ਕਰਕ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

11/29/2022 12:35:58 AM

ਮੇਖ : ਕਿਸੇ ਅਫਸਰ ਦੇ ਸਾਫਟ-ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਪ੍ਰਾਬਲਮ ਸੁਲਝ ਸਕਦੀ ਹੈ ਪਰ ਪੈਰ ਫਿਸਲਣ ਦਾ ਡਰ ਰਹੇਗਾ।

ਬ੍ਰਿਖ : ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਸੋਚੋਗੇ, ਉਸ ’ਚ ਕਦਮ ਬੜ੍ਹਤ ਵੱਲ ਰਹੇਗਾ, ਵੱਡੇ ਲੋਕ ਮਿਹਰਬਾਨ, ਕੰਸੀਡ੍ਰੇਟ ਰਹਿਣਗੇ।

ਮਿਥੁਨ : ਸਿਤਾਰਾ ਸਿਹਤ ਖਾਸ ਕਰ ਕੇ ਪੇਟ ਲਈ ਕਮਜ਼ੋਰ, ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।

ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਆਪ ਦੀ ਪੈਠ-ਧਾਕ-ਛਾਪ ਬਣੀ ਰਹੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਸਿੰਘ : ਵੈਰ ਵਿਰੋਧ ਕਰ ਕੇ ਆਪ ਨੂੰ ਆਪੋਜ਼ਿਟ ਹਾਲਾਤ ਨਾਲ ਨਿਪਟਣਾ ਪੈ ਸਕਦਾ ਹੈ, ਇਸ ਲਈ ਪੂਰੀ ਤਰ੍ਹਾਂ ਸੁਚੇਤ ਰਹਿਣਾ ਸਹੀ ਰਹੇਗਾ।

ਕੰਨਿਆ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।

ਤੁਲਾ : ਕਿਸੇ ਜ਼ਮੀਨੀ ਕੰਮ ਲਈ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ, ਤੇਜ ਪ੍ਰਭਾਵ ਬਣਿਆ ਰਹੇਗਾ, ਕੰਮਕਾਜੀ ਦਸ਼ਾ ਵੀ ਸੰਤੋਖਜਨਕ।

ਬ੍ਰਿਸ਼ਚਕ : ਉਤਸ਼ਾਹ, ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਸਹੀ ਨਤੀਜਾ ਦੇਵੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ, ਕਾਰੋਬਾਰੀ ਪਲਾਨਿੰਗ ਵੀ ਫਰੂਟਫੁਲ ਰਹੇਗੀ।

ਧਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ ਅਤੇ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ, ਸ਼ਤਰੂ ਕਮਜ਼ੋਰ ਰਹਿਣਗੇ।

ਮਕਰ : ਵਪਾਰਕ ਅਤੇ ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਚਾਹੀਦਾ ਹੈ।

ਕੁੰਭ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ ਹੈ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।

ਮੀਨ : ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਹਾਰਡ ਵੇਅਰ, ਸਟੀਲ ਫਰਨੀਚਰ, ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਮਨ ’ਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ।

29 ਨਵੰਬਰ 2022, ਮੰਗਲਵਾਰ
ਮੱਘਰ ਸੁਦੀ ਤਿੱਥੀ ਛੱਠ (ਪੁਰਵ ਦੁਪਹਿਰ 11.05 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਮਕਰ ’ਚ

ਮੰਗਲ ਬ੍ਰਿਖ ’ਚ

ਬੁੱਧ ਬ੍ਰਿਸ਼ਚਕ ’ਚ

ਗੁਰੂ ਮੀਨ ’ਚ

ਸ਼ੁੱਕਰ ਬ੍ਰਿਸ਼ਚਕ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਮੱਘਰ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 8 (ਮੱਘਰ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 4, ਸੂਰਜ ਉਦੇ ਸਵੇਰੇ 7.11 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (ਸਵੇਰੇ 8.33 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਧਰੁਵ (ਬਾਅਦ ਦੁਪਹਿਰ 2.52 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਮਕਰ ਰਾਸ਼ੀ ’ਤੇ (ਸ਼ਾਮ 7.51 ਤੱਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (ਸ਼ਾਮ 7.51 ’ਤੇ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਚੰਪਾ ਛੱਠ, ਮਿਤਰ (ਵਿਸ਼ਣੂ) ਸਪਤਮੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mandeep Singh

Content Editor

Related News