ਮਿਥੁਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋਂ ਬਾਕੀ ਰਾਸ਼ੀਆਂ ਦਾ ਹਾਲ
Sunday, Nov 13, 2022 - 01:03 AM (IST)
ਮੇਖ : ਜਨਰਲ ਸਿਤਾਰਾ ਮਜ਼ਬੂਤ, ਉਤਸ਼ਾਹ ਹਿੰਮਤ ਅਤੇ ਕੰਮਕਾਜੀ ਭੱਜਦੌੜ ਦੀ ਤਾਕਤ ਬਣੀ ਰਹੇਗੀ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਕੁਝ ਪੇਸ਼ਕਮੀ ਵੀ ਹੋਵੇਗੀ।
ਬ੍ਰਿਖ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਆਪਣੇ ਸਵਛੰਦ ਹੁੰਦੇ ਮਨ ’ਤੇ ਕਾਬੂ ਰੱਖਣਾ ਵੀ ਸਹੀ ਰਹੇਗਾ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮਨ ’ਤੇ ਸਾਤਵਿਕ ਅਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ ਪਰ ਵਿਰੋਧੀਆਂ ਨਾਲ ਨੇੜਤਾ ਨਾ ਰੱਖਣਾ ਸਹੀ ਰਹੇਗਾ।
ਕਰਕ : ਖਰਚਿਆਂ ’ਤੇ ਕਾਬੂ ਰੱਖੋ, ਮਨੀ ਫਲੋ ’ਤੇ ਵੀ ਨਜ਼ਰ ਰੱਖੋ ਕਿਉਂਕਿ ਆਪ ਦੀ ਕਿਸੇ ਪੇਮੈਂਟ ਦੇ ਫਸਣ ਦਾ ਡਰ ਹੈ, ਨੁਕਸਾਨ ਵੀ ਹੋ ਸਕਦਾ ਹੈ।
ਸਿੰਘ : ਖੇਤੀ ਉਤਪਾਦਾਂ, ਖਾਦਾਂ, ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟਸਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕਾਰੋਬਾਰੀ ਯਤਨਾਂ ਦਾ ਚੰਗਾ ਨਤੀਜਾ ਮਿਲੇਗਾ।
ਕੰਨਿਆ : ਕਿਸੇ ਵੱਡੇ ਆਦਮੀ ਦੀ ਮਦਦ ਜਾਂ ਸਹਿਯੋਗ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਉਹ ਆਪ ਨੂੰ ਧੀਰਜ ਨਾਲ ਅਟੈਂਡ ਕਰੇਗਾ।
ਤੁਲਾ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ਨੂੰ ਅੱਗੇ ਵਧਾਉਣ ’ਚ ਮਦਦ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ, ਉਦੇਸ਼ ਮਨੋਰਥ ਵੀ ਸਿਰੇ ਚੜ੍ਹਣਗੇ।
ਬ੍ਰਿਸ਼ਚਕ : ਖਾਣ-ਪੀਣ ’ਚ ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ’ਚ ਕੁਝ ਨਾ ਕੁਝ ਪ੍ਰਾਬਲਮ ਬਣੀ ਰਹੇਗੀ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਆਪ ਦੀ ਪ੍ਰੋਗਰਾਮਿੰਗ-ਪਲਾਨਿੰਗ ਵੀ ਉਮੀਦ ਮੁਤਾਬਕ ਚੱਲੇਗੀ, ਨੇਕ ਕੰਮਾਂ ’ਚ ਧਿਆਨ, ਵੈਸੇ ਮਨ ਜ਼ਰੂਰ ਟੈਂਸ ਰਹੇਗਾ।
ਮਕਰ : ਟੈਂਸ, ਅਸਥਿਰ-ਡਾਵਾਂਡੋਲ ਅਤੇ ਕਮਜ਼ੋਰ ਮਨੋਬਲ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਪਸੰਦ ਕਰੋਗੇ।
ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਮੋਰੇਲ ਬੂਸਟਿੰਗ ਬਣੀ ਰਹੇਗੀ, ਤੇਜ ਪ੍ਰਭਾਵ ਦਬਦਬਾ ਵੀ ਬਣਿਆ ਰਹੇਗਾ ਪਰ ਘਟੀਆ ਲੋਕਾਂ ਨਾਲ ਮੇਲ-ਮਿਲਾਪ ਨਾ ਰੱਖੋ।
ਮੀਨ : ਜਾਇਦਾਦੀ ਕੰਮਾਂ ਲਈ ਆਪ ਦੀ ਭੱਜਦੌੜ ਕੁਝ ਬਿਹਤਰ ਨਤੀਜਾ ਦੇਣ ਵਾਲੀ ਪਰ ਸਿਹਤ ਦੇ ਬਾਰੇ ਲਾਪ੍ਰਵਾਹ ਨਾ ਰਹੋ।
13 ਨਵੰਬਰ 2022, ਐਤਵਾਰ
ਮੱਘਰ ਵਦੀ ਤਿੱਥੀ ਪੰਚਮੀ (13-14 ਮੱਧ ਰਾਤ 12.52 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮਿਥੁਨ ’ਚ
ਮੰਗਲ ਮਿਥੁਨ ’ਚ
ਬੁੱਧ ਤੁਲਾ ’ਚ
ਗੁਰੂ ਮੀਨ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਕੱਤਕ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 22 (ਕੱਤਕ), ਹਿਜਰੀ ਸਾਲ 1444, ਮਹੀਨਾ : ਰਬਿ ਉਲਸਾਨੀ, ਤਰੀਕ : 17, ਸੂਰਜ ਉਦੇ ਸਵੇਰੇ 6.57 ਵਜੇ, ਸੂਰਜ ਅਸਤ ਸ਼ਾਮ 5.26 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (ਸਵੇਰੇ 10.18 ਤੱਕ)ਅਤੇ ਮਗਰੋਂ ਨਕਸ਼ੱਤਰ ਪੁਨਰਵਸੁ, ਯੋਗ : ਸਾਧਿਯ (ਰਾਤ 10.49 ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਮਿਥੁਨ ਰਾਸ਼ੀ ’ਤੇ (13 ਨਵੰਬਰ ਦਿਨ ਰਾਤ ਅਤੇ ਅਗਲੇ ਦਿਨ (14 ਨਵੰਬਰ) ਸਵੇਰੇ 6.30 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮਹਾਰਾਜਾ ਰਣਜੀਤ ਸਿੰਘ ਜਯੰਤੀ।
-(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
Related News
ਡਰਾਈਵਿੰਗ ਲਾਇਸੈਂਸ ਨਿਯਮਾਂ 'ਚ ਵੱਡੀ ਤਬਦੀਲੀ: 40 ਤੋਂ 60 ਸਾਲ ਵਾਲਿਆਂ ਨੂੰ ਮਿਲੀ ਵੱਡੀ ਰਾਹਤ, ਹੁਣ ਮੈਡੀਕਲ ਸਰਟੀਫਿਕੇ
