ਮੇਖ ਰਾਸ਼ੀ ਵਾਲਿਆਂ ਨੂੰ ਕਾਰੋਬਾਰ ''ਚ ਮਿਲੇਗਾ ਲਾਭ, ਦੇਖੋ ਆਪਣੀ ਰਾਸ਼ੀ ਦਾ ਹਾਲ
Wednesday, Sep 30, 2026 - 04:43 AM (IST)
ਮੇਖ : ਸਿਤਾਰਾ ਕਾਰੋਬਾਰੀ ਕੰਮਾਂ, ਕਾਰੋਬਾਰੀ ਟੂਰਿੰਗ ਲਈ ਬਿਹਤਰ, ਪਲਾਨਿੰਗ, ਪ੍ਰੋਗਰਾਮਿੰਗ ਅੱਗੇ ਵਧਾਉਣ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ।
ਬ੍ਰਿਖ : ਸਿਤਾਰਾ ਦੁਪਹਿਰ ਤੱਕ ਨੁਕਸਾਨ ਵਾਲਾ, ਕੋਈ ਵੀ ਨਵਾਂ ਪ੍ਰੋਗਰਾਮ ਹੱਥ ’ਚ ਨਾ ਲਓ ਪਰ ਬਾਅਦ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਮਿਥੁਨ :ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਪ੍ਰੋਗਰਾਮਾਂ’ਚ ਲਾਭ ਦੇਣ ਵਾਲਾ ਪਰ ਬਾਅਦ’ਚ ਕਿਸੇ ਨਾ ਕਿਸੇ ਮੁਸ਼ਕਿਲ ਦੇ ਜਾਗਣ ਦਾ ਡਰ ਰਹੇਗਾ।
ਕਰਕ :ਸਿਤਾਰਾ ਦੁਪਹਿਰ ਤੱਕ ਸਰਕਾਰੀ,ਗੈਰ- ਸਰਕਾਰੀ ਕੰਮਾਂ ਲਈ ਬਿਹਤਰ ਪਰ ਬਾਅਦ’ਚ ਅਰਥ ਦਸ਼ਾ ਕੰਫਰਟੇਬਲ ਬਣੇਗੀ, ਵੈਸੇ ਸੁਭਾਅ ’ਚ ਗੁੱਸਾ ਰਹੇਗਾ।
ਸਿੰਘ : ਸਿਤਾਰਾ ਜਨਰਲ ਤੌਰ ’ਤੇ ਮਜ਼ਬੂਤ, ਜਿਹੜਾ ਆਪ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਪੰਗਿਆਂ ਝਮੇਲਿਆਂ ਤੋਂ ਆਪਣੇ ਆਪ ਨੂੰ ਬਚਾਅ ਕੇ ਰੱਖੋ।
ਕੰਨਿਆ : ਸਿਤਾਰਾ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਨਾਪ-ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਤੁਲਾ :ਸਿਤਾਰਾ ਦੁਪਹਿਰ ਤੱਕ ਕੰਮਕਾਜੀ ਕੰਮਾਂ ਲਈ ਚੰਗਾ, ਫਿਰ ਬਾਅਦ’ਚ ਸਮਾਂ ਸਿਹਤ ਨੂੰ ਵਿਗਾੜਣ ਵਾਲਾ ਬਣੇਗਾ।
ਬ੍ਰਿਸ਼ਚਕ :ਸਿਤਾਰਾ ਦੁਪਹਿਰ ਤੱਕ ਕਮਜ਼ੋਰ, ਮਨ ਡਰਿਆ-ਡਰਿਆ ਅਤੇ ਡਾਵਾਂਡੋਲ ਜਿਹਾ ਰਹੇਗਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੋਗੀ।
ਧਨੁ : ਸਿਤਾਰਾ ਦੁਪਹਿਰ ਤੱਕ ਬਿਹਤਰ, ਇਰਾਦਿਆਂ ’ਚ ਮਜ਼ਬੂਤੀ ਪਰ ਬਾਅਦ ’ਚ ਜਨਰਲ ਹਾਲਾਤ ਕੰਪਲੀਕੇਸ਼ਨ ਵਾਲੇ ਬਣ ਸਕਦੇ ਹਨ।
ਮਕਰ :ਜਨਰਲ ਸਿਤਾਰਾ ਸਫਲਤਾ ਅਤੇ ਇੱਜ਼ਤ ਮਾਣ ਵਾਲਾ ਹੈ ਪਰ ਘਰੇਲੂ ਮੋਰਚੇ ’ਤੇ ਪ੍ਰੇਸ਼ਾਨੀ ਅਤੇ ਖਿਚਾਤਣੀ ਰਹਿ ਸਕਦੀ ਹੈ।
ਕੁੰਭ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਵਿਅਸਤਤਾ ਅਤੇ ਭੱਜਦੌੜ ਵਾਲਾ ਪਰ ਬਾਅਦ ’ਚ ਪਲਾਨਿੰਗ-ਪ੍ਰੋਗਰਾਮਿੰਗ ਲਾਭ ਵਾਲੀ ਰਹੇਗੀ।
ਮੀਨ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ’ਚ ਲਾਭ ਦੇਣ ਵਾਲਾ, ਸਫਲਤਾ ਸਾਥ ਦੇਵੇਗੀ, ਫਿਰ ਬਾਅਦ’ਚ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ।
ਅੱਜ ਦਾ ਰਾਸ਼ੀਫਲ
30 ਸਤੰਬਰ 2026, ਬੁੱਧਵਾਰ
ਅੱਸੂ ਵਦੀ ਤਿੱਥੀ ਚੌਥ (ਬਾਅਦ ਦੁਪਹਿਰ 2.56 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ 'ਚ
ਬੁੱਧ ਤੁਲਾ 'ਚ
ਸ਼ਨੀ ਮੀਨ 'ਚ
ਚੰਦਰਮਾ ਮੇਖ 'ਚ
ਗੁਰੂ ਕਰਕ 'ਚ
ਰਾਹੂ ਕੁੰਭ 'ਚ
ਮੰਗਲ ਕਰਕ 'ਚ
ਸ਼ੁੱਕਰ ਤੁਲਾ 'ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਅੱਸੂ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ : 1948, ਮਿਤੀ :8 (ਅੱਸੂ), ਹਿਜਰੀ ਸਾਲ 1448, ਮਹੀਨਾ : ਰਬਿ-ਉਲਸਾਨੀ, ਤਰੀਕ :18, ਸੂਰਜ ਉਦੇ ਸਵੇਰੇ 6.25 ਵਜੇ, ਸੂਰਜ ਅਸਤ : ਸ਼ਾਮ 6.10 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (ਸਵੇਰੇ 7.37 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ ਵਜਰ (30 ਸਤੰਬਰ-1 ਅਕਤੂਬਰ ਮੱਧ ਰਾਤ 12.21 ਤੱਕ) ਅਤੇ ਮਗਰੋਂ ਯੋਗ ਪ੍ਰਿਧੀ,ਚੰਦਰਮਾ :ਮੇਖ ਰਾਸ਼ੀ 'ਤੇ (ਦੁਪਹਿਰ 1.14 ਤੱਕ) ਅਤੇ ਮਗਰੋਂ ਬ੍ਰਿਖ ਰਾਸ਼ੀ 'ਤੇ ਪੇਸ਼ ਕਰੇਗਾ। ਦਿਸ਼ਾ ਸ਼ੁਲ :ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ ਬਾਅਦ ਦੁਪਹਿਰ12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਤਿੱਥੀ ਚੌਥ ਦਾ ਸਰਾਧ ਫਿਰ ਮਗਰੋਂ ਦੁਪਹਿਰ 2.56 ਤੋਂ ਬਾਅਦ ਤਿੱਥੀ ਪੰਚਮੀ ਦਾ ਸਰਾਧ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
