ਪੜ੍ਹੋ ਅੱਜ ਦਾ ਰਾਸ਼ੀਫਲ ਤੇ ਜਾਣੋ ਕੀ ਕਹਿੰਦੀ ਹੈ ਤੁਹਾਡੀ ਰਾਸ਼ੀ

11/22/2022 2:40:45 AM

ਮੇਖ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਪੈਰ ਫਿਸਲਣ ਕਰ ਕੇ ਕਿਧਰੇ ਸੱਟ ਲੱਗਣ ਦਾ ਡਰ ਬਣਿਆ ਰਹੇਗਾ।

ਬ੍ਰਿਖ : ਕਿਉਂਕਿ ਦੁਸ਼ਮਣ ਉਭਰ ਦੇ ਸਿਮਟਦੇ ਰਹਿ ਸਕਦੇ ਹਨ, ਇਸ ਲਈ ਪੂਰੀ ਤਰ੍ਹਾਂ ਆਪਣਾ ਬਚਾਅ ਰੱਖਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਮਿਥੁਨ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਦੂਜਿਅਾਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਇਰਾਦਿਆਂ ’ਚ ਮਜ਼ਬੂਤੀ, ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹੇਗੀ।

ਕਰਕ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਬਿਹਤਰ ਨਤੀਜਾ ਮਿਲ ਸਕਦਾ ਹੈ ਪਰ ਸੁਭਾਅ ’ਚ ਗੁੱਸੇ ਦਾ ਅਸਰ।

ਸਿੰਘ : ਮਿੱਤਰ-ਸੱਜਣ ਸਾਥੀ, ਕਾਰੋਬਾਰੀ ਸਹਿਯੋਗੀ ਆਪ ਨਾਲ ਤਾਲਮੇਲ ਰੱਖਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।

ਕੰਨਿਆ : ਟੀਚਿੰਗ, ਕੋਚਿੰਗ, ਸਟੇੇਸ਼ਨਰੀ, ਪਬਲੀਕੇਸ਼ਨ, ਪ੍ਰਿਟਿੰਗ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਅਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਰਾਹੂ-ਕੇਤੂ ਦੀ ਸਥਿਤੀ ਫੈਮਿਲੀ ਫਰੰਟ ’ਤੇ ਪ੍ਰੇਸ਼ਾਨੀ ਰੱਖਣ ਵਾਲੀ ਹੈ।

ਬ੍ਰਿਸ਼ਚਕ : ਕਿਉਂਕਿ ਸਿਤਾਰਾ ਉਲਝਣਾਂ, ਝਗੜਿਆਂ, ਪੇਚੀਦਗੀਆਂ ਵਾਲਾ ਇਸ ਲਈ ਧਿਆਨ ਰੱਖੋ ਕਿ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਲਝ-ਵਿਗੜ ਨਾ ਜਾਵੇ।

ਧਨ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਾਰੋਬਾਰੀ ਪ੍ਰੋਗਰਾਮਿੰਗ ਫਰੂਟਫੁੱਲ ਰਹੇਗੀ।

ਮਕਰ : ਰਾਜਕੀ ਕੰਮਾਂ ’ਚ ਆਪ ਦੇ ਯਤਨ ਉਮੀਦ ਮੁਤਾਬਕ ਨਤੀਜਾ ਨਾ ਦੇਣਗੇ, ਵੈਸੇ ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਕੁੰਭ : ਧਾਰਮਿਕ ਕੰਮਾਂ ਨਾਲ ਜੁੜਣ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਮੀਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ, ਡਰਾਈਵਿੰਗ ਵੀ ਧਿਆਨ ਨਾਲ ਹੀ ਕਰੋ।

22 ਨਵੰਬਰ 2022, ਮੰਗਲਵਾਰ
ਮੱਘਰ ਵਦੀ ਤਿੱਥੀ ਤਰੋਦਸ਼ੀ (ਸਵੇਰੇ 8.50 ਤੱਕ) ਅਤੇ ਮਗਰੋਂ ਤਿੱਥੀ ਚੌਦਸ (ਜਿਹੜੀ ਕਸ਼ੈਅ ਹੋ ਗਈ ਹੈ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ      ਬ੍ਰਿਸ਼ਚਕ ’ਚ
ਚੰਦਰਮਾ      ਤੁਲਾ ’ਚ
ਮੰਗਲ     ਬ੍ਰਿਖ ’ਚ
 ਬੁੱੱਧ      ਬ੍ਰਿਸ਼ਚਕ ’ਚ
 ਗੁਰੂ     ਮੀਨ ’ਚ
 ਸ਼ੁੱਕਰ     ਬ੍ਰਿਸ਼ਚਕ ’ਚ
ਸ਼ਨੀ   ਮਕਰ ’ਚ
ਰਾਹੂ    ਮੇਖ ’ਚ                                                    
ਕੇਤੂ    ਤੁਲਾ ’ਚ  
ਬਿਕ੍ਰਮੀ ਸੰਮਤ : 2079, ਮੱਘਰ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 1 (ਕੱਤਕ), ਹਿਜਰੀ ਸਾਲ 1444, ਮਹੀਨਾ : ਰਬਿ ਉਲਸਾਨੀ, ਤਰੀਕ : 26, ਸੂਰਜ ਉਦੇ ਸਵੇਰੇ 7.05 ਵਜੇ, ਸੂਰਜ ਅਸਤ ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸੁਵਾਤੀ (ਰਾਤ 11.12 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ ਯੋਗ : ਸੌਭਾਗਿਯ (ਸ਼ਾਮ 6.37 ਤੱਕ) ਅਤੇ ਮਗਰੋਂ ਯੋਗ ਸ਼ੋਭਨ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ) ਭਦਰਾ ਰਹੇਗੀ (ਸਵੇਰੇ 8.50 ਤੋਂ ਲੈ ਕੇ ਸ਼ਾਮ 7.52 ਤਕ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ, ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ :ਮਾਸਿਕ ਸ਼ਿਵਰਾਤਰੀ ਵਰਤ, ਰਾਸ਼ਟਰੀ ਸ਼ਕ ਮੱਘਰ ਮਹੀਨਾ ਸ਼ੁਰੂ, ਸ਼੍ਰੀ ਬਾਲਾ ਜੀ ਜਯੰਤੀ, ਮੇਲਾ ਪੁਰਮੰਡਲ ਦੇਵਿਕਾ ਸਨਾਨ (ਜੰਮੂ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mandeep Singh

Content Editor

Related News