ਕਰਕ ਰਾਸ਼ੀ ਵਾਲਿਆਂ ਨੂੰ ਮਿਲੇਗੀ ਕੰਮਕਾਜ ''ਚ ਸਫਲਤਾ, ਦੇਖੋ ਆਪਣਾ ਅੱਜ ਦਾ ਰਾਸ਼ੀਫਲ

Monday, Oct 19, 2026 - 04:14 AM (IST)

ਕਰਕ ਰਾਸ਼ੀ ਵਾਲਿਆਂ ਨੂੰ ਮਿਲੇਗੀ ਕੰਮਕਾਜ ''ਚ ਸਫਲਤਾ, ਦੇਖੋ ਆਪਣਾ ਅੱਜ ਦਾ ਰਾਸ਼ੀਫਲ

ਮੇਖ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ  ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ, ਸ਼ਤਰੂ ਕਮਜ਼ੋਰ ਰਹਿਣਗੇ ।
ਬ੍ਰਿਖ :ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਇਟਰੇਚਰ ਪੜ੍ਹਨ, ਕਥਾ-ਵਾਰਤਾ ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ ।
ਮਿਥੁਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣ ਸੰਭਣ ਦੇ ਕਰਨਾ ਚਾਹੀਦਾ ਹੈ ਪਰ ਆਮ ਹਾਲਾਤ ਪਹਿਲੇ ਦੀ ਤਰ੍ਹਾ ਬਣੇ ਰਹਿਣਗੇ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਬਣਿਆ ਰਹੇਗਾ।
ਸਿੰਘ :ਦੁਸ਼ਮਣਾਂ ’ਤੇ ਭਰੋਸਾ ਨਹੀਂ ਕਰਨਾ ਚਾਹੀਦਾ, ਕਿਉਂਕਿ ਉਹ ਆਪ ਦੀ ਲੱਤ ਖਿੱਚਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ।
ਕੰਨਿਆ : ਸੰਤਾਨ ਸਾਥ ਦੇਵੇਗੀ ਅਤੇ ਆਪ ਦੇ ਕਿਸੇ ਉਲਝੇ ਰੁਕੇ ਕੰਮ ਨੂੰ ਸੰਵਾਰਨ ’ਚ ਹੈਲਪਫੁੱਲ ਹੋ ਸਕਦੀ ਹੈ, ਇੱਜ਼ਤਮਾਣ ਦੀ ਪ੍ਰਾਪਤੀ।
ਤੁਲਾ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਬ੍ਰਿਸ਼ਚਕ : ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੇ ਕਿਸੇ ਉਲਝੇ ਰੁਕੇ ਕੰਮ ਨੂੰ ਸੰਵਾਰਨ ਲਈ ਮਦਦਗਾਰ ਹੋ ਸਕਦੇ ਹਨ।
ਧਨੁ :ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕਲ ਪੁਰਜ਼ਿਆਂ, ਸਰੀਆ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨ ਸਿਰੇ ਚੜ੍ਹਣਗੇ ਪਰ ਠੰਡੀਆਂ ਵਸਤਾਂ ਦੀ ਵਰਤੋਂ ਅਹਿਤਿਆਤ ਨਾਲ ਕਰਨਾ ਸਹੀ ਰਹੇਗਾ।
ਕੁੰਭ :ਸਮਾਂ ਉਲਝਣਾਂ, ਝਮੇਲਿਆਂ ਅਤੇ ਪੇਚੀਦਗੀਆਂ ਵਾਲਾ ਹੋਵੇਗਾ, ਕਿਸੇ ਦੀ ਜ਼ਿੰਮੇਵਾਰੀ ’ਚ ਨਾ ਫਸੋ, ਨੁਕਸਾਨ ਦਾ ਵੀ ਡਰ ।
ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ  ਵਾਲਾ, ਸਫਲਤਾ ਸਾਥ ਦੇਵੇਗੀ।

ਅੱਜ ਦਾ ਰਾਸ਼ੀਫਲ
19 ਅਕਤੂਬਰ 2026, ਸੋਮਵਾਰ

ਅੱਸੂ ਸੁਦੀ ਤਿੱਥੀ ਅਸ਼ਟਮੀ (ਸਵੇਰੇ 10.52 ਤੱਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ            ਤੁਲਾ ’ਚ 
ਚੰਦਰਮਾ        ਮਕਰ ’ਚ   
ਮੰਗਲ        ਕਰਕ ’ਚ
ਬੁੱਧ            ਤੁਲਾ ’ਚ 
ਗੁਰੂ            ਕਰਕ ’ਚ 
ਸ਼ੁੱਕਰ        ਤੁਲਾ ’ਚ 
ਸ਼ਨੀ            ਮੀਨ ’ਚ
ਰਾਹੂ            ਕੁੰਭ ’ਚ                                                  
ਕੇਤੂ            ਸਿੰਘ ’ਚ  

ਬਿਕ੍ਰਮੀ ਸੰਮਤ : 2083, ਕੱਤਕ ਪ੍ਰਵਿਸ਼ਟੇ 3 ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 27 (ਅੱਸੂ), ਹਿਜਰੀ ਸਾਲ 1448, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 7 ਸੂਰਜ ਉਦੇ ਸਵੇਰੇ 6.37 ਵਜੇ, ਸੂਰਜ ਅਸਤ ਸ਼ਾਮ 5.48 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਖਾੜਾ (ਬਾਅਦ ਦੁਪਹਿਰ 3.39 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਧ੍ਰਿਤੀ (19-20 ਮੱਧ  ਰਾਤ  12.35 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ) , ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਦੁਰਗਾ ਅਸ਼ਟਮੀ, ਮਹਾ ਅਸ਼ਟਮੀ, ਸਰਸਵਤੀ ਵਿਸਰਜਨ, ਮਹਾਨੌਮੀ (ਵਰਤ, ਪੂਜਾ ਅਤੇ ਹੋਮ ਵਾਸਤੇ ) 
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Inder Prajapati

Content Editor

Related News