ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Thursday, Jan 26, 2023 - 01:46 AM (IST)

ਮੇਖ : ਕਮਜ਼ੋਰ ਸਿਤਾਰੇ ਕਰ ਕੇ ਆਪ ਨੂੰ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਨਾਲ ਨਿਪਟਣਾ ਪੈ ਸਕਦਾ ਹੈ, ਇਸ ਲਈ ਕੋਈ ਵੀ ਯਤਨ ਅਨਮੰਨੇ ਮਨ ਨਾਲ ਨਾ ਕਰੋ।
ਬ੍ਰਿਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰੀਟਿੰਗ, ਪ੍ਰਕਾਸ਼ਨ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ।
ਮਿਥੁਨ : ਸਰਕਾਰੀ, ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕਾਂ ਦੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਹੱਲ ਹੋਣ ਦੇ ਨੇੜੇ ਪਹੁੰਚੇਗੀ।
ਕਰਕ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਨ ’ਤੇ ਪਾਜ਼ੇਟਿਵ-ਸਾਤਵਿਕ ਸੋਚ ਪ੍ਰਭਾਵੀ ਰਹੇਗੀ।
ਸਿੰਘ : ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰੋ, ਕਿਉਂਕਿ ਸਿਤਾਰਾ ਸਿਹਤ ਨੂੰ ਅਪਸੈੱਟ ਰੱਖਣ ਵਾਲਾ, ਲਿਖਣ-ਪੜ੍ਹਨ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ।
ਕੰਨਿਆ : ਵਪਾਰਕ ਅਤੇ ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ, ਫੈਮਿਲੀ ਫਰੰਟ ’ਤੇ ਮਿਠਾਸ, ਸਦਭਾਅ, ਤਾਲਮੇਲ ਬਣਿਆ ਰਹੇਗਾ।
ਤੁਲਾ : ਕਿਸੇ ਪ੍ਰਬਲ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਆਪ ਦੀਅਾਂ ਪ੍ਰੇਸ਼ਾਨੀਆਂ ਵਧ ਸਕਦੀਆਂ ਹਨ, ਇਸ ਲਈ ਆਪ ਨੰੂ ਹਰ ਫਰੰਟ ’ਤੇ ਸੁਚੇਤ ਰਹਿਣਾ ਚਾਹੀਦਾ ਹੈ।
ਬ੍ਰਿਸ਼ਚਕ : ਸਿਤਾਰਾ ਸੰਤਾਨ ਪੱਖੋਂ ਰਾਹਤ ਦੇਣ ਵਾਲਾ ਅਤੇ ਸੰਤਾਨ ਦੀ ਮਦਦ ਨਾਲ ਆਪ ਨੂੰ ਆਪਣੀ ਸਮੱਸਿਆ ਨੂੰ ਸੁਲਝਾਉਣ ’ਚ ਸਫਲਤਾ ਮਿਲੇਗੀ।
ਧਨ : ਕੋਰਟ-ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਤੇਜ ਪ੍ਰਭਾਵ ਦਬਦਬਾ ਵੀ ਬਣਿਆ ਰਹੇਗਾ, ਵਿਰੋਧੀ ਆਪ ਅੱਗੇ ਠਹਿਰ ਨਾ ਸਕਣਗੇ।
ਮਕਰ : ਕਿਸੇ ਵੱਡੇ ਆਦਮੀ ਤੋਂ ਜਦ ਵੀ ਆਪ ਸਹਿਯੋਗ ਮਦਦ ਦੀ ਮੰਗ ਕਰੋਗੇ, ਤਾਂ ਉਹ ਆਪ ਦੀ ਮਦਦ ਲਈ ਤਿਆਰ ਰਹੇਗਾ, ਅਰਥ ਦਸ਼ਾ ਵੀ ਸੁਖਦ।
ਕੁੰਭ : ਸਿਤਾਰਾ ਧਨ ਲਾਭ ਦੇਣ ਅਤੇ ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਵਾਲਾ, ਵੈਸੇ ਵੀ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮਜ਼ਬੂਤ ਮਨੋਬਲ ਕਰ ਕੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਮਨ ’ਤੇ ਸਾਤਵਿਕ ਸੋਚ ਪ੍ਰਭਾਵੀ ਰਹੇਗੀ।
26 ਜਨਵਰੀ 2023, ਵੀਰਵਾਰ
ਮਾਘ ਸੁਦੀ ਤਿੱਥੀ ਪੰਚਮੀ (ਸਵੇਰੇ 10.29 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਮੀਨ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮਾਘ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 6 (ਮਾਘ), ਹਿਜਰੀ ਸਾਲ 1444, ਮਹੀਨਾ : ਰਜਬ ਤਰੀਕ : 3, ਸੂਰਜ ਉਦੇ ਸਵੇਰੇ 7.28 ਵਜੇ, ਸੂਰਜ ਅਸਤ ਸ਼ਾਮ 5.53 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਭਾਦਰਪਦ (ਸ਼ਾਮ 6.57 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਸ਼ਿਵ (ਬਾਅਦ ਦੁਪਹਿਰ 3.29 ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ) ਪੰਚਕ ਲੱਗੀ ਰਹੇਗੀ(ਪੂਰਾ ਦਿਨ ਰਾਤ), ਸ਼ਾਮ 6.57 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਪੰਚਮੀ, ਵਸੰਤ ਪੰਚਮੀ, ਸਰਵਸਵਤੀ ਲਕਸ਼ਮੀ ਪੂਜਨ, ਵਗੇਸ਼ਵਰੀ ਜਯੰਤੀ, ਮਰਿਆਦਾ ਮਹੋਤਸਵ (ਜੈਨ), ਗਣਤੰਤਰਾ ਦਿਵਸ , ਮੇਲਾ ਵਸੰਤ ਪੰਚਮੀ (ਬਿਲਾਸਪੁਰ, ਹਿਮਾਚਲ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)