ਬ੍ਰਿਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Thursday, Jan 19, 2023 - 01:58 AM (IST)

ਮੇਖ : ਸਿਤਾਰਾ ਬਾਅਦ ਦੁਪਹਿਰ ਤਕ ਪੇਟ ਲਈ ਕਮਜ਼ੋਰ, ਨਾਪ-ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਫਿਰ ਬਾਅਦ ’ਚ ਸਮਾਂ ਜਨਰਲ ਹਾਲਾਤ ਨੂੰ ਬਿਹਤਰ ਬਣਾਏਗਾ।
ਬ੍ਰਿਖ : ਬਾਅਦ ਦੁਪਹਿਰ ਤਕ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਫਿਰ ਵੀ ਕਾਰੋਬਾਰੀ ਕੰਮਾਂ ’ਚ ਲਾਪਰਵਾਹੀ ਨਾ ਵਰਤੋਂ, ਬਾਅਦ ’ਚ ਅਚਾਨਕ ਸਿਹਤ ਵਿਗੜਣ ਦਾ ਡਰ ਵਧੇਗਾ।
ਮਿਥੁਨ : ਸਿਤਾਰਾ ਬਾਅਦ ਦੁਪਹਿਰ ਤਕ ਠੀਕ ਨਹੀਂ, ਨਾ ਚਾਹੁੰਦੇ ਹੋਏ ਵੀ ਵੈਰ-ਵਿਰੋਧ ਦਾ ਸਾਹਮਣਾ ਕਰਨਾ ਪਵੇਗਾ, ਫਿਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਕਰਕ : ਸਿਤਾਰਾ ਬਾਅਦ ਦੁਪਹਿਰ ਤਕ ਠੀਕ ਨਹੀਂ, ਨਾ ਚਾਹੁੰਦੇ ਹੋਏ ਵੀ ਵੈਰ-ਵਿਰੋਧ ਦਾ ਸਾਹਮਣਾ ਕਰਨਾ ਚਾਹੀਦਾ ਹੈ, ਗਲਤ ਅਤੇ ਬੇਕਾਰ ਕੰਮਾਂ ਵੱਲ ਭਟਕਦੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਸਿੰਘ : ਸਿਤਾਰਾ ਬਾਅਦ ਦੁਪਹਿਰ ਤਕ ਸਰਕਾਰੀ ਕੰਮਾਂ ’ਚ ਰੁਕਾਵਟਾਂ ਮੁਸ਼ਕਲਾਂ ਨੂੰ ਉਭਾਰਨ ਵਾਲਾ, ਫਿਰ ਬਾਅਦ ’ਚ ਸਮਾਂ ਸਫਲਤਾ, ਇੱਜ਼ਤ ਮਾਣ ਅਤੇ ਬਿਹਤਰੀ ਵਾਲਾ।
ਕੰਨਿਆ : ਬਾਅਦ ਦੁਪਹਿਰ ਤਕ ਘਟੀਆ ਲੋਕਾਂ ਤੋਂ ਫਾਸਲਾ ਰੱਖੋ, ਕਿਉਂਕਿ ਉਨ੍ਹਾਂ ਦਾ ਟਾਰਗੈੱਟ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਰਹੇਗਾ, ਫਿਰ ਬਾਅਦ ’ਚ ਸਮਾਂ ਸਫਲਤਾ ਵਾਲਾ।
ਤੁਲਾ : ਬਾਅਦ ਦੁਪਹਿਰ ਤਕ ਧਨ ਦਾ ਠਹਿਰਾਅ ਘੱਟ ਹੋਵੇਗਾ, ਇਸ ਲਈ ਅਰਥਦਸ਼ਾ ’ਤੇ ਨਜ਼ਰ ਰੱਖੋ, ਫਿਰ ਬਾਅਦ ’ਚ ਕੰਮਕਾਜੀ ਭੱਜਦੌੜ ਦੀ ਪਾਜ਼ੇਟਿਵ ਰਿਟਰਨ ਮਿਲੇਗੀ।
ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤਕ ਮਨ ਨੂੰ ਪ੍ਰੇਸ਼ਾਨ ਅਪਸੈੱਟ ਰੱਖੇਗਾ, ਸਫਰ ਵੀ ਨਹੀਂ ਕਰਨਾ ਚਾਹੀਦਾ, ਫਿਰ ਬਾਅਦ ’ਚ ਕੰਮਕਾਜੀ ਦਸ਼ਾ ਕੰਫਰਟੇਬਲ ਰਹੇਗੀ।
ਧਨ : ਸਿਤਾਰਾ ਬਾਅਦ ਦੁਪਹਿਰ ਤਕ ਕਮਜ਼ੋਰ, ਹਰ ਫਰੰਟ ’ਤੇ ਸੰਭਲ-ਸੰਭਾਲ ਰੱਖਣੀ ਚਾਹੀਦੀ ਹੈ, ਫਿਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧੇਰਗੀ, ਬਿਹਤਰੀ ਹੋਵੇਗੀ।
ਮਕਰ : ਸਿਤਾਰਾ ਬਾਅਦ ਦੁਪਹਿਰ ਤਕ ਆਮਦਨ ਅਤੇ ਕਾਰੋਬਾਰੀ ਕੰਮਾਂ ਲਈ ਚੰਗਾ, ਫਿਰ ਬਾਅਦ ’ਚ ਹਰ ਕਦਮ ਫੂਕ-ਫੂਕ ਕੇ ਰੱਖਣਾ ਸਹੀ ਰਹੇਗਾ।
ਕੁੰਭ : ਸਿਤਾਰਾ ਬਾਅਦ ਦੁਪਹਿਰ ਤਕ ਕਿਸੇ ਸਰਕਾਰੀ ਕੰਮ ਨੂੰ ਵਿਗਾੜਣ ਅਤੇ ਕਿਸੇ ਨਾ ਕਿਸੇ ਪ੍ਰਾਬਲਮ ਨੂੰ ਬਣਾਈ ਰੱਖਣ ਵਾਲਾ, ਫਿਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਮੀਨ : ਸਿਤਾਰਾ ਬਾਅਦ ਦੁਪਹਿਰ ਤਕ ਰੁਕਾਵਟਾਂ ਮੁਸ਼ਕਲਾਂ ਵਾਲਾ, ਫਿਰ ਬਾਅਦ ’ਚ ਹਰ ਫਰੰਟ ’ਤੇ ਸਫਲਤਾ -ਇੱਜ਼ਤਮਾਣ ਮਿਲੇਗੀ, ਸ਼ਤਰੂ ਵੀ ਕਮਜ਼ੋਰ ਰਹਿਣਗੇ।
19 ਜਨਵਰੀ 2023, ਵੀਰਵਾਰ
ਮਾਘ ਵਦੀ ਤਿੱਥੀ ਦੁਆਦਸ਼ੀ (ਦੁਪਹਿਰ 1.19 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਮਕਰ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮਾਘ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 29 (ਪੋਹ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲਸਾਨੀ ਤਰੀਕ : 26, ਸੂਰਜ ਉਦੇ ਸਵੇਰੇ 7.30 ਵਜੇ, ਸੂਰਜ ਅਸਤ ਸ਼ਾਮ 5.46 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (ਬਾਅਦ ਦੁਪਹਿਰ 3.18 ’ਤੇ) ਅਤੇ ਮਗਰੋਂ ਨਕਸ਼ੱਤਰ ਮੂਲਾ, ਯੋਗ : ਧਰੁਵ (ਰਾਤ 11.04 ਤੱਕ) ਅਤੇ ਮਗਰੋਂ ਯੋਗ ਵਿਆਘਾਤ ,ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਬਾਅਦ ਦੁਪਹਿਰ 3.18 ਤਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਬਾਅਦ ਦੁਪਹਿਰ 3.18 ਤਕ ਜੰਮੇ ਬੱਚੇ ਨੂੰ ਜੇਸ਼ਠਾ ਨਕੱਸ਼ਤਰ ਦੀ ਅਤੇ ਮਗਰੋਂ ਮੂਲਾ ਨਕੱਸ਼ਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਪ੍ਰਦੋਸ਼ ਵਰਤ, ਤਿਲ ਦੁਆਦਸ਼ੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)