ਤੁਲਾ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਕੰਮਾਂ ਲਈ ਚੰਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Tuesday, Dec 06, 2022 - 02:43 AM (IST)

ਤੁਲਾ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਕੰਮਾਂ ਲਈ ਚੰਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਮੇਖ : ਜਿਹੜੇ ਲੋਕ ਆਪਣਾ ਖੁਦ ਦਾ ਕੰਮ ਧੰਦਾ ਕਰਦੇ ਹਨ, ਉਨ੍ਹਾਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ, ਜਨਰਲ ਤੌਰ ’ਤੇ ਸਫਲਤਾ ਸਾਥ ਦੇਵੇਗੀ।

ਬ੍ਰਿਖ : ਸਿਤਾਰਾ ਬਾਅਦ ਦੁਪਹਿਰ ਤੱਕ ਪ੍ਰੇਸ਼ਾਨੀ ਅਤੇ ਪੇਚੀਦਗੀਆਂ ਵਾਲਾ ਹੋਵੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ।

ਮਿਥੁਨ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮਾਂ, ਪ੍ਰੋਗਰਾਮਾਂ ’ਚ ਲਾਭ ਦੇਣ ਵਾਲਾ ਪਰ ਬਾਅਦ ’ਚ ਕਿਸੇ ਨਾ ਕਿਸੇ ਪੰਗੇ ਦੇ ਜਾਗਣ ਦਾ ਡਰ ਰਹੇਗਾ।

ਕਰਕ : ਸਿਤਾਰਾ ਦੁਪਹਿਰ ਤੱਕ ਜ਼ੋਰ ਲਗਾਉਣ ’ਤੇ ਸਰਕਾਰੀ ਕੰਮਾਂ ’ਚ ਸਫਲਤਾ ਦੇਣ ਵਾਲਾ ਪਰ ਬਾਅਦ ’ਚ ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ।

ਸਿੰਘ : ਦੁਪਹਿਰ ਤੱਕ ਜਨਰਲ ਸਿਤਾਰਾ ਸਟ੍ਰਾਂਗ ਪਰ ਬਾਅਦ ’ਚ ਕੋਈ ਵੀ ਕੰਮ ਅਣਮੰਨੇ ਮਨ ਨਾਲ ਨਾ ਕਰੋ, ਨਹੀਂ ਤਾਂ ਉਹ ਸਿਰੇ ਨਾ ਚੜ੍ਹ ਸਕੇਗਾ।

ਕੰਨਿਆ : ਸਿਤਾਰਾ ਬਾਅਦ ਦੁਪਹਿਰ ਤੱਕ ਸਿਹਤ ਖਾਸ ਕਰ ਕੇ ਪੇਟ ਲਈ ਕਮਜ਼ੋਰ ਰਹੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ।

ਤੁਲਾ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਸਿਹਤ ਦੇ ਵਿਗੜਣ ਦਾ ਖਤਰਾ ਵਧੇਗਾ।

ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤੱਕ ਕਮਜ਼ੋਰ, ਕੋਈ ਨਾ ਕੋਈ ਪ੍ਰਾਬਲਮ ਜਾਗਦੀ ਰਹੇਗੀ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਧਨ : ਸਿਤਾਰਾ ਬਾਅਦ ਦੁਪਹਿਰ ਤੱਕ ਠੀਕ-ਠਾਕ ਪਰ ਮਨ ਅਸ਼ਾਂਤ, ਟੈਂਸ ਜਿਹਾ ਰਹੇਗਾ ਫਿਰ ਬਾਅਦ ’ਚ ਵੈਰ ਵਿਰੋਧ ਦੇ ਜਾਗਣ ਦਾ ਡਰ ਰਹੇਗਾ।

ਮਕਰ : ਸਰਕਾਰੀ ਕੰਮਾਂ ਲਈ ਸਿਤਾਰਾ ਬਾਅਦ ਦੁਪਹਿਰ ਤੱਕ ਕਮਜ਼ੋਰ ਪਰ ਬਾਅਦ ’ਚ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ਬਿਹਤਰ ਨਤੀਜਾ ਦੇਵੇਗੀ।

ਕੁੰਭ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮ-ਕਾਜੀ ਸਾਥੀਆਂ ਵੱਲੋਂ ਪ੍ਰੇਸ਼ਾਨੀ ਦੇਣ ਵਾਲਾ ਪਰ ਬਾਅਦ ’ਚ ਸਮਾਂ ਸਫਲਤਾ, ਇੱਜ਼ਤ-ਮਾਣ ਦੁਆਉਣ ਵਾਲਾ।

ਮੀਨ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮ-ਕਾਜੀ ਕੰਮਾਂ ਨੂੰ ਵਿਗਾੜਣ ਵਾਲਾ ਪਰ ਬਾਅਦ ’ਚ ਕਦਮ ਬੜ੍ਹਤ ਵੱਲ ਰਹੇਗਾ, ਪ੍ਰਭਾਵ-ਦਬਦਬਾ ਵੀ ਵਧੇਗਾ।
6 ਦਸੰਬਰ 2022, ਮੰਗਲਵਾਰ
ਮੱਘਰ ਸੁਦੀ ਤਿੱਥੀ ਚੌਦਸ (ਪੂਰਾ ਦਿਨ ਰਾਤ)

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਮੇਖ ’ਚ

ਮੰਗਲ ਬ੍ਰਿਖ ’ਚ

ਬੁੱਧ ਧਨ ’ਚ

ਗੁਰੂ ਮੀਨ ’ਚ

ਸ਼ੁੱਕਰ ਧਨ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਮੱਘਰ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 15 (ਮੱਘਰ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 11, ਸੂਰਜ ਉਦੇ ਸਵੇਰੇ 7.16 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (ਸਵੇਰੇ 8.38 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਸ਼ਿਵ (6-7 ਮੱਧ ਰਾਤ 2.52 ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਮੇਖ ਰਾਸ਼ੀ ’ਤੇ (ਬਾਅਦ ਦੁਪਹਿਰ 3.03 ਤੱਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਡਾ. ਅੰਬੇਡਕਰ ਪੁੰਨ ਤਿੱਥੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Mandeep Singh

Content Editor

Related News