ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ

Wednesday, Nov 04, 2026 - 04:44 AM (IST)

ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ

ਮੇਖ : ਇਰਾਦਿਆਂ ’ਚ ਮਜ਼ਬੂਤੀ, ਕੰਮਕਾਜੀ ਕੰਮ ਨਿਪਟਾਉਣ ਲਈ ਸਮਾਂ ਚੰਗਾ, ਤੇਜ ਪ੍ਰਭਾਅ ਦਬਦਬਾ ਬਣਿਆ ਰਹੇਗਾ ਪਰ ਸੰਤਾਨ ਸ਼ਾਇਦ ਸਹਿਯੋਗ ਨਾ ਕਰੇਗੀ।
ਬ੍ਰਿਖ : ਜ਼ਮੀਨੀ ਕੰਮਾਂ ਲਈ ਆਪ ਦੀ ਕੋਸ਼ਿਸ਼ ਦਾ ਸ਼ਾਇਦ ਮਨਮਰਜੀ ਦਾ ਨਤੀਜਾ ਨਹੀਂ ਮਿਲੇਗਾ, ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਮਿਥੁਨ :ਹਲਕੀ ਸੋਚ, ਨੇਚਰ ਵਾਲੇ ਲੋਕ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਪੂਰੀ ਤਰ੍ਹਾਂ ਸਰਗਰਮ ਰਹਿਣਗੇ, ਮਨ ਵੀ ਡਿਸਟਰਬ ਅਤੇ ਅਸ਼ਾਂਤ ਰਹੇਗਾ।
ਕਰਕ : ਧਿਆਨ ਰੱਖੋ ਕਿ ਕਾਰੋਬਾਰੀ ਟੂਰ ਕਰਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਅਰਥ ਦਸ਼ਾ ਵੀ ਕਮਜ਼ੋਰ ਰਹੇਗੀ।
ਸਿੰਘ: ਕਾਰੋਬਾਰੀ ਦਸ਼ਾ ਸੰਤੋਖਜਨਕ ਪਰ ਜਿਹੜੀ ਵੀ ਕੋਸ਼ਿਸ਼ ਕਰੋ  ਪੂਰੇ ਜ਼ੋਰ ਨਾਲ ਹੀ ਕਰੋ, ਫੈਮਿਲੀ ਫਰੰਟ ’ਤੇ ਵੀ ਤਣਾਤਣੀ ਰਹਿ ਸਕਦੀ ਹੈ।
ਕੰਨਿਆ : ਖਰਚ ਜਾਇਜ਼ ਅਤੇ ਫਿਜ਼ੂਲ ਦੋਵੇਂ ਤਰ੍ਹਾਂ ਦਾ ਹੋਵੇਗਾ, ਟਾਲੇ ਜਾ ਸਕਣ ਵਾਲੇ ਖਰਚ ਨੂੰ ਟਾਲ ਦਿਓ, ਨੁਕਸਾਨ ਪ੍ਰੇਸ਼ਾਨੀ ਦਾ ਵੀ ਡਰ ।
ਤੁਲਾ : ਸਿਤਾਰਾ ਆਮਦਨ ਲਈ ਚੰਗਾ, ਕਾਰੋਬਾਰੀ ਟੂਰਿੰਗ ਵੀ ਲਾਭਕਾਰੀ, ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ਵੀ ਲਾਭ ਦੇਵੇਗੀ।
ਬ੍ਰਿਸ਼ਚਕ : ਸਰਕਾਰੀ ਕੰਮਾਂ ਲਈ ਆਪ ਦੇ ਯਤਨ ਫੇਵਰੇਵਲ ਨਤੀਜਾ ਨਾ ਦੇਣਗੇ, ਵੈਸੇ ਤੇਜ ਪ੍ਰਭਾਅ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ ।
ਧਨ : ਆਪ ਦੀ ਭੱਜਦੌੜ ਅਤੇ ਮਿਹਨਤ ਦਾ ਪੂਰਾ ਫਲ ਸ਼ਾਇਦ ਆਪ ਨੂੰ ਮਿਲ ਸਕੇਗਾ, ਕੰਮਕਾਜੀ ਵਿਅਸਤਤਾ ਬਣੀ ਰਹੇਗੀ।
ਮਕਰ :ਸਿਤਾਰਾ ਪੇਟ ਲਈ ਕਮਜ਼ੋਰ, ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਨਾ ਕਰੋ, ਸਫਰ ਵੀ ਪ੍ਰੇਸ਼ਾਨੀ ਵਾਲਾ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਘਰੇਲੂ ਮੋਰਚੋ ’ਤੇ ਤਣਾਤਣੀ ਰਹਿਣ ਦਾ ਡਰ ।
ਮੀਨ : ਲੈਣ ਦੇਣ ਦੇ ਕੰਮਾਂ ’ਚ ਦੂਜਿਆਂ ’ਤੇ ਜ਼ਿਆਦਾ ਭਰੋਸਾ ਨਾ ਕਰੋ, ਡਾਵਾਂਡੋਲ ਮਨ ਕਰ ਕੇ ਆਪ ਕੋਈ ਵੀ ਕੋਸ਼ਿਸ਼ ਨਾ ਕਰ ਸਕੋਗੇ ।

ਅੱਜ ਦਾ ਰਾਸ਼ੀਫਲ

4 ਨਵੰਬਰ 2026, ਬੁੱਧਵਾਰ
ਕੱਤਕ ਵਦੀ ਤਿੱਥੀ ਦਸ਼ਮੀ (ਸਵੇਰੇ 11.04 ਤੱਕ) ਅਤੇ ਮਗਰੋਂ ਤਿੱਥੀ ਇੱਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਤੁਲਾ ’ਚ 
ਚੰਦਰਮਾ    ਸਿੰਘ ’ਚ   
ਮੰਗਲ    ਕਰਕ ’ਚ
ਬੁੱਧ        ਤੁਲਾ ’ਚ 
ਗੁਰੂ        ਸਿੰਘ ’ਚ 
ਸ਼ੁੱਕਰ    ਤੁਲਾ ’ਚ 
ਸ਼ਨੀ        ਮੀਨ ’ਚ
ਰਾਹੂ        ਕੁੰਭ ’ਚ                                                     
ਕੇਤੂ        ਸਿੰਘ ’ਚ  

ਬਿਕ੍ਰਮੀ ਸੰਮਤ : 2083, ਕੱਤਕ ਪ੍ਰਵਿਸ਼ਟੇ 19 ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 13 (ਕੱਤਕ), ਹਿਜਰੀ ਸਾਲ 1448, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 23, ਸੂਰਜ ਉਦੇ ਸਵੇਰੇ 6.50 ਵਜੇ, ਸੂਰਜ ਅਸਤ ਸ਼ਾਮ 5.33 ਵਜੇ (ਜਲੰਧਰ ਟਾਈਮ), ਨਕਸ਼ੱਤਰ :ਪੁਰਵਾ (3-4 ਮੱਧ ਰਾਤ 3.27 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ : ਸ਼ੁਕਲ (ਸਵੇਰੇ9.54 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ :ਸਿੰਘ ਰਾਸ਼ੀ ’ਤੇ(ਪੂਰਾ ਦਿਨ ਰਾਤ), 3-4 ਮੱਧ ਰਾਤ 3.27 ਤੱਕ ਜੰਮੇ ਬੱਚੇ ਨੂੰ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭੱਦਰਾ ਸ਼ੁਰੂ ਹੋਵੇਗੀ (ਰਾਤ 11.29 ਤੋਂ), ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ  ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। 
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Inder Prajapati

Content Editor

Related News