ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਲਈ ਚੰਗਾ, ਜਾਣੋ ਬਾਕੀ ਰਾਸ਼ੀ ਵਾਲਿਆਂ ਦਾ ਹਾਲ
Thursday, Dec 01, 2022 - 01:21 AM (IST)
ਮੇਖ : ਗੱਡੀਆਂ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ,ਇੱਜ਼ਤਮਾਣ ਦੀ ਪ੍ਰਾਪਤੀ।
ਬ੍ਰਿਖ : ਕਿਸੇ ਅਫਸਰ ਦੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਰਕਾਰੀ ਸਮੱਸਿਆ ਸੁਲਝ ਸਕਦੀ ਹੈ, ਸ਼ਤਰੂ ਵੀ ਕਮਜ਼ੋਰ ਤੇਜਹੀਣ ਬਣੇ ਰਹਿਣਗੇ।
ਮਿਥੁਨ : ਯਤਨ ਕਰਨ ’ਤੇ ਆਪ ਦੀ ਕੋਈ ਪਲਾਨਿੰਗ ਸੁਲਝ ਸਕਦੀ ਹੈ, ਜਨਰਲ ਤੌਰ ’ਤੇ ਆਪ ਹਰ ਪੱਖੋਂ ਹਾਵੀ-ਪ੍ਰਭਾਵੀ ਵਿਜਈ ਰਹੋਗੇ।
ਕਰਕ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਵਿਗੜਿਆਂ ਰਹੇਗਾ,ਕਿਸੇ ਹੇਠ ਆਪਣੀ ਪੇਮੈਂਟ ਵੀ ਨਾ ਫਸਾਓ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਸੋਚੋਗੇ ਉਸ’ਚ ਸਫਲਤਾ ਮਿਲੇਗੀ, ਜਨਰਲ ਸਿਤਾਰਾ ਸਟ੍ਰਾਂਗ।
ਕੰਨਿਆ : ਆਪ ਨਾਲ ਸਹਿਯੋਗ ਨਾ ਕਰਨ ਵਾਲੇ, ਆਪ ਦੀ ਲੱਤ ਖਿਚਦੇ ਰਹਿ ਸਕਦੇ ਹਨ, ਇਸ ਲਈ ਇਸ ਤਰ੍ਹਾਂ ਦੇ ਲੋਕਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ।
ਤੁਲਾ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਰੁਚੀ, ਸਫਲਤਾ ਸਾਥ ਦੇਵੇਗੀ।
ਬ੍ਰਿਸ਼ਚਕ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਧਨ : ਆਪਣੇ ਕਿਸੇ ਕੰਮ ਨੂੰ ਨਿਪਟਾਉਣ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਮਕਰ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਅਤੇ ਧਨ ਲਾਭ ਦੇਣ ਵਾਲਾ ਪਰ ਗੁੱਸੇ ਨੂੰ ਆਪਣੇ ’ਤੇ ਹਾਵੀ ਨਾ ਹੋਣ ਦਿਓ।
ਕੁੰਭ : ਵਪਾਰ ਕਾਰੋਬਾਰ ਦੇ ਕੰਮਾਂ ਲਈ ਸਿਤਾਰਾ ਚੰਗਾ,ਯਤਨ ਕਰਨ ’ਤੇ ਆਪ ਦੀ ਕਾਰੋਬਾਰੀ ਪਲਾਨਿੰਗ ਵੀ ਸਿਰੇ ਚੜ੍ਹੇਗੀ।
ਮੀਨ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਦੇਣ ਅਤੇ ਮਨ ਨੂੰ ਅਪਸੈੱਟ ਰੱਖਣ ਵਾਲਾ, ਆਪਣੇ ਆਪ ਨੂੰ ਬੇਗਾਨੇ ਝਮੇਲਿਆਂ ਤੋਂ ਬਚਾ ਕੇ ਰੱਖੋ।
1 ਦਸੰਬਰ 2022, ਵੀਰਵਾਰ
ਮੱਘਰ ਸੁਦੀ ਤਿੱਥੀ ਅਸ਼ਟਮੀ (ਸਵੇਰੇ 7.22) ਅਤੇ ਮਗਰੋਂ ਤਿੱਥੀ ਨੌਮੀ (ਜਿਹੜੀ ਕਸ਼ੈਅ ਹੋ ਗਈ ਹੈ)।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਕੁੰਭ ’ਚ
ਮੰਗਲ ਬ੍ਰਿਖ ’ਚ
ਬੁੱੱਧ ਬ੍ਰਿਸ਼ਚਕ ’ਚ
ਗੁਰੂ ਮੀਨ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮੱਘਰ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 10 (ਮੱਘਰ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 6 , ਸੂਰਜ ਉਦੇ ਸਵੇਰੇ 7.12 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਭਾਦਰਪਦ (1 ਦਸੰਬਰ ਦਿਨ ਰਾਤ ਅਤੇ ਅਗਲੇ ਦਿਨ (2 ਦਸੰਬਰ) ਸਵੇਰੇ 5.44 ਤੱਕ), ਯੋਗ : ਹਰਸ਼ਣ (ਸਵੇਰੇ 9.33ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਕੁੰਭ ਰਾਸ਼ੀ ’ਤੇ (ਰਾਤ 11.48 ਤੱਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਵੇਗੀ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਨੰਦਾ ਨੌਮੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
Related News
ਡਰਾਈਵਿੰਗ ਲਾਇਸੈਂਸ ਨਿਯਮਾਂ 'ਚ ਵੱਡੀ ਤਬਦੀਲੀ: 40 ਤੋਂ 60 ਸਾਲ ਵਾਲਿਆਂ ਨੂੰ ਮਿਲੀ ਵੱਡੀ ਰਾਹਤ, ਹੁਣ ਮੈਡੀਕਲ ਸਰਟੀਫਿਕੇ
