ਪੜ੍ਹੋ ਅੱਜ ਦਾ ਰਾਸ਼ੀਫਲ ਤੇ ਜਾਣੋ ਕੀ ਕਹਿੰਦੀ ਹੈ ਤੁਹਾਡੀ ਰਾਸ਼ੀ

Tuesday, Nov 08, 2022 - 12:59 AM (IST)

ਪੜ੍ਹੋ ਅੱਜ ਦਾ ਰਾਸ਼ੀਫਲ ਤੇ ਜਾਣੋ ਕੀ ਕਹਿੰਦੀ ਹੈ ਤੁਹਾਡੀ ਰਾਸ਼ੀ

ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਜ਼ੋਰ ਜ਼ਿਆਦਾ ਲਗਾਉਣਾ ਪੈ ਸਕਦਾ ਹੈ, ਠੰਡੀਆਂ ਵਸਤਾਂ ਦਾ ਵੀ ਧਿਆਨ ਨਾਲ ਖਾਣਾ-ਪੀਣਾ ਕਰੋ।

ਬ੍ਰਿਖ : ਖਰਚਿਆਂ ਕਰਕੇ ਅਰਥ ਦਸ਼ਾ ਤੰਗ ਰਹੇਗੀ, ਧਿਆਨ ਰੱਖੋ ਕਿ ਕੰਮਕਾਜੀ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ, ਨੁਕਸਾਨ ਦਾ ਵੀ ਡਰ।

ਮਿਥੁਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਸਮੱਸਿਆ ਹੱਲ ਹੋ ਸਕਦੀ ਹੈ, ਸ਼ਤਰੂ ਵੀ ਕਮਜ਼ੋਰ ਰਹਿਣਗੇ।

ਕਰਕ : ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਹਲਕੇ ਯਤਨਾਂ ਨਾਲ ਕੋਈ ਵੀ ਕੰਮ ਜਾਂ ਕੋਸ਼ਿਸ਼ ਨਾ ਕਰੋ, ਉਂਝ ਤੇਜ ਪ੍ਰਭਾਵ ਬਣਿਆ ਰਹੇਗਾ।

ਸਿੰਘ : ਕੰਮਕਾਜੀ ਦਸ਼ਾ ਸੰਤੋਖਜਨਕ ਰਹੇਗੀ ਪਰ ਜਨਰਲ ਕੰਮਾਂ ’ਚ ਕਿਸੇ ਨਾ ਕਿਸੇ ਪ੍ਰਾਬਲਮ ਦੇ ਉਭਰਨ ਦਾ ਡਰ ਰਹੇਗਾ, ਮਨ ਵੀ ਟੈਂਸ-ਪ੍ਰੇਸ਼ਾਨ ਜਿਹਾ ਰਹੇਗਾ।

ਕੰਨਿਆ : ਸਿਤਾਰਾ ਸਿਹਤ, ਖਾਸ ਕਰ ਕੇ ਪੇਟ ਲਈ ਸਹੀ ਨਹੀਂ, ਡਰਾਈਵਿੰਗ ਵੀ ਸੁਚੇਤ ਰਹਿ ਕੇ ਕਰੋ ਤਾਂ ਕਿ ਆਪ ਦੇ ਕਿਧਰੇ ਸੱਟ ਨਾ ਲੱਗ ਜਾਵੇ।

ਤੁਲਾ :  ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਪਰ ਫੈਮਿਲੀ ਫਰੰਟ ’ਤੇ ਨਾਰਾਜ਼ਗੀ-ਖਿਚਾਤਣੀ ਬਣੇ ਰਹਿਣ ਦਾ ਡਰ ਰਹੇਗਾ।

ਬ੍ਰਿਸ਼ਚਕ : ਕਮਜ਼ੋਰ ਸਿਤਾਰੇ ਅਤੇ ਮਨੋਬਲ ’ਚ ਟੁੱਟਣ ਕਰ ਕੇ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਨਾ ਹੋਵੇਗਾ।

ਧਨ : ਸਿਤਾਰਾ ਸੰਤਾਨ ਲਈ ਕਮਜ਼ੋਰ, ਇਸ ਲਈ ਸੰਤਾਨ ਨਾਲ ਜੁੜੀ ਕੋਈ ਪ੍ਰਾਬਲਮ ਜੇਕਰ ਹੋਵੇ ਤਾਂ ਉਸ ਦੀ ਅਣਦੇਖੀ ਨਹੀਂ ਕਰਨੀ ਚਾਹੀਦੀ।

ਮਕਰ : ਕਿਸੇ ਜਾਇਦਾਦੀ ਕੰਮ ਲਈ, ਆਪ ਦੀ ਭੱਜ-ਦੌੜ ਬੇਕਾਰ ਸਿੱਧ ਹੋਵੇਗੀ, ਮਾਣ-ਸਨਮਾਨ ਨੂੰ ਵੀ ਠੇਸ ਲੱਗਣ ਦਾ ਡਰ ਬਣਿਆ ਰਹਿ ਸਕਦਾ ਹੈ।

ਕੁੰਭ : ਘਟੀਆ ਲੋਕਾਂ ਨਾਲ ਨਾ ਤਾਂ ਜ਼ਿਆਦਾ ਮੇਲਜੋਲ ਰੱਖੋ ਅਤੇ ਨਾ ਹੀ ਕਿਸੇ ਕੰਮ ਲਈ ਉਨ੍ਹਾਂ ’ਤੇ ਭਰੋਸਾ ਕਰੋ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।

ਮੀਨ : ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਕੰਮਾਂ ਦੀ ਦਸ਼ਾ ਕੰਫਰਟੇਬਲ ਰਹੇਗੀ ਪਰ ਸਿਹਤ ਬਾਰੇ ਸੁਚੇਤ ਰਹਿਣ ਦੀ ਜ਼ਰੂਰਤ ਹੋਵੇਗੀ।

8 ਨਵੰਬਰ 2022, ਮੰਗਲਵਾਰ

ਕੱਤਕ ਸੁਦੀ ਤਿੱਥੀ ਪੁੰਨਿਆ (ਸ਼ਾਮ 4.32 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਤੁਲਾ ’ਚ 
ਚੰਦਰਮਾ      ਮੇਖ ’ਚ 
ਮੰਗਲ     ਮਿਥੁਨ ’ਚ
 ਬੁੱਧ         ਤੁਲਾ ’ਚ
 ਗੁਰੂ         ਮੀਨ ’ਚ 
 ਸ਼ੁੱਕਰ      ਤੁਲਾ ’ਚ 
ਸ਼ਨੀ       ਮਕਰ ’ਚ
ਰਾਹੂ         ਮੇਖ ’ਚ                                                     
ਕੇਤੂ        ਤੁਲਾ ’ਚ  

ਬਿਕ੍ਰਮੀ ਸੰਮਤ : 2079, ਕੱਤਕ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 17 (ਕੱਤਕ), ਹਿਜਰੀ ਸਾਲ 1444, ਮਹੀਨਾ : ਰਬਿ ਉਲਸਾਨੀ, ਤਰੀਕ : 12, ਸੂਰਜ ਉਦੇ ਸਵੇਰੇ 6.53 ਵਜੇ, ਸੂਰਜ ਅਸਤ ਸ਼ਾਮ 5.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (8-9 ਮੱਧ ਰਾਤ 1.39 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਵਿਅਤੀਪਾਤ (ਰਾਤ 9.45 ਤੱਕ) ਅਤੇ ਮਗਰੋਂ ਯੋਗ ਵਰਿਆਨ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਕੱਤਕ ਪੁੰਨਿਆ, ਕੱਤਕ ਸਨਾਨ ਸਮਾਪਤ, ਸ੍ਰੀ ਗੁਰੂ ਨਾਨਕ ਜਯੰਤੀ, ਭੀਸ਼ਮ ਪੰਚਕ ਸਮਾਪਤ, ਮੇਲਾ ਪੁਸ਼ਕਰ (ਰਾਜਸਥਾਨ), ਮੇਲਾ ਰਾਮ ਤੀਰਥ (ਪੰਜਾਬ), ਮੇਲਾ ਕਪਾਲ ਮੋਚਨ (ਹਰਿਆਣਾ), ਮੇਲਾ ਝਿੜੀ ਬਾਬਾ (ਜੰਮੂ), ਗ੍ਰਸਤ ਉਦੇ ਖਗ੍ਰਾਸ ਚੰਦਰ ਗ੍ਰਹਿਣ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Mandeep Singh

Content Editor

Related News