ਤੁਲਾ ਰਾਸ਼ੀ ਵਾਲਿਆਂ ਦੀ ਵਪਾਰ ਤੇ ਕਾਰੋਬਾਰ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Thursday, Jan 12, 2023 - 02:19 AM (IST)

ਮੇਖ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਬੇਸ਼ੱਕ ਜ਼ਮੀਨੀ ਅਤੇ ਅਦਾਲਤੀ ਕੰਮਾਂ ਲਈ ਸਿਤਾਰਾ ਚੰਗਾ, ਇਸ ਲਈ ਇਨ੍ਹਾਂ ਕੰਮਾਂ ਲਈ ਆਪ ਦਾ ਯਤਨ ਚੰਗਾ ਨਤੀਜਾ ਦੇਣਗੇ ਪਰ ਪੈਰ ਫਿਸਲਣ ਦਾ ਵੀ ਡਰ ਬਣਿਆ ਰਹੇਗਾ।
ਮਿਥੁਨ : ਆਪਣੇ ਕਿਸੇ ਕੰਮਕਾਜੀ ਕੰਮ ਨੂੰ ਨਿਪਟਾਉਣ ਅਤੇ ਉਸ ਨੂੰ ਅੱਗੇ ਵਧਾਉਣ ਲਈ ਜਿਹੜੀ ਭੱਜਦੌੜ ਕਰੋਗੇ, ਉਹ ਫਰੂਟਫੁੱਲ ਰਹੇਗੀ,ਤੇਜ ਪ੍ਰਭਾਵ ਬਣਿਆ ਰਹੇਗਾ।
ਕਰਕ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਲਈ ਚੰਗਾ, ਯਤਨ ਕਰਨ ’ਤੇ ਕਿਸੇ ਕਾਰੋਬਾਰੀ ਪ੍ਰੋਗਰਾਮਿੰਗ ’ਚੋਂ ਵੀ ਕੋਈ ਮੁਸ਼ਕਲ ਹਟੇਗੀ।
ਸਿੰਘ : ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕਦਮ ਬੜ੍ਹਤ ਵੱਲ ਰਹੇਗਾ।
ਕੰਨਿਆ : ਅਸ਼ਾਂਤ, ਪ੍ਰੇਸ਼ਾਨ,ਟੈਂਸ ਅਤੇ ਡਾਵਾਂਡੋਲ ਮਨ ਸਥਿਤੀ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ’ਚ ਘਬਰਾਹਟ ਮਹਿਸੂਸ ਕਰੋਗੇ।
ਤੁਲਾ : ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਕਿਸੇ ਕੰਮਕਾਜੀ ਪਲਾਨਿੰਗ ਲਈ ਯਤਨ ਕਰਨ ਵਾਸਤੇ ਸਮਾਂ ਚੰਗਾ, ਮਾਣ-ਯਸ਼ ਦੀ ਪ੍ਰਾਪਤੀ।
ਬ੍ਰਿਸ਼ਚਕ : ਕਿਸੇ ਅਫਸਰ ਜਾਂ ਕਿਸੇ ਇਫੈਕਟਿਵ ਆਦਮੀ ਦੀ ਮਦਦ ਨਾਲ ਆਪ ਦੀ ਕੋਈ ਸਮੱਸਿਆ, ਸੈਟਲਮੈਂਟ ਦੇ ਨੇੜੇ ਪਹੁੰਚ ਸਕਦੀ ਹੈ।
ਧਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਸ਼ੁਭ ਕੰਮਾਂ ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ।
ਮਕਰ : ਖਾਣ-ਪੀਣ’ਚ ਉਨ੍ਹਾਂ ਵਸਤਾਂ ਦੀ ਪਰਹੇਜ਼ ਨਾਲ ਵਰਤੋਂ ਕਰੋ, ਜਿਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਕੁੰਭ : ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਦਾ ਰੁਖ ਇਕ-ਦੂਜੇ ਦੇ ਪ੍ਰਤੀ ਸੁਪੋਰਟਿਵ ਰਹੇਗਾ।
ਮੀਨ : ਵਿਰੋਧੀ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਆਪ ਦੀ ਲੱਤ ਖਿੱਚਦੇ ਰਹਿਣਗੇ, ਇਸ ਲਈ ਉਨ੍ਹਾਂ ਵਲੋਂ ਲਾਪਰਵਾਹ ਨਹੀਂ ਰਹਿਣਾ ਚਾਹੀਦਾ।
12 ਜਨਵਰੀ 2023, ਵੀਰਵਾਰ
ਮਾਘ ਵਦੀ ਤਿੱਥੀ ਪੰਚਮੀ (ਸ਼ਾਮ 4.38 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਸਿੰਘ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਮਕਰ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਪੋਹ ਪ੍ਰਵਿਸ਼ਟੇ 28 , ਰਾਸ਼ਟਰੀ ਸ਼ਕ ਸੰਮਤ :1944, ਮਿਤੀ : 22 (ਪੋਹ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲਸਾਨੀ ਤਰੀਕ : 19 , ਸੂਰਜ ਉਦੇ ਸਵੇਰੇ 7.32 ਵਜੇ, ਸੂਰਜ ਅਸਤ ਸ਼ਾਮ 5.40 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (ਬਾਅਦ ਦੁਪਹਿਰ 2.24 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ ਯੋਗ : ਸੌਭਾਗਿਯ (ਦੁਪਹਿਰ 12.32 ਤੱਕ) ਅਤੇ ਮਗਰੋਂ ਯੋਗ ਸ਼ੌਭਨ ਚੰਦਰਮਾ : ਸਿੰਘ ਰਾਸ਼ੀ ’ਤੇ (ਰਾਤ 9 ਵਜੇ ਤਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਰਾਸ਼ਟਰੀ ਯੁਵਾ ਦਿਵਸ, ਸੁਆਮੀ ਵਿਵੇਕਾਨੰਦ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)