ਬ੍ਰਿਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
Wednesday, Nov 11, 2026 - 04:19 AM (IST)
ਮੇਖ : ਪੇਟ ਬਾਰੇ ਲਾਪਰਵਾਹ ਨਾ ਰਹੋ, ਸਫਰ ਵੀ ਨੁਕਸਾਨ ਪ੍ਰੇਸ਼ਾਨੀ ਵਾਲਾ ਹੋ ਸਕਦਾ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਕਿਸੇ ਵੀ ਕੰਮ ਨੂੰ ਪੂਰੇ ਉਤਸ਼ਾਹ ਨਾਲ ਅਟੈਂਡ ਨਾ ਕਰ ਸਕਗੋ, ਮਨ ਵੀ ਟੈਂਸ ਜਿਹਾ ਰਹੇਗਾ।
ਮਿਥੁਨ :ਘਟੀਆ ਸ਼ਤਰੂ ਆਪ ਦੀ ਲੱਤ ਖਿੱਚਣ ’ਚ ਲੱਗੇ ਰਹਿਣਗੇ, ਇਸ ਲਈ ਉਨ੍ਹਾਂ ’ਤੇ ਕਦੀ ਵੀ ਭਰੋਸਾ ਨਹੀਂ ਕਰਨਾ ਚਾਹੀਦਾ।
ਕਰਕ : ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਜ਼ਬਤ ਰੱਖਣਾ ਸਹੀ ਰਹੇਗਾ, ਕਿਸੇ ਨਾ ਕਿਸੇ ਰੁਕਾਵਟ ਨਾਲ ਵੀ ਨਿਪਟਣਾ ਪੈ ਸਕਦਾ ਹੈ।
ਸਿੰਘ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਕੋਸ਼ਿਸ਼ ਮਨਮਰਜ਼ੀ ਦਾ ਨਤੀਜਾ ਨਾ ਦੇਵੇਗੀ, ਮਨ ਵੀ ਉਦਾਸ-ਪ੍ਰੇਸ਼ਾਨ ਜਿਹਾ ਰਹੇਗਾ।
ਕੰਨਿਆ : ਮਿੱਤਰ-ਕੰਮਕਾਜੀ ਸਾਥੀ ਨਾ ਤਾਂ ਆਪ ਨਾਲ ਸਹਿਯੋਗ ਕਰਨਗੇ ਅਤੇ ਨਾ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਤੁਲਾ : ਕਿਉਂਕਿ ਸਿਤਾਰਾ ਅਰਥ ਮੋਰਚੇ ’ਤੇ ਕਮਜ਼ੋਰ ਹੈ, ਇਸ ਲਈ ਲੈਣ-ਦੇਣ ਕਰਦੇ ਸਮੇਂ ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।
ਬ੍ਰਿਸ਼ਚਕ :ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਉਂਝ ਮਨ ਗਲਤ ਸੋਚ ਦੇ ਪ੍ਰਭਾਵ ’ਚ ਰਹੇਗਾ, ਮਾਨਸਿਕ ਟੈਨਸ਼ਨ-ਪ੍ਰੇਸ਼ਾਨੀ ਬਣੀ ਰਹੇਗੀ।
ਧਨੁ :ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਧਿਆਨ ਰੱਖੋ ਕਿ ਆਪ ਦੀ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।
ਮਕਰ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ।
ਕੁੰਭ :ਧਿਆਨ ਰੱਖੋ ਕਿ ਕੋਈ ਬਣਿਆ ਬਣਾਇਆ ਕੰਮ ਉਖੜ ਵਿਗੜ ਨਾ ਜਾਵੇ, ਮਾਣ -ਸਨਮਾਨ ਨੂੰ ਵੀ ਠੇਸ ਲੱਗਣ ਦਾ ਡਰ।
ਮੀਨ : ਧਿਆਨ ਰੱਖੋ ਕਿ ਬਾਧਾਵਾਂ ਕਰਕੇ ਆਪ ਦੀ ਬਣੀ ਬਣਾਈ ਕੋਈ ਪਲਾਨਿੰਗ ਉਖੜ ਵਿਗੜ ਨਾ ਜਾਵੇ, ਨੁਕਸਾਨ ਦਾ ਵੀ ਡਰ ।
ਅੱਜ ਦਾ ਰਾਸ਼ੀਫਲ
11 ਨਵੰਬਰ 2026, ਬੁੱਧਵਾਰ
ਕੱਤਕ ਸੁਦੀ ਤਿੱਥੀ ਦੂਜ (ਸ਼ਾਮ 6.18 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ 'ਚ
ਬੁੱਧ ਤੁਲਾ 'ਚ
ਸ਼ਨੀ ਮੀਨ 'ਚ
ਚੰਦਰਮਾ ਬ੍ਰਿਸ਼ਚਕ 'ਚ
ਗੁਰੂ ਸਿੰਘ 'ਚ
ਰਾਹੂ ਕੁੰਭ 'ਚ
ਮੰਗਲ ਕਰਕ 'ਚ
ਸ਼ੁੱਕਰ ਕੰਨਿਆ ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਕੱਤਕ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ : 1948, ਮਿਤੀ: 20 (ਕੱਤਕ), ਹਿਜਰੀ ਸਾਲ 1448, ਮਹੀਨਾ : ਜਮਾਦਿ ਉਲਸਾਨੀ, ਤਰੀਕ : 1, ਸੂਰਜ ਉਦੇ ਸਵੇਰੇ 6.55 ਵਜੇ, ਸੂਰਜ ਅਸਤ ਸ਼ਾਮ 5.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਔਨੁਰਾਧਾ (ਪੂਰਵ ਦੁਪਹਿਰ 11.39 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਅਤਿਗੰਡ (11-12 ਮੱਧ ਰਾਤ 3.41 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਬ੍ਰਿਸ਼ਚਕ ਰਾਸ਼ੀ 'ਤੇ (ਪੂਰਾ ਦਿਨ ਰਾਤ),ਪੂਰਵ ਦੁਪਹਿਰ 11.39 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ: ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਭਾਈ ਦੂਜ (ਟਿੱਕਾ),ਯਮ ਦੂਜਾ, ਵਿਸ਼ਵਕਰਮਾ ਪੂਜਨ ਆਚਾਰਿਆ ਸ਼੍ਰੀ ਤੁਲਸੀ ਜਨਮ (ਜੈਨ)।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
