ਟੀਚਿੰਗ, ਕੋਚਿੰਗ ਦਾ ਕੰਮ ਕਰਨ ਵਾਲਿਆਂ ਨੂੰ ਮਿਲੇਗਾ ਲਾਭ, ਦੇਖੋ ਆਪਣੀ ਰਾਸ਼ੀ
Wednesday, Oct 28, 2026 - 05:17 AM (IST)
ਮੇਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪਬਲੀਸ਼ਿੰਗ, ਹੋਟਲਿੰਗ ,ਕੇਟਰਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ ।
ਬ੍ਰਿਖ: ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਤਬੀਅਤ ’ਚ ਜ਼ਿੰਦਾਦਿੱਲੀ ਰਹੇਗੀ, ਮਨ ਸੈਰ ਸਪਾਟੇ ਲਈ ਰਾਜ਼ੀ ਰਹੇਗਾ, ਸਫਲਤਾ ਸਾਥ ਦੇਵੇਗੀ।
ਮਿਥੁਨ : ਖਰਚਿਆਂਦਾ ਜ਼ੋਰ, ਜਿਹੜੇ ਖਰਚੇ ਟਾਲੇ ਜਾ ਸਕਣ ਟਾਲ ਦੇਣਾ ਸਹੀ ਰਹੇਗਾ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।
ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਲਾਭ ਦੇਵੇਗੀ,ਭੱਜਦੌੜ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਿਲ ਵੀ ਹਟੇਗੀ।
ਸਿੰਘ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਮਿਹਰਬਾਨ ਰਹਿਣਗੇ ਅਤੇ ਆਪ ਦਾ ਲਿਹਾਜ ਕਰਨਗੇ, ਸ਼ਤਰੂ ਕਮਜ਼ੋਰ ਰਹਿਣਗੇ ।
ਕੰਨਿਆ : ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ ਵਾਰਤਾ, ਭਜਨ ਕੀਰਤਨ ’ਚ ਮਨ ਲੱਗੇਗਾ, ਅਰਥ ਦਸ਼ਾ ਬਿਹਤਰ ।
ਤੁਲਾ :ਸਿਤਾਰਾ ਸਿਹਤ ਲਈ ਕਮਜ਼ੋਰ , ਇਸ ਲਈ ਖਾਣ-ਪੀਣ ’ਚ ਪੂਰੀ ਅਹਿਤਿਆਤ ਵਰਤੋ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਬ੍ਰਿਸ਼ਚਕ : ਸਮਰੱਥ ਅਤੇ ਕਾਰੋਬਾਰੀ ਦਸ਼ਾ ਚੰਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਪ੍ਰਤੀ ਸਾਫਟ, ਕੰਸੀਡ੍ਰੇਟ ਰਹਿਣਗੇ, ਯਤਨਾਂ ’ਚ ਸਫਲਤਾ ਮਿਲੇਗੀ ।
ਧਨ : ਕਿਸੇ ਸਟਰਾਂਗ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਆਪ ਦੀਆਂ ਪ੍ਰੇਸ਼ਾਨੀਆਂ ਵਧ ਸਕਦੀਆਂਹਨ,ਪੂਰੀ ਤਰ੍ਹਾਂ ਸੁਚੇਤ ਰਹੋ।
ਮਕਰ : ਜਨਰਲ ਸਿਤਾਰਾ ਮਜ਼ਬੂਤ, ਉਦੇਸ਼ ਮਨੋਰਥ ਹੱਲ ਹੋਣਗੇ, ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ ।
ਕੁੰਭ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਸੁਣਵਾਈ ਬਿਹਤਰ ਤਰੀਕੇ ਨਾਲ ਹੋਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਮੀਨ : ਮਿਤਰਾਂ ਨਾਲ ਮੇਲ ਮਿਲਾਪ ਫਰੂਟਫੁੱਲ ਰਹੇਗਾ , ਵੈਸੇ ਵੀ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ ਅਤੇ ਵਿਜਈ ਰਹੋਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ ।
ਅੱਜ ਦਾ ਰਾਸ਼ੀਫਲ
28 ਅਕਤੂਬਰ 2026, ਬੁੱਧਵਾਰ
ਕੱਤਕ ਵਦੀ ਤਿੱਥੀ ਤੀਜ (28-29 ਮੱਧ ਰਾਤ 1.07 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ 'ਚ
ਬੁੱਧ ਤੁਲਾ 'ਚ
ਸ਼ਨੀ ਮੀਨ 'ਚ
ਚੰਦਰਮਾ ਬ੍ਰਿਖ 'ਚ
ਗੁਰੂ ਕਰਕ 'ਚ
ਰਾਹੂ ਕੁੰਭ 'ਚ
ਮੰਗਲ ਕਰਕ 'ਚ
ਸ਼ੁੱਕਰ ਤੁਲਾ 'ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ: 2083, ਕੱਤਕ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ : 1948, ਮਿਤੀ:6 (ਕੱਤਕ), ਹਿਜਰੀ ਸਾਲ 1448, ਮਹੀਨਾ : ਜਮਾਦਿ ਉਲ ਅੱਵਲ, ਤਰੀਕ :16, ਸੂਰਜ ਉਦੇ ਸਵੇਰੇ 6.44 ਵਜੇ, ਸੂਰਜ ਅਸਤ ਸ਼ਾਮ 5.39 ਵਜੇ (ਜਲੰਧਰ ਟਾਈਮ), ਨਕਸ਼ੱਤਰ: ਕ੍ਰਿਤਿਕਾ (ਦੁਪਹਿਰ 1.26 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਵਿਅਤੀਪਾਤ (ਸਵੇਰੇ 7.19 ਤੱਕ) ਅਤੇ ਮਗਰੋਂ ਯੋਗ ਵਰਿਯਾਨ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਰਦਾ ਰਵੇਗੀ (ਬਾਅਦ ਦੁਪਹਿਰ 2.38 ਤੋਂ ਲੈ ਕੇ 28-29 ਮੱਧ ਰਾਤ 1.07 ਤੱਕ), ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ ਦੁਪਹਿਰ 12 ਤੋਂ ਡੇਢ ਵਜੇ ਤੱਕ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
