ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

11/28/2022 3:29:52 AM

ਮੇਖ : ਰਾਜਕੀ ਕੰਮਾਂ ਨੂੰ ਨਿਪਟਾਉਣ ਲਈ ਸਮਾਂ ਬਿਹਤਰ, ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਫੈਮਿਲੀ ਫਰੰਟ ’ਤੇ ਖਿੱਚੋਤਾਣ ਅਤੇ ਤਣਾਤਣੀ ਰਹੇਗੀ।

ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ, ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ।

ਮਿਥੁਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਨਾਪ ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਬੇਗਾਨੇ ਝਮੇਲਿਆਂ ਤੋਂ ਵੀ ਆਪਣੇ ਆਪ ਨੂੰ ਬਚਾ ਕੇ ਰੱਖੋ।

ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਕੰਸੀਡ੍ਰੇਟ ਰਹਿਣਗੇ।

ਸਿੰਘ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ।

ਕੰਨਿਆ : ਸੰਤਾਨ ਸਾਥ ਦੇਵੇਗੀ, ਪੂਰੀ ਤਰ੍ਹਾਂ ਸਹਿਯੋਗ ਦੇਵੇਗੀ ਅਤੇ ਉਸ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ।

ਤੁਲਾ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਸ਼ਤਰੂ ਆਪਣੇ ਆਪ ਨੂੰ ਕਮਜ਼ੋਰ ਬੇਵੱਸ ਮਹਿਸੂਸ ਕਰਨਗੇ।

ਬ੍ਰਿਸ਼ਚਕ : ਸਿਤਾਰਾ ਮਜ਼ਬੂਤ, ਜੇ ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧੀਰਜ ਨਾਲ ਸੁਣਨਗੇ।

ਧਨ : ਲੋਹਾ, ਲੋਹਾ-ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਹਾਰਡਵੇਅਰ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।

ਕੁੰਭ : ਕਿਉਂਕਿ ਉਲਝਣਾਂ, ਝਮੇਲਿਆਂ ਨਾਲ ਆਪ ਨੂੰ ਨਿਪਟਣਾ ਪੈ ਸਕਦਾ ਹੈ, ਇਸ ਲਈ ਸਮਾਂ ਮੁਸ਼ਕਲਾਂ ਅਤੇ ਪ੍ਰਾਬਲਮ ਵਾਲਾ ਨਜ਼ਰ ਆਉਂਦਾ ਹੈ।

ਮੀਨ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ।

28 ਨਵੰਬਰ 2022, ਸੋਮਵਾਰ
ਮੱਘਰ ਸੁਦੀ ਤਿੱਥੀ ਪੰਚਮੀ (ਦੁਪਹਿਰ 1.36 ਤੱਕ) ਅਤੇ ਮਗਰੋਂ ਤਿੱਥੀ ਛੱਠ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਮਕਰ ’ਚ

ਮੰਗਲ ਬ੍ਰਿਖ ’ਚ

ਬੁੱੱਧ ਬ੍ਰਿਸ਼ਚਕ ’ਚ

ਗੁਰੂ ਮੀਨ ’ਚ

ਸ਼ੁੱਕਰ ਬ੍ਰਿਸ਼ਚਕ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਮੱਘਰ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 7 (ਮੱਘਰ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 3, ਸੂਰਜ ਉਦੇ ਸਵੇਰੇ 7.10 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਖਾੜਾ (ਸਵੇਰੇ 10.29 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਵ੍ਰਿਧੀ (ਸ਼ਾਮ 6.04 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਪੰਚਮੀ, ਨਾਗ ਪੰਚਮੀ, ਸ਼੍ਰੀ ਰਾਮ ਵਿਆਹ ਉਤਸਵ ਸਕੰਦ (ਗ੍ਰਹਿ) ਛੱਠ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Mandeep Singh

This news is Content Editor Mandeep Singh