ਬ੍ਰਿਸ਼ਚਕ ਰਾਸ਼ੀ ਵਾਲਿਆਂ ਨੂੰ ਕੋਰਟ-ਕਚਹਿਰੀ ਦੇ ਕੰਮਾਂ ''ਚ ਮਿਲੇਗੀ ਸਫ਼ਲਤਾ, ਮੀਨ ਰਾਸ਼ੀ ਵਾਲਿਆਂ ਨੂੰ ਹੋ ਸਕਦੈ ਨੁਕਸਾਨ

Tuesday, Aug 20, 2024 - 02:30 AM (IST)

ਮੇਖ : ਵ੍ਹੀਕਲਸ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਉਂਝ ਹਰ ਪੱਖੋਂ ਬਿਹਤਰੀ ਹੋਵੇਗੀ।

ਬ੍ਰਿਖ : ਰਾਜਕੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ ਪਰ ਕੋਈ ਵੀ ਸਰਕਾਰੀ ਕੰਮ ਬੇ-ਧਿਆਨੀ ਨਾਲ ਨਾ ਕਰੋ।

ਕਰਕ : ਸਿਤਾਰਾ ਸਿਹਤ ’ਚ ਗੜਬੜੀ ਰੱਖਣ ਵਾਲਾ, ਇਸ ਲਈ ਖਾਣ-ਪੀਣ ’ਚ ਪੂਰਾ ਪਰਹੇਜ਼ ਰੱਖਣਾ ਸਹੀ ਰਹੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਸਿੰਘ : ਵਪਾਰ ਅਤੇ ਕੰਮਕਾਜ ਲਈ ਸਿਤਾਰਾ ਚੰਗਾ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਸਦਭਾਅ ਬਣਿਆ ਰਹੇਗਾ।

ਕੰਨਿਆ : ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਕਾਫੀ ਐਕਟਿਵ ਰਹਿਣਗੇ, ਇਸ ਲਈ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਨਹੀਂ ਕਰਨਾ ਚਾਹੀਦਾ, ਧਨ ਹਾਨੀ ਦਾ ਡਰ।

ਤੁਲਾ : ਜਨਰਲ ਸਿਤਾਰਾ ਮਜ਼ਬੂਤ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਕੰਮਕਾਜੀ ਮੋਰਚੇ ’ਤੇ ਕਦਮ ਬੜ੍ਹਤ ਵੱਲ, ਜਨਰਲ ਹਾਲਾਤ ਵੀ ਬਿਹਤਰ।

ਬ੍ਰਿਸ਼ਚਕ : ਕੋਰਟ ਕਚਹਿਰੀ ਦੇ ਕੰਮ ਹੱਥ ’ਚ ਲੈਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋ ਸਕਦੀ ਹੈ, ਵੱਡੇ ਲੋਕ ਵੀ ਮਿਹਰਬਾਨ ਰਹਿਣਗੇ।

ਧਨ : ਜਨਰਲ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਬਹੁਤ ਐਕਟਿਵ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਮਕਰ  :  ਲੋਹਾ, ਲੋਹਾ-ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਹਾਰਡ-ਵੇਅਰ, ਸਰੀਆ ਆਦਿ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।

ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਉਂਝ ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਕਾਫੀ ਐਕਟਿਵ ਰੱਖੇਗਾ।

ਮੀਨ : ਸਿਤਾਰਾ ਕਿਉਂਕਿ ਨੁਕਸਾਨ ਵਾਲਾ ਹੈ, ਇਸ ਲਈ ਨਾ ਤਾਂ ਉਧਾਰੀ ਦੇ ਚੱਕਰ ’ਚ ਫਸੋ ਅਤੇ ਨਾ ਹੀ ਲੈਣ-ਦੇਣ ਦੇ ਕੰਮਾਂ ’ਚ ਲਾਪ੍ਰਵਾਹੀ ਵਰਤੋ।

20 ਅਗਸਤ 2024, ਮੰਗਲਵਾਰ
ਭਾਦੋਂ ਵਦੀ ਤਿੱਥੀ ਏਕਮ (ਰਾਤ 8.33 ਤੱਕ) ਅਤੇ ਮਗਰੋਂ ਤਿੱਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਸਿੰਘ ’ਚ 
ਚੰਦਰਮਾ     ਕੁੰਭ ’ਚ  
ਮੰਗਲ     ਬ੍ਰਿਖ ’ਚ
ਬੁੱਧ      ਸਿੰਘ ’ਚ
ਗੁਰੂ      ਬ੍ਰਿਖ ’ਚ 
ਸ਼ੁੱਕਰ     ਸਿੰਘ ’ਚ 
ਸ਼ਨੀ    ਕੁੰਭ ’ਚ
ਰਾਹੂ     ਮੀਨ ’ਚ                                                     
ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਭਾਦੋਂ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 29 (ਸਾਉਣ), ਹਿਜਰੀ ਸਾਲ 1446, ਮਹੀਨਾ: ਸਫਰ, ਤਰੀਕ : 14, ਸੂਰਜ ਉਦੇ ਸਵੇਰੇ 6 ਵਜੇ, ਸੂਰਜ ਅਸਤ ਸ਼ਾਮ 7.01 ਵਜੇ (ਜਲੰਧਰ ਟਾਈਮ), ਨਕਸ਼ੱਤਰ: ਸ਼ਤਭਿਖਾ (20-21 ਮੱਧ ਰਾਤ 3.10 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਅਤਿਗੰਡ (ਰਾਤ 8.55 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਭਾਦੋਂ ਵਦੀ ਪੱਖ ਸ਼ੁਰੂ, ਰਾਜੀਵ ਗਾਂਧੀ ਜਨਮ ਦਿਨ, ਸੰਤ ਲੌਂਗੋਵਾਲ ਬਲਿਦਾਨ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Harpreet SIngh

Content Editor

Related News