ਪੜ੍ਹੋ ਅੱਜ ਦਾ ਰਾਸ਼ੀਫਲ ਤੇ ਜਾਣੋ ਕੀ ਕਹਿੰਦੀ ਹੈ ਤੁਹਾਡੀ ਰਾਸ਼ੀ

11/10/2022 1:19:11 AM

ਮੇਖ : ਵਪਾਰ ਕਾਰੋਬਾਰ ’ਚ ਲਾਭ ਵਾਲਾ ਸਮਾਂ, ਕੰਮਕਾਜੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਤਬੀਅਤ ’ਚ ਜ਼ਿੰਦਾਦਿਲੀ , ਰੰਗੀਨੀ ਰਹੇਗੀ, ਧਾਰਮਿਕ ਕੰਮਾਂ ’ਚ ਰੁਚੀ।

ਮਿਥੁਨ : ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮ ਕਰਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਲਿਖਣ-ਪੜ੍ਹਨ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ, ਨੁਕਸਾਨ ਦਾ ਵੀ ਡਰ।

ਕਰਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, , ਕੰਸਲਟੈਂਸੀ, ਪ੍ਰਿੰਟਿੰਗ, ਪਬਲੀਕੇਸ਼ਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਸਿੰਘ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕਾਂ ਦੇ ਸਾਫਟ ਹਮਦਰਦਾਨਾ ਰੁਖ ਕਰ ਕੇ ਆਪ ਦੀ ਕੋਈ ਉਲਝੀ ਅਟਕੀ ਸਮੱਸਿਆ ਹੱਲ ਹੋ ਸਕਦੀ ਹੈ।

ਕੰਨਿਆ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ, ਮੋਰੇਲ ਬੂਸਟਿੰਗ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਤੁਲਾ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਵਿਗੜਿਆ ਰਹੇਗਾ, ਖਾਣ-ਪੀਣ ’ਚ ਵੀ ਸੁਚੇਤ ਰਹਿਣਾ ਚਾਹੀਦਾ ਹੈ ਪਰ ਅਰਥ ਦਸ਼ਾ ਠੀਕ-ਠਾਕ ਰਹੇਗੀ।

ਬ੍ਰਿਸ਼ਚਕ : ਵਪਾਰਕ ਅਤੇ ਕੰਮਕਾਜੀ ਦਸ਼ਾ ਬਿਹਤਰ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ-ਦੂੂਜੇ ਦੇ ਪ੍ਰਤੀ ਕੰਸੀਡ੍ਰੇਟ ਰਹਿਣਗੇ।

ਧਨ : ਮਨ ਟੈਂਸ, ਪ੍ਰੇਸ਼ਾਨ, ਅਸਥਿਰ, ਡਾਵਾਂਡੋਲ ਜਿਹਾ ਰਹੇਗਾ, ਨੁਕਸਾਨ ਪ੍ਰੇਸ਼ਾਨੀ ਦਾ ਡਰ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਮਕਰ : ਸੁਭਾਅ ’ਚ ਗੁੱਸੇ ਦਾ ਅਸਰ ਪਰ ਧਾਰਮਿਕ-ਸਮਾਜਿਕ ਕੰਮਾਂ ’ਚ ਧਿਆਨ, ਸਫਲਤਾ ਸਾਥ ਦੇਵੇਗੀ, ਵਿਰੋਧੀ ਵੀ ਆਪ ਅੱਗੇ ਟਿਕ ਨਾ ਸਕਣਗੇ।

ਕੁੰਭ : ਜਨਰਲ ਸਿਤਾਰਾ ਮਜ਼ਬੂਤ, ਜ਼ਮੀਨੀ ਕੰਮਾਂ ਲਈ ਆਪ ਦੇ ਯਤਨ ਫਰੂਟਫੁੱਲ ਰਹਿਣਗੇ, ਕੰਮਕਾਜੀ ਦਸ਼ਾ ਸੰਤੋਖਜਨਕ, ਮਾਣ-ਸਨਮਾਨ ਦੀ ਪ੍ਰਾਪਤੀ।

ਮੀਨ : ਆਪਣੇ ਕਿਸੇ ਕੰਮਕਾਜੀ ਕੰਮ ਨੂੰ ਨਿਪਟਾਉਣ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।

10 ਨਵੰਬਰ 2022, ਵੀਰਵਾਰ

ਕੱਤਕ ਸੁਦੀ ਤਿੱਥੀ ਦੂਜ (ਸ਼ਾਮ 6.33ਤੱਕ) ਅਤੇ ਮਗਰੋਂ ਤਿੱਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਮਿਥੁਨ ’ਚ

ਬੁੱਧ ਤੁਲਾ ’ਚ

ਗੁਰੂ ਮੀਨ ’ਚ

ਸ਼ੁੱਕਰ ਤੁਲਾ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਕੱਤਕ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 19(ਕੱਤਕ), ਹਿਜਰੀ ਸਾਲ 1444, ਮਹੀਨਾ : ਰਬਿ ਉਲਸਾਨੀ, ਤਰੀਕ : 14, ਸੂਰਜ ਉਦੇ ਸਵੇਰੇ 6.54 ਵਜੇ, ਸੂਰਜ ਅਸਤ ਸ਼ਾਮ 5.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (10 ਨਵੰਬਰ ਦਿਨ ਰਾਤ ਅਤੇ ਅਗਲੇ ਦਿਨ (11 ਨਵੰਬਰ) ਸਵੇਰੇ 5.08 ਤੱਕ ਯੋਗ : ਪਰਿਧ (ਰਾਤ 9.12 ਤੱਕ) ਅਤੇ ਮਗਰੋਂ ਯੋਗ ਸ਼ਿ,ਵ ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Mandeep Singh

This news is Content Editor Mandeep Singh