ਮਕਰ ਰਾਸ਼ੀ ਵਾਲਿਆ ਲਈ ਸਿਤਾਰਾ ਸ਼ਾਮ ਤੱਕ ਆਮਦਨ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

11/25/2022 1:32:50 AM

ਮੇਖ : ਸ਼ਾਮ ਤੱਕ ਪੇਟ ਦਾ ਧਿਆਨ ਰੱਖੋ, ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖਣਾ ਜ਼ਰੂਰੀ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।

ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸ਼ਾਮ ਤੱਕ ਮਨ ਕੋਈ ਵੀ ਫੈਸਲਾ ਨਾ ਲੈ ਸਕੇਗਾ ਪਰ ਬਾਅਦ ’ਚ ਸਿਤਾਰਾ ਕਮਜ਼ੋਰ ਬਣੇਗਾ।

ਮਿਥੁਨ : ਸਿਤਾਰਾ ਸ਼ਾਮ ਤੱਕ ਮਨ ਨੂੰ ਟੈਂਸ, ਅਸ਼ਾਂਤ, ਪ੍ਰੇਸ਼ਾਨ, ਡਿਸਟਰਬ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਸਫਲਤਾ ਅਤੇ ਅਰਥ ਦਸ਼ਾ ਲਈ ਬਿਹਤਰ ਹੋਵੇਗਾ।

ਕਰਕ : ਕੋਈ ਵੀ ਯਤਨ ਚੰਗੀ ਤਰ੍ਹਾਂ ਸੋਚੇ ਵਿਚਾਰੇ ਬਗੈਰ ਹੱਥ ’ਚ ਨਾ ਲਓ, ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਵੀ ਕਾਬੂ ਰੱਖਣਾ ਸਹੀ ਰਹੇਗਾ।

ਸਿੰਘ : ਸਿਤਾਰਾ ਸ਼ਾਮ ਤੱਕ ਪ੍ਰਾਪਰਟੀ ਦੇ ਕੰਮਾਂ ਲਈ ਠੀਕ ਨਹੀਂ, ਇਸ ਲਈ ਕਿਸੇ ਵੀ ਜਾਇਦਾਦੀ ਕੰਮ ਨੂੰ ਹੱਥ ’ਚ ਨਾ ਲੈਣਾ ਸਹੀ ਰਹੇਗਾ।

ਕੰਨਿਆ : ਕੰਮਕਾਜੀ ਭੱਜਦੌੜ ਮਨਮਰਜ਼ੀ ਦਾ ਨਤੀਜਾ ਨਾ ਦੇਵੇਗੀ, ਕੰਮਕਾਜੀ ਸਾਥੀ ਵੀ ਕੋ-ਆਪ੍ਰੇਟ ਨਾ ਕਰਨਗੇ ਪਰ ਜਨਰਲ ਹਾਲਾਤ ਬਿਹਤਰ ਹੀ ਬਣੇ ਰਹਿਣਗੇ।

ਤੁਲਾ : ਸਿਤਾਰਾ ਸ਼ਾਮ ਤੱਕ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਹੈ, ਇਸ ਲਈ ਅੱਖਾਂ ਖੋਲ੍ਹ ਕੇ ਕੰਮਕਾਜੀ ਕੰਮ ਕਰੋ, ਫਿਰ ਬਾਅਦ ’ਚ ਸਿਤਾਰਾ ਬਿਹਤਰ ਬਣੇਗਾ।

ਬ੍ਰਿਸ਼ਚਕ : ਸ਼ਾਮ ਤੱਕ ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬ ਰੱਖਣਾ ਜ਼ਰੂਰੀ ਹੋਵੇਗਾ ਫਿਰ ਬਾਅਦ ’ਚ ਅਰਥ ਮੋਰਚੇ ’ਤੇ ਕਦਮ ਬੜ੍ਹਤ ਵੱਲ ਰਹੇਗਾ।

ਧਨ : ਸਿਤਾਰਾ ਸ਼ਾਮ ਤੱਕ ਉਲਝਣਾਂ ਝਮੇਲਿਆਂ ਨੂੰ ਉਭਾਰਨ ਵਾਲਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।

ਮਕਰ : ਸਿਤਾਰਾ ਸ਼ਾਮ ਤੱਕ ਆਮਦਨ ਵਾਲਾ, ਕਾਰੋਬਾਰੀ ਪਲਾਨਿੰਗ ਵੀ ਚੰਗਾ ਨਤੀਜਾ ਦੇਵੇਗੀ ਪਰ ਬਾਅਦ ’ਚ ਸਮਾਂ ਪੰਗਿਆਂ-ਝਮੇਲਿਆਂ ਵਾਲਾ ਬਣੇਗਾ।

ਕੁੰਭ : ਸ਼ਾਮ ਤੱਕ ਕੋਈ ਵੀ ਸਰਕਾਰੀ ਕੋਸ਼ਿਸ਼ ਹੱਥ ’ਚ ਨਾ ਲਓ ਪਰ ਬਾਅਦ ’ਚ ਅਰਥ ਪਲਾਨਿੰਗ ਬਿਹਤਰ ਨਤੀਜਾ ਦੇ ਸਕਦੀ ਹੈ।

ਮੀਨ : ਸਿਤਾਰਾ ਸ਼ਾਮ ਤੱਕ ਠੀਕ ਨਹੀਂ, ਮਨ ਟੈਂਸ ਰਹੇਗਾ, ਧਾਰਮਿਕ ਕੰਮਾਂ ’ਚ ਮਨ ਨਾ ਲੱਗੇਗਾ ਪਰ ਬਾਅਦ ’ਚ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਰਹੇਗਾ।

25 ਨਵੰਬਰ 2022, ਸ਼ੁੱਕਰਵਾਰ
ਮੱਘਰ ਵਦੀ ਤਿੱਥੀ ਦੂਜ (ਰਾਤ 10.35 ਤੱਕ) ਅਤੇ ਮਗਰੋਂ ਤਿੱਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ  ਬ੍ਰਿਸ਼ਚਕ ’ਚ

ਚੰਦਰਮਾ    ਬ੍ਰਿਸ਼ਚਕ ’ਚ

ਮੰਗਲ ਬ੍ਰਿਖ ’ਚ

ਬੁੱਧ ਬ੍ਰਿਸ਼ਚਕ ’ਚ

ਗੁਰੂ ਮੀਨ ’ਚ

ਸ਼ੁੱਕਰ ਬ੍ਰਿਸ਼ਚਕ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਮੱਘਰ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 4 (ਮੱਘਰ), ਹਿਜਰੀ ਸਾਲ 1444, ਮਹੀਨਾ : ਰਬਿ ਉਲਸਾਨੀ, ਤਰੀਕ : 29, ਸੂਰਜ ਉਦੇ ਸਵੇਰੇ 7.07 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (ਸ਼ਾਮ 5.21 ਤੱਕ) ਅਤੇ ਮਗਰੋਂ ਨਕਸ਼ੱਤਰ ਮੂਲਾ, ਯੋਗ : ਸੁਕਰਮਾ (ਸਵੇਰੇ 8.43 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਸ਼ਾਮ 5.21 ਤੱਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸ਼ਾਮ 5.21 ਤੱਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਚੰਦਰ ਦਰਸ਼ਨ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mandeep Singh

Content Editor

Related News