ਸਿੰਘ ਰਾਸ਼ੀ ਵਾਲਿਆਂ ਦੀ ਵਪਾਰਕ ਤੇ ਕੰਮਕਾਜ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

11/17/2022 1:09:57 AM

ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਦੂਜਿਅਾਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਉਦੇਸ਼ ਪ੍ਰੋਗਰਾਮ ਵੀ ਸਿਰੇ ਚੜ੍ਹਣਗੇ।

ਬ੍ਰਿਖ : ਕੋਰਟ-ਕਚਹਿਰੀ ਦੇ ਕਿਸੇ ਕੰਮ ਲਈ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਤੇਜ-ਪ੍ਰਭਾਵ ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਮਿਥੁਨ : ਉਤਸ਼ਾਹ ਹਿੰਮਤ ਅਤੇ ਕੰਮਕਾਜੀ ਭੱਜਦੌੜ ਬਿਹਤਰ ਨਤੀਜਾ ਦੇਵੇਗੀ, ਕੰਮਕਾਜੀ ਦਸ਼ਾ ਵੀ ਸੰਤੋਖਜਨਕ ਪਰ ਸਿਹਤ ਦੇ ਪ੍ਰਤੀ ਸੁਚੇਤ ਰਹੋ।

ਕਰਕ : ਮਿੱਟੀ, ਰੇਤਾ, ਬਜਰੀ, ਕੰਸਟ੍ਰਕਸ਼ਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਵੈਸੇ ਹਰ ਪੱਖੋਂ ਬਿਹਤਰੀ ਹੋਵੇਗੀ।

ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਕਰੋ।

ਕੰਨਿਆ : ਸਿਤਾਰਾ ਨੁਕਸਾਨ ਵਾਲਾ ਇਸ ਲਈ ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਹੇਠ ਆਪਣੀ ਪੇਮੈਂਟ ਫਸਣ ਦਿਓ।

ਤੁਲਾ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਲ ਸਮੱਸਿਆ ਹੱਲ ਹੋਵੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਬ੍ਰਿਸ਼ਚਕ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ, ਵੈਸੇ ਤਬੀਅਤ ’ਚ ਤੇਜ਼ੀ ਰਹੇਗੀ।

ਧਨ : ਜਨਰਲ ਸਿਤਾਰਾ ਜ਼ੋਰਦਾਰ , ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ, ਸ਼ੁਭ ਕੰਮਾਂ ’ਚ ਰੁਚੀ ਪਰ ਸੰਤਾਨ ਪੱਖੋਂ ਪ੍ਰੇਸ਼ਾਨੀ ਬਣੀ ਰਹਿ ਸਕਦੀ ਹੈ।

ਮਕਰ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਸੁਚੇਤ ਰਹਿਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਰਹਿਣਗੇ।

ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਕੰਸੀਡ੍ਰੇਟ ਰਹਿਣਗੇ।

ਮੀਨ : ਸ਼ਤਰੂ ਉਭਰ ਸਿਮਟ ਕੇ ਆਪ ਦੇ ਖਿਲਾਫ ਆਪਣੀਆਂ ਸ਼ਰਾਰਤਾਂ ’ਚ ਬਿਜ਼ੀ ਰਹਿਣਗੇ ਪਰ ਜਨਰਲ ਹਾਲਾਤ ਪਹਿਲਾਂ ਵਾਂਗ ਠੀਕ-ਠਾਕ ਰਹਿਣਗੇ।

17 ਨਵੰਬਰ 2022, ਵੀਰਵਾਰ
ਮੱਘਰ ਵਦੀ ਤਿੱਥੀ ਅਸ਼ਟਮੀ (ਸਵੇਰੇ 7.57ਤਕ)ਅਤੇ ਮਗਰੋਂ ਤਿੱਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਸਿੰਘ ’ਚ

ਮੰਗਲ ਬ੍ਰਿਖ ’ਚ

ਬੁੱੱਧ ਬ੍ਰਿਸ਼ਚਕ ’ਚ

ਗੁਰੂ ਮੀਨ ’ਚ

ਸ਼ੁੱਕਰ ਬ੍ਰਿਸ਼ਚਕ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਕੱਤਕ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 26(ਕੱਤਕ), ਹਿਜਰੀ ਸਾਲ 1444, ਮਹੀਨਾ : ਰਬਿ ਉਲਸਾਨੀ, ਤਰੀਕ : 21, ਸੂਰਜ ਉਦੇ ਸਵੇਰੇ 7.00 ਵਜੇ, ਸੂਰਜ ਅਸਤ ਸ਼ਾਮ 5.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੱਘਾ (ਰਾਤ 9.20 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ ਯੋਗ : ਏਂਦਰ (17-18 ਮੱਧ ਰਾਤ 1.23 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ) ਰਾਤ 9.20 ਤੱਕ ਜੰਮੇ ਬੱਚੇ ਨੂੰ ਮੱਘਾ ਨਕੱਸ਼ਤਰ ਦੀ ਪੂਜਾ ਲੱਗੇਗੀ,ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਲਾਲਾ ਲਾਜਪਤ ਰਾਏ ਬਲਿਦਾਨ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Mandeep Singh

This news is Content Editor Mandeep Singh