ਮੇਖ ਰਾਸ਼ੀ ਵਾਲੇ ਸ਼ਤਰੂਆਂ ਤੋਂ ਰਹਿਣ ਸੁਚੇਤ, ਬ੍ਰਿਖ ਰਾਸ਼ੀ ਵਾਲੇ ਆਪਣੇ ਭਟਕਦੇ ਮਨ ''ਤੇ ਰੱਖਣ ਕਾਬੂ

Wednesday, Sep 04, 2024 - 03:35 AM (IST)

ਮੇਖ : ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਲ ਸਕਦੇ ਹਨ, ਇਸ ਲਈ ਉਨ੍ਹਾਂ ਨਾਲ ਨਿਪਟਣ ਲਈ ਆਪਣੀ ਸਟ੍ਰੈਟਜੀ ਸੋਚ ਕੇ ਰੱਖੋ।

ਬ੍ਰਿਖ : ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖੋ, ਤਾਂ ਕਿ ਆਪ ਤੋਂ ਕੋਈ ਗਲਤ ਫੈਸਲਾ ਨਾ ਹੋ ਜਾਵੇ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।

ਮਿਥੁਨ :ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਆਪ ਭੱਜਦੌੜ ਤਾਂ ਕਰ ਸਕਦੇ ਹੋ ਪਰ ਨਤੀਜਾ ਸ਼ਾਇਦ ਉਮੀਦ ਮੁਤਾਬਿਕ ਨਾ ਮਿਲੇਗਾ।

ਕਰਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਿੰਮਤੀ-ਉਤਸ਼ਾਹੀ,ਕੰਮਕਾਜੀ ਤੌਰ ’ਤੇ ਬਿਜ਼ੀ ਅਤੇ ਐਕਟਿਵ ਰੱਖਣ ਵਾਲਾ ਹੈ, ਸ਼ਤਰੂ ਕਮਜ਼ੋਰ ਰਹਿਣਗੇ।

ਸਿੰਘ : ਸਿਤਾਰਾ ਬੇਸ਼ਕ ਵਪਾਰ ਕਾਰੋਬਾਰ ਦੇ ਕੰਮਾਂ ਲਈ ਫੇਵਰੇਵਲ ਤਾਂ ਹੈ ਪਰ ਕੰਮਕਾਜੀ ਕੋਸ਼ਿਸ਼ਾਂ ਜ਼ਿਆਦਾ ਅਹਿਤਿਆਤ ਨਾਲ ਕਰਨੀਆਂ ਸਹੀ ਰਹਿਣਗੀਆਂ।

ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫ਼ਲਤਾ ਮਿਲੇਗੀ ਪਰ ਜ਼ਿਆਦਾ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ।

ਤੁਲਾ : ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਆਂ ਅਤੇ ਪੇਚੀਦਗੀਆਂ ਵਾਲਾ ਹੈ, ਇਸ ਲਈ ਸੋਚੇ ਸਮਝੇ ਬਗੈਰ ਕੋਈ ਕੋਸ਼ਿਸ਼ ਨਹੀਂ ਕਰਨੀ ਚਾਹੀਦੀ।

ਬ੍ਰਿਸ਼ਚਕ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਧਨ : ਕੋਈ ਵੀ ਸਰਕਾਰੀ ਕੰਮ ਜਾਂ ਕੋਸ਼ਿਸ਼ ਹਲਕੇ ’ਚ ਨਾ ਕਰੋ, ਕਿਉਂਕਿ ਅਨਮੰਨੇ ਮਨ ਨਾਲ ਕੀਤਾ ਗਿਆ ਕੋਈ ਵੀ ਯਤਨ ਸਿਰੇ ਨਾ ਚੜ੍ਹੇਗਾ।

ਮਕਰ  : ਸੋਚ ਵਿਚਾਰ ’ਚ ਨੈਗਟੇਵਿਟੀ ਦੀ ਪੈਠ ਹਾਵੀ ਰਹੇਗੀ, ਇਸ ਲਈ ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਕੰਮ ਨਾ ਹੋ ਜਾਵੇ।

ਕੁੰਭ : ਸਿਤਾਰਾ ਸਿਹਤ ਲਈ ਕਮਜ਼ੋਰ, ਨਾਪ ਤੋਲ ਕੇ ਖਾਣਾ-ਪੀਣਾ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਸਫ਼ਲਤਾ ਸਾਥ ਦੇਵੇਗੀ ਪਰ ਫੈਮਿਲੀ ਫ੍ਰੰਟ ’ਤੇ ਪੇਸ਼ਾਨੀ ਅਤੇ ਤਣਾਤਣੀ ਰਹਿਣ ਦਾ ਡਰ ਬਣਿਆ ਰਹਿ ਸਕਦਾ ਹੈ।

 

4 ਸਤੰਬਰ 2024, ਬੁੱਧਵਾਰ
ਭਾਦੋਂ ਸੁਦੀ ਤਿਥੀ ਏਕਮ (ਸਵੇਰੇ 9.47 ਤੱਕ) ਅਤੇ ਮਗਰੋਂ ਤਿੱਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਸਿੰਘ ’ਚ 
ਚੰਦਰਮਾ     ਸਿੰਘ ’ਚ  
ਮੰਗਲ     ਮਿਥੁਨ ’ਚ
ਬੁੱਧ      ਕਰਕ ’ਚ
ਗੁਰੂ      ਬ੍ਰਿਖ ’ਚ 
ਸ਼ੁੱਕਰ     ਕੰਨਿਆ ’ਚ 
ਸ਼ਨੀ    ਕੁੰਭ ’ਚ
ਰਾਹੂ     ਮੀਨ ’ਚ                                                     
ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਭਾਦੋਂ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ : 1946, ਮਿਤੀ: 13 (ਭਾਦੋਂ), ਹਿਜਰੀ ਸਾਲ 1446, ਮਹੀਨਾ: ਸਫਰ, ਤਰੀਕ : 29, ਸੂਰਜ ਉਦੇ ਸਵੇਰੇ 6.09 ਵਜੇ, ਸੂਰਜ ਅਸਤ ਸ਼ਾਮ 6.43 ਵਜੇ (ਜਲੰਧਰ ਟਾਈਮ), ਨਕਸ਼ੱਤਰ: ਉਤਰਾ ਫਾਲਗੁਣੀ (ਪੂਰਾ ਦਿਨ ਰਾਤ), ਯੋਗ :ਸਾਧਿਆ (ਰਾਤ 3.03 ਤੱਕ) ਅਤੇ ਮਗਰੋਂ ਯੋਗ ਸ਼ੁਭ, ਚੰਦਰਮਾ : ਸਿੰਘ ਰਾਸ਼ੀ ’ਤੇ (ਸਵੇਰੇ 9.56 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ: ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਭਾਦੋਂ ਸੁਦੀ ਪੱਖ ਸ਼ੁਰੂ, ਚੰਦਰ ਦਰਸ਼ਨ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Harpreet SIngh

Content Editor

Related News