ਬ੍ਰਿਖ ਰਾਸ਼ੀ ਵਾਲੇ ਹਰ ਫਰੰਟ ਤੇ ਰਹਿਣਗੇ ਹਾਵੀ-ਪ੍ਰਭਾਵੀ, ਪੜ੍ਹੋ ਬਾਕੀ ਰਾਸ਼ੀਆਂ ਦਾ ਹਾਲ

10/05/2022 1:35:08 AM

ਮੇਖ :  ਕਿਸੇ ਅਫਸਰ ਦੇ ਲਚੀਲੇ ਰੁਖ਼ ਕਰ ਕੇ ਆਪ ਦੀ ਰੁਕੀ ਪਈ ਕੋਈ ਕੋਸ਼ਿਸ਼ ਕੁਝ ਅੱਗੇ ਵਧ ਸਕਦੀ ਹੈ, ਵੱਡੇ ਲੋਕਾਂ ’ਚ ਆਪ ਦੀ ਪੈਠ-ਲਿਹਾਜ਼ਦਾਰੀ ਵਧੇਗੀ।

ਬ੍ਰਿਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਆਪ ਦੀ ਪ੍ਰੋਗਰਾਮਿੰਗ ਪਲਾਨਿੰਗ ਕੁਝ ਅੱਗੇ ਵਧੇਗੀ।

ਮਿਥੁਨ : ਖਾਣ-ਪੀਣ ’ਚ ਸੰਭਾਲ ਰੱਖਣੀ ਜ਼ਰੂਰੀ, ਕਿਉਂਕਿ ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਵਿਗੜਿਆ ਰਹੇਗਾ, ਮੌਸਮ ਦਾ ਐਕਸਪੋਜ਼ਰ ਵੀ ਤਬੀਅਤ ਨੂੰ ਅਪਸੈੱਟ ਰੱਖੇਗਾ।

ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, , ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰੀ ਹੋਵੇਗੀ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ।

ਸਿੰਘ : ਮਨੋਬਲ ’ਚ ਟੁੱਟਣ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਤੋਂ ਸੰਕੋਚ ਕਰੋਗੇ, ਮਨ ਵੀ ਉਖੜਿਆ-ਉਖੜਿਆ ਅਤੇ ਡਾਵਾਂਡੋਲ ਜਿਹਾ ਰਹੇਗਾ।

ਕੰਨਿਆ : ਸੰਤਾਨ ਸਾਥ ਦੇਵੇਗੀ ਅਤੇ ਹਰ ਮਾਮਲੇ ’ਤੇ ਸੁਪੋਰਟ ਕਰੇਗੀ, ਜਿਹੜੇ ਕੰਮ ਨੂੰ ਸੁਲਝਾਉਣ ਲਈ ਹੱਥ-ਪੈਰ ਮਾਰੋਗੇ, ਉਸ ’ਚ ਕੁਝ ਨਾ ਕੁਝ ਸਫ਼ਲਤਾ ਮਿਲੇਗੀ।

ਤੁਲਾ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਯਤਨ ਕਰਨ ’ਤੇ ਕੋਈ ਵਿਗੜਿਆ ਕੰਮ ਬਣੇਗਾ।

ਬ੍ਰਿਸ਼ਚਕ : ਜਨਰਲ ਸਿਤਾਰਾ ਮਜ਼ਬੂਤ , ਉਤਸ਼ਾਹ ਹਿੰਮਤ ਕੰਮਕਾਜੀ ਭੱਜਦੌੜ ਬਣੀ ਰਹੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।

ਧਨ : ਵਹੀਕਲਸ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।

ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਯਸ਼ ਦੀ ਪ੍ਰਾਪਤੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ।

ਕੁੰਭ : ਖਰਚਿਆਂ ਦਾ ਜ਼ੋਰ, ਜਿਥੇ  ਅਰਥ ਦਸ਼ਾ ਤੰਗ ਰਹੇਗੀ , ਉਥੇ ਕਿਸੇ ਨਾ ਕਿਸੇ  ਮੁਸ਼ਕਲ ਨਾਲ ਵੀ ਵਾਸਤਾ ਬਣਿਆ ਰਹੇਗਾ, ਸਫਰ ਨਾ ਕਰੋ।

ਮੀਨ :ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਹਾਰਡ-ਵੇਅਰ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਦਾ ਕਾਰੋਬਾਰੀ ਕਦਮ ਬੜ੍ਹਤ ਵੱਲ।

5 ਅਕਤੂਬਰ 2022, ਬੁੱਧਵਾਰ
ਅੱਸੂ ਸੁਦੀ ਤਿੱਥੀ ਦਸਮੀ (ਦੁਪਹਿਰ 12.01 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਕੰਨਿਆ ’ਚ 
ਚੰਦਰਮਾ    ਮਕਰ ’ਚ 
ਮੰਗਲ      ਬ੍ਰਿਖ ’ਚ
 ਬੁੱਧ        ਕੰਨਿਆ ’ਚ
 ਗੁਰੂ        ਮੀਨ ’ਚ 
 ਸ਼ੁੱਕਰ     ਕੰਨਿਆ ’ਚ 
ਸ਼ਨੀ       ਮਕਰ ’ਚ
ਰਾਹੂ       ਮੇਖ ’ਚ                                                     
ਕੇਤੂ       ਤੁਲਾ ’ਚ  
ਬਿਕ੍ਰਮੀ ਸੰਮਤ : 2079, ਅੱਸੂ ਪ੍ਰਵਿਸ਼ਟੇ 19 ਰਾਸ਼ਟਰੀ ਸ਼ਕ ਸੰਮਤ :1944, ਮਿਤੀ : 13 (ਅੱਸੂ), ਹਿਜਰੀ ਸਾਲ 1444, ਮਹੀਨਾ : ਰਬਿ ਉਲ ਅੱਵਲ, ਤਰੀਕ : 8, ਸੂਰਜ ਉਦੇ ਸਵੇਰੇ 6.28 ਵਜੇ, ਸੂਰਜ ਅਸਤ ਸ਼ਾਮ 6.04 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (ਰਾਤ 9.15 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ ਯੋਗ : ਸੁਕਰਮਾ (ਸਵੇਰੇ 8.20 ਤੱਕ) ਅਤੇ ਮਗਰੋਂ ਯੋਗ ਧ੍ਰਿਤੀ ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਰਾਤ 10.51 ’ਤੇ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ ਪੁਰਬ, ਦਿਵਸ ਅਤੇ ਤਿਉਹਾਰ : ਵਿਜੇ ਦਸਮੀ (ਦੁਸਹਿਰਾ) ਮੇਲਾ ਕੁਲੂ ਦੁਸਹਿਰਾ ਸ਼ੁਰੂ, ਅਪਰਾਜਿਤਾ ਪੂਜਨ, ਸਰਸਵਤੀ  ਵਿਸਰਜਨ, ਸ਼੍ਰੀ ਮਾਧਵ ਆਚਾਰਿਆ ਜਯੰਤੀ। ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Mandeep Singh

This news is Content Editor Mandeep Singh