ਤੁਲਾ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀ ਵਾਲਿਆਂ ਦਾ ਹਾਲ

Sunday, Nov 06, 2022 - 11:35 PM (IST)

ਤੁਲਾ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀ ਵਾਲਿਆਂ ਦਾ ਹਾਲ

ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਰੇਸ਼ਾ, ਨਜ਼ਲਾ, ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ।

ਬ੍ਰਿਖ : ਉਲਝਣਾਂ ਮੁਸ਼ਕਲਾਂ ਕਰ ਕੇ ਜਿਥੇ ਆਪ ਦਾ ਕੋਈ ਪ੍ਰੋਗਰਾਮ ਅੱਗੇ ਨਾ ਵਧ ਸਕੇਗਾ, ਉੱਥੇ ਕੋਈ ਨਵਾਂ ਯਤਨ ਸ਼ੁਰੂ ਨਾ ਕਰਨਾ ਵੀ ਬਿਹਤਰ ਰਹੇਗਾ।

ਮਿਥੁਨ : ਮਿੱਟੀ, ਰੇਤਾ, ਬਜਰੀ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਜਨਰਲ ਸਿਤਾਰਾ ਵੀ ਬਿਹਤਰ ਰਹੇਗਾ।

ਕਰਕ : ਸਰਕਾਰੀ ਕੰਮਾਂ ’ਚ ਸਫਲਤਾ ਤਾਂ ਮਿਲੇਗੀ ਪਰ ਭਰਪੂਰ ਜ਼ੋਰ ਲਗਾਉਣਾ ਪਵੇਗਾ, ਮਨ ਵੀ ਕੁਝ ਅਸ਼ਾਂਤ, ਪ੍ਰੇਸ਼ਾਨ, ਟੈਂਸ ਜਿਹਾ ਰਹੇਗਾ।

ਸਿੰਘ : ਕਿਸੇ ਵੀ ਕੰਮ ਲਈ ਹਲਕੇ ’ਚ ਕੋਸ਼ਿਸ਼ ਨਾ ਕਰੋ, ਕਿਉਂਕਿ ਸਿਤਾਰਾ ਬਹੁਤ ਫੇਵਰੇਬਲ ਨਹੀਂ ਹੋਵੇਗਾ, ਧਿਆਨ ਰੱਖੋ ਕਿ ਕੋਈ ਕੰਮ, ਪ੍ਰੋਗਰਾਮ ਵਿਗੜ ਨਾ ਜਾਵੇ।

ਕੰਨਿਆ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਸੀਮਾ ’ਚ ਅਤੇ ਸੋਚ ਵਿਚਾਰ ਕੇ ਹੀ ਖਾਣਾ-ਪੀਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਤਾਂ ਮਿਲੇਗੀ ਪਰ ਭਰਪੂਰ ਜ਼ੋਰ ਲਗਾਉਣਾ ਜ਼ਰੂਰੀ ਹੋਵੇਗਾ।

ਬ੍ਰਿਸ਼ਚਕ : ਸ਼ਤਰੂਆਂ ਨੂੰ ਕਮਜ਼ੋਰ ਸਮਝਣ ਦੀ ਨਾ ਤਾਂ ਗਲਤੀ ਕਰੋ ਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਕਰੋ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ।

ਧਨ : ਕੰਮਕਾਜੀ ਦਸ਼ਾ ਠੀਕ-ਠਾਕ, ਭੱਜ-ਦੌੜ ਵੀ ਰਹੇਗੀ ਪਰ ਮਨ ’ਤੇ ਗਲਤ ਅਤੇ ਨੈਗੇਟਿਵ ਸੋਚ ਹਾਵੀ ਰਹੇਗੀ, ਇਸ ਲਈ ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਕੰਮ ਨਾ ਹੋ ਜਾਵੇ।

ਮਕਰ : ਕਿਸੇ ਅਦਾਲਤੀ ਕੰਮ ਨੂੰ ਹੱਥ ’ਚ ਲੈਣ ਦਾ ਜੇ ਮਨ ਹੋਵੇ ਤਾਂ ਟਾਲ ਦਿਓ ਕਿਉਂਕਿ ਸਿਤਾਰਾ ਠੀਕ ਨਹੀਂ ਹੈ, ਉਂਝ ਸੁਭਾਅ ’ਚ ਵੀ ਗੁੱਸਾ ਬਣਿਆ ਰਹੇਗਾ।

ਕੁੰਭ : ਕੰਮਕਾਜੀ ਦਸ਼ਾ ਪਹਿਲੇ ਦੀ ਤਰ੍ਹਾਂ ਪਰ ਹਲਕੀ ਅਤੇ ਘਟੀਆ ਸੋਚ ਵਾਲੇ ਸਾਥੀ ਆਪ ਦੀ ਲੱਤ ਖਿੱਚਣ ਤੋਂ ਬਾਜ਼ ਨਾ ਆਉਣਗੇ।

ਮੀਨ : ਧਨ ਦਾ ਠਹਿਰਾਅ ਥੋੜ੍ਹਾ ਹੋਵੇਗਾ, ਕੋਈ ਵੀ ਕੰਮਕਾਜੀ ਕੰਮ ਬੇ-ਧਿਆਨੀ ਨਾਲ ਨਾ ਕਰੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

7 ਨਵੰਬਰ 2022, ਸੋਮਵਾਰ

ਕੱਤਕ ਸੁਦੀ ਤਿੱਥੀ ਚੌਦਸ਼ (ਸ਼ਾਮ 4.17 ਤੱਕ) ਅਤੇ ਤਿਥੀ ਪੁੰਨਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਮੇਖ ’ਚ

ਮੰਗਲ ਮਿਥੁਨ ’ਚ

ਬੁੱਧ ਤੁਲਾ ’ਚ

ਗੁਰੂ ਮੀਨ ’ਚ

ਸ਼ੁੱਕਰ ਤੁਲਾ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਕੱਤਕ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 16 (ਕੱਤਕ), ਹਿਜਰੀ ਸਾਲ 1444, ਮਹੀਨਾ : ਰਬਿ ਉਲਸਾਨੀ, ਤਰੀਕ : 11, ਸੂਰਜ ਉਦੇ ਸਵੇਰੇ 6.52 ਵਜੇ, ਸੂਰਜ ਅਸਤ ਸ਼ਾਮ 5.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (7-8 ਮੱਧ ਰਾਤ 12.37 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਸਿੱਧੀ (ਰਾਤ 10.36 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸ਼ਾਮ 4.17 ਤੋਂ ਲੈ ਕੇ 7-8 ਮੱਧ ਰਾਤ 4.24 ਤੱਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਸਤਿ ਨਾਰਾਇਣ ਵਰਤ, ਤਰੀਪੁਰ ਉਤਸਵ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Mandeep Singh

Content Editor

Related News