ਮਿਥੁਨ ਰਾਸ਼ੀ ਵਾਲਿਆਂ ਦੀ ਸੰਤਾਨ ਦੇਵੇਗੀ ਸਾਥ, ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਅਸ਼ਾਂਤ
Saturday, Sep 07, 2024 - 02:00 AM (IST)
ਮੇਖ : ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਫੈਮਿਲੀ ਫ੍ਰੰਟ ’ਤੇ ਵੀ ਤਾਲਮੇਲ ਸਦਭਾਅ ਬਣਿਆ ਰਹੇਗਾ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ।
ਬ੍ਰਿਖ : ਵਿਰੋਧੀ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਪੂਰਾ ਜ਼ੋਰ ਲਗਾ ਸਕਦੇ ਹਨ, ਇਸ ਲਈ ਉਨ੍ਹਾਂ ਦੇ ਪ੍ਰਤੀ ਲਾਪਰਵਾਹੀ ਨਾ ਵਰਤੋਂ।
ਮਿਥੁਨ : ਸੰਤਾਨ ਸਾਥ ਦੇਵੇਗੀ, ਤਾਲਮੇਲ ਰੱਖੇਗੀ, ਸਹਿਯੋਗ ਕਰੇਗੀ, ਸੰਤਾਨ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲ ਸਕਦੀ ਹੈ।
ਕਰਕ : ਕੋਰਟ ਕਚਹਿਰੀ ’ਚ ਜਾਣ ਅਤੇ ਉਸ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਸਿੰਘ : ਜੇ ਕਿਸੇ ਵੱਡੇ ਆਦਮੀ ਦੀ ਮਦਦ ਜਾਂ ਸਹਿਯੋਗ ਲੈਣ ਲਈ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਨੂੰ ਧੀਰਜ ਨਾਲ ਸੁਣੇਗਾ।
ਕੰਨਿਆ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾ ’ਚ ਭਰਪੂਰ ਲਾਭ ਮਿਲੇਗਾ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਅ ਬਣਿਆ ਰਹੇਗਾ।
ਬ੍ਰਿਸ਼ਚਕ : ਸਿਤਾਰਾ ਨੁਕਸਾਨ ਵਾਲਾ, ਇਸ ਲਈ ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਮਨ ਵੀ ਅਸ਼ਾਂਤ ਜਿਹਾ ਰਹੇਗਾ।
ਧਨ :ਸਿਤਾਰਾ ਵਪਾਰ ਕਾਰੋਬਾਰ ਲਾਭ ਵਾਲਾ, ਯਤਨ ਕਰਨ ’ਤੇ ਕਿਸੇ ਕਾਰੋਬਾਰੀ ਪਲਾਨਿੰਗ ਅਤੇ ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਿਲ ਹਟੇਗੀ।
ਮਕਰ :ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਅਤੇ ਵੱਡੇ ਲੋਕ ਮਿਹਰਬਾਨ ਸੁਪੋਰਟਿਵ ਰੁਖ ਰੱਖਣਗੇ, ਤੇਜ ਪ੍ਰਭਾਅ ਬਣਿਆ ਰਹੇਗਾ।
ਕੁੰਭ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਰੂਚੀ।
ਮੀਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਸਿਹਤ ਅਤੇ ਖਾਣ-ਪੀਣ ਦੇ ਪ੍ਰਤੀ ਸੁਚੇਤ ਰਹੋ, ਸਫਰ ’ਚ ਆਪਣੇ ਸਾਮਾਨ ਦਾ ਵੀ ਧਿਆਨ ਰੱਖਣਾ ਸਹੀ ਰਹੇਗਾ।
7 ਸਤੰਬਰ 2024, ਸ਼ਨੀਵਾਰ
ਭਾਦੋਂ ਸੁਦੀ ਤਿਥੀ ਚੌਥ (ਸ਼ਾਮ 5.38 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਤੁਲਾ ’ਚ
ਮੰਗਲ ਮਿਥੁਨ ’ਚ
ਬੁੱਧ ਸਿੰਘ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਭਾਦੋਂ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ : 1946, ਮਿਤੀ: 16 (ਭਾਦੋਂ), ਹਿਜਰੀ ਸਾਲ 1446, ਮਹੀਨਾ: ਰਬਿ ਉੱਲ ਅੱਵਲ, ਤਰੀਕ : 3, ਸੂਰਜ ਉਦੇ ਸਵੇਰੇ 6.11 ਵਜੇ, ਸੂਰਜ ਅਸਤ ਸ਼ਾਮ 6.40 ਵਜੇ (ਜਲੰਧਰ ਟਾਈਮ), ਨਕਸ਼ੱਤਰ: ਚਿਤਰਾ (ਦੁਪਹਿਰ 12.34 ਤਕ) ਅਤੇ ਮਗਰੋਂ ਨਕੱਸ਼ਤਰ ਸਵਾਤੀ, ਯੋਗ : ਬ੍ਰਹਮ (ਰਾਤ 11.16 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ) ਭਦਰਾ ਰਹੇਗੀ (ਸ਼ਾਮ 5.38 ਤੱਕ), ਦਿਸ਼ਾ ਸ਼ੂਲ: ਪੂਰਬ ਅਤੇ ਈਸ਼ਾਨ, ਦਿਸ਼ਾ ਲਈ ਰਾਹੂ ਕਾਲ ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਸਿੱਧੀ ਵਿਨਾਇਕ ਚੌਥ। ਗਣਪਤੀ ਉਤਸਵ (ਮੰਡੀ, ਹਿਮਾਚਲ) ਅਤੇ ਹਿਮਾਚਲ ਗਣੇਸ਼ ਉਤਸਵ (ਅੰਬਿਕਾ ਨਗਰ ਊਨਾ, ਹਿਮਾਚਲ) ਸ਼ੁਰੂ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)