ਸਿੰਘ ਰਾਸ਼ੀ ਵਾਲਿਆਂ ਦੀ ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

11/30/2022 1:12:09 AM

ਮੇਖ : ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।

ਬ੍ਰਿਖ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵਲ, ਵੱਡੇ ਲੋਕ ਮਿਹਰਬਾਨ, ਸੁਪੋਰਟਿਵ ਰਹਿਣਗੇ, ਚਾਹ ਕੇ ਵੀ ਸ਼ਤਰੂ ਆਪ ਦਾ ਕੁਝ ਵਿਗਾੜ ਨਾ ਸਕਣਗੇ।

ਮਿਥੁਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ, ਮੋਰੇਲ ਬੂਸਟਿੰਗ ਰਹੇਗੀ, ਸ਼ਤਰੂ ਚਾਹ ਕੇ ਵੀ ਆਪ ਅੱਗੇ ਠਹਿਰ ਨਾ ਸਕਣਗੇ।

ਕਰਕ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣਾ-ਪੀਣਾ ਸੁਚੇਤ ਰਹਿ ਕੇ ਕਰੋ, ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ।

ਸਿੰਘ : ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ ਸਦਭਾਅ ਬਣਿਆ ਰਹੇਗਾ।

ਕੰਨਿਆ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਕਿਸੇ ਨਾ ਕਿਸੇ ਮੌਕੇ ਦੀ ਭਾਲ ’ਚ ਰਹਿਣਗੇ, ਇਸ ਲਈ ਉਨ੍ਹਾਂ ਤੋਂ ਜਿੰਨਾ ਡਿਸਟੈਂਸ ਰਖ ਸਕੋ, ਓਨਾ ਹੀ ਬਿਹਤਰ ਰਹੇਗਾ।

ਤੁਲਾ : ਸੰਤਾਨ ਦੇ ਸਾਫਟ-ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ ਅਤੇ ਸਫਲਤਾ ਮਿਲੇਗੀ।

ਬ੍ਰਿਸ਼ਚਕ : ਕੋਰਟ-ਕਚਹਿਰੀ ਦੇ ਕੰਮਾਂ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਚਾਹ ਕੇ ਵੀ ਆਪਣੇ ਆਪ ਨੂੰ ਕਮਜ਼ੋਰ ਬੇਬਸ ਮਹਿਸੂਸ ਕਰਨਗੇ।

ਧਨ : ਮਿੱਤਰਾਂ ਅਤੇ ਵੱਡੇ ਲੋਕਾਂ ਦੀ ਮਦਦ ਨਾਲ ਆਪ ਦਾ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹੇਗਾ, ਇੱਜ਼ਤ ਮਾਣ ਦੀ ਪ੍ਰਾਪਤੀ।

ਮਕਰ : ਵਹੀਕਲਸ ਦੀ ਸੇਲ-ਪਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।

ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਕੋਸ਼ਿਸ਼ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਮੀਨ : ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ, ਇਸ ਲਈ ਨਾ ਤਾਂ ਕਿਸੇ ਨੰਵੇਂ ਪ੍ਰੋਗਰਾਮ ਨੂੰ ਹੱਥ ’ਚ ਲਓ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
30 ਨਵੰਬਰ 2022, ਬੁੱਧਵਾਰ
ਮੱਘਰ ਸੁਦੀ ਤਿੱਥੀ ਸਪਤਮੀ (ਸਵੇਰੇ 8.59) ਅਤੇ ਮਗਰੋਂ ਤਿੱਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਕੁੰਭ ’ਚ

ਮੰਗਲ ਬ੍ਰਿਖ ’ਚ

ਬੁੱਧ ਬ੍ਰਿਸ਼ਚਕ ’ਚ

ਗੁਰੂ ਮੀਨ ’ਚ

ਸ਼ੁੱਕਰ ਬ੍ਰਿਸ਼ਚਕ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਮੱਘਰ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 9(ਮੱਘਰ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 5 , ਸੂਰਜ ਉਦੇ ਸਵੇਰੇ 7.12 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (30 ਨਵੰਬਰ ਦਿਨ ਰਾਤ ਅਤੇ ਅਗਲੇ ਦਿਨ) (1 ਦਸੰਬਰ) ਸਵੇਰੇ 6.12 ਤਕ) ਯੋਗ : ਵਿਆਘਾਤ (ਦੁਪਹਿਰ 12.07 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ) ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 8.59 ਤੋਂ ਲੈ ਕੇ ਰਾਤ 8.11 ਤਕ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Mandeep Singh

This news is Content Editor Mandeep Singh