ਬ੍ਰਿਸ਼ਚਕ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ
Wednesday, Oct 14, 2026 - 03:39 AM (IST)
ਮੇਖ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣਾ-ਪੀਣਾ ਸੀਮਾ ’ਚ ਰਹਿ ਕੇ ਕਰਨਾ ਸਹੀ ਰਹੇਗਾ, ਵੈਸੇ ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਕੋਈ ਵੀ ਕੋਸ਼ਿਸ਼ ਅਨਮੰਨੇ ਮਨ ਨਾਲ ਨਾ ਕਰੋ ਪਰ ਘਰੇਲੂ ਮੋਰਚੇ ’ਤੇ ਪ੍ਰੇਸ਼ਾਨੀ ਰਹਿ ਸਕਦੀ ਹੈ।
ਮਿਥੁਨ : ਦੁਸ਼ਮਣਾਂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਭਰੋਸਾ ਕਰੋ, ਮਨ ਵੀ ਅਸ਼ਾਂਤ-ਪ੍ਰੇਸ਼ਾਨ ਅਤੇ ਡਾਵਾਂਡੋਲ ਜਿਹਾ ਰਹੇਗਾ।
ਕਰਕ : ਗਲਤ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਜ਼ਬਤ ਰੱਖਣਾ ਸਹੀ ਰਹੇਗਾ ਪਰ ਅਰਥ ਮੋਰਚੇ ’ਤੇ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ।
ਸਿੰਘ : ਕਿਉਂਕਿ ਸਿਤਾਰਾ ਕੋਰਟ ਕਚਹਿਰੀ ਦੇ ਕੰਮਾਂ ਲਈ ਕਮਜ਼ੋਰ ਹੈ, ਇਸ ਲਈ ਅਦਾਲਤ’ਚ ਜਾਣ ਤੋਂ ਬਚਣਾ ਚਾਹੀਦਾ ਹੈ।
ਕੰਨਿਆ : ਹਲਕੀ ਸੋਚ ਅਤੇ ਨੇਚਰ ਵਾਲੇ ਲੋਕ, ਆਪ ਲਈ ਪ੍ਰੇਸ਼ਾਨੀਆਂ ਪੈਦਾ ਕਰ ਸਕਦੇ ਹਨ, ਮਨ ਡਰਿਆ-ਡਰਿਆ ਅਤੇ ਅਪਸੈੱਟ ਜਿਹਾ ਰਹੇਗਾ।
ਤੁਲਾ : ਧਿਆਨ ਰੱਖੋ ਕਿ ਕਾਰੋਬਾਰੀ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਨੁਕਸਾਨ ਦਾ ਵੀ ਡਰ ਰਹੇਗਾ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮਨ ਅਸ਼ਾਂਤ-ਪ੍ਰੇਸ਼ਾਨ ਜਿਹਾ ਰਹੇਗਾ, ਆਪ ਕਿਸੇ ਵੀ ਕੰਮ ਨੂੰ ਹੱਥ’ਚ ਲੈਣ ਤੋਂ ਬਚੋਗੇ।
ਧਨ : ਸਮਾਂ ਉਲਝਣਾਂ, ਝਮੇਲਿਆਂ ਅਤੇ ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਵੀ ਨਵੀਂ ਕੋਸ਼ਿਸ਼ ਸ਼ੁਰੂ ਨਾ ਕਰੋ, ਸਫਰ ਵੀ ਟਾਲ ਦਿਓ।
ਮਕਰ : ਮਿੱਟੀ-ਰੇਤਾ-ਬੱਜਰੀ, ਟਿੰਬਰ, ਪਲਾਈ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ’ਚ ਭਰਪੂਰ ਲਾਭ ਮਿਲੇਗਾ।
ਕੁੰਭ : ਕਿਸੇ ਅਫਸਰ ਦੇ ਨਾਰਾਜ਼ਗੀ ਵਾਲੇ ਰੁਖ ਕਰ ਕੇ ਆਪ ਦੀਆਂ ਪ੍ਰੇਸ਼ਾਨੀਆਂ ਵਧਣ ਦਾ ਡਰ, ਮਾਣ-ਸਨਮਾਨ ਨੂੰ ਠੇਸ ਲਗਣ ਦਾ ਡਰ।
ਮੀਨ : ਸਮਾਂ ਬਾਧਾਵਾਂ-ਮੁਸ਼ਕਿਲਾਂ ਅਤੇ ਰੁਕਾਵਟਾਂ ਵਾਲਾ, ਆਪਣੇ ਆਪ ਨੂੰ ਪੰਗਿਆਂ ਝਮੇਲਿਆਂ ਤੋਂ ਬਚਾ ਕੇ ਰੱਖੋ, ਮਨ ਅਤੇ ਬੁੱਧੀ ’ਤੇ ਗਲਤ ਸੋਚ ਹਾਵੀ ਰਹੇਗੀ।
ਅੱਜ ਦਾ ਰਾਸ਼ੀਫਲ
14 ਅਕਤੂਬਰ 2026, ਬੁੱਧਵਾਰ
ਅੱਸੂ ਸੁਦੀ ਤਿੱਥੀ ਚੌਥ (14-15 ਮੱਧ ਰਾਤ 1.14 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਬ੍ਰਿਸ਼ਚਕ’ਚ
ਮੰਗਲ ਕਰਕ ’ਚ
ਬੁੱਧ ਤੁਲਾ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਅੱਸੂ ਪ੍ਰਵਿਸ਼ਟੇ 28 ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 22 (ਅੱਸੂ), ਹਿਜਰੀ ਸਾਲ 1448, ਮਹੀਨਾ : ਜਮਾਦਿ ਉਲ ਅਵੱਲ, ਤਰੀਕ :2, ਸੂਰਜ ਉਦੇ ਸਵੇਰੇ 6.34 ਵਜੇ, ਸੂਰਜ ਅਸਤ ਸ਼ਾਮ 5.53 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (14-15 ਮੱਧ ਰਾਤ 3.34 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਆਯੁਸ਼ਮਾਨ (ਰਾਤ 8.39 ਤੱਕ) ਅਤੇ ਮਗਰੋਂ ਯੋਗ ਸੋਭਾਗਿਯਾ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ ), 14-15 ਮੱਧ ਰਾਤ 3.39 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਦੁਪਹਿਰ 12.22 ਤੋਂ ਲੈ ਕੇ 14.15 ਮੱਧ ਰਾਤ 1.14 ਤੱਕ ), ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ,381 ਮੋਤਾ ਸਿੰਘ ਨਗਰ, ਜਲੰਧਰ)
