ
ਬੁੱਧ ਕੰਨਿਆ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਭਾਦੋਂ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 18 (ਭਾਦੋਂ), ਹਿਜਰੀ ਸਾਲ 1448, ਮਹੀਨਾ : ਰਬਿ-ਉਲ-ਅੱਵਲ, ਤਰੀਕ : 26, ਸੂਰਜ ਉਦੇ ਸਵੇਰੇ 6.12 ਵਜੇ, ਸੂਰਜ ਅਸਤ : ਸ਼ਾਮ 6.38 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (ਬਾਅਦ ਦੁਪਹਿਰ 3.15 ਤੱਕ) ਅਤੇ ਮਗਰੋਂ ਨਕਸ਼ੱਤਰ ਮਘਾ, ਯੋਗ : ਸ਼ਿਵ (ਰਾਤ 9.53 ਤਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਕਰਕ ਰਾਸ਼ੀ ’ਤੇ (ਬਾਅਦ ਦੁਪਹਿਰ 3.15 ਤਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਦੁਪਹਿਰ 12.31 ਤੋਂ ਲੈ ਕੇ ਰਾਤ 11.33 ਤਕ),ਬਾਅਦ ਦੁਪਹਿਰ 3.15 ਤਕ ਜੰਮੇ ਬੱਚੇ ਨੂੰ ਅਸ਼ਲੇਖਾ ਨਕੱਸ਼ਤਰ ਦੀ ਅਤੇ ਮਗਰੋਂ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ, ਪੁਰਬ, ਦਿਵਸ ਅਤੇ ਤਿਓਹਾਰ : ਮਾਸਿਕ ਸ਼ਿਵਰਾਤਰੀ ਵਰਤ, ਕੈਲਾਸ਼ ਯਾਤਰਾ ਸ਼ੁਰੂ, ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦਾ ਬਲਿਦਾਨ ਦਿਵਸ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
