ਮਕਰ ਰਾਸ਼ੀ ਵਾਲਿਆਂ ਨੂੰ ਸਰਕਾਰੀ ਕੰਮਾਂ ''ਚ ਮਿਲੇਗੀ ਸਫ਼ਲਤਾ, ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਲਾਭ ਵਾਲਾ
Sunday, Sep 08, 2024 - 03:04 AM (IST)
ਮੇਖ : ਕਾਰੋਬਾਰੀ ਕੰਮਾਂ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚ ਵਿਚਾਰ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਦੋਨੋਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ ਰਹਿਣਗੇ।
ਬ੍ਰਿਖ : ਵਿਰੋਧੀ ਆਪ ਨੂੰ ਆਪਣੇ ਕਿਸੇ ਟ੍ਰੇਪ ਜਾਲ ’ਚ ਫਸਾਉਣ ਲਈ ਕਾਫੀ ਐਕਟਿਵ ਰਹਿਣਗੇ, ਇਸ ਲਈ ਉਨ੍ਹਾਂ ਨੂੰ ਕਮਜ਼ੋੋਰ ਸਮਝਣ ਦੀ ਗਲਤੀ ਨਾ ਕਰੋ।
ਮਿਥੁਨ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।
ਕਰਕ : ਪ੍ਰਾਪਰਟੀ ਦੇ ਨਾਲ ਜੁੜੇ, ਪੇਂਡਿੰਗ ਚਲ ਰਹੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਵੱਡੇ ਲੋਕ ਵੀ ਮਿਹਰਬਾਨ-ਸੁਪੋਰਟਿਵ ਰਹਿਣਗੇ।
ਸਿੰਘ : ਸਿਤਾਰਾ ਜਨਰਲ ਤੌਰ ’ਤੇ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ, ਵਿਰੋਧੀ ਵੀ ਕਮਜ਼ੋਰ ਤੇਜ਼ਹੀਣ ਰਹਿਣਗੇ।
ਕੰਨਿਆ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਕਾਰੋਬਾਰੀ ਪ੍ਰੋਗਰਾਮਿੰਗ ਪਲਾਨਿੰਗ ’ਚ ਪੇਸ਼ ਆ ਰਹੀ ਕੋਈ ਰੁਕਾਵਟ ਮੁਸ਼ਕਿਲ ਹਟੇਗੀ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਮੌਸਮ ਦਾ ਐਕਸਪੋਜ਼ਰ ਤਬੀਅਤ ਨੂੰ ਅਪਸੈੱਟ ਰੱਖ ਸਕਦਾ ਹੈ।
ਬ੍ਰਿਸ਼ਚਕ : ਆਪਣੇ ਆਪ ਨੂੰ ਪੰਗਿਆਂ-ਝਮੇਲਿਆਂ, ਪੇਚਦਿਗੀਆਂ ਤੋਂ ਬਚਾ ਕੇ ਰੱਖੋ, ਕਿਉਂਕਿ ਜਨਰਲ ਸਿਤਾਰਾ ਵਿਪਰੀਤ ਹਾਲਾਤ ਨਾਲ ਆਪ ਨੂੰ ਉਲਝਾਈ ਰੱਖਣ ਵਾਲਾ ਹੈ।
ਧਨ : ਟੀਚਿੰਗ, ਕੋਚਿੰਗ-ਪ੍ਰਿੰਟਿੰਗ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਬਿਹਤਰ ਰਹੇਗੀ।
ਮਕਰ : ਸਰਕਾਰੀ-ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾ ਦੇ ਰੁਖ ’ਚ ਨਰਮੀ ਰਹੇਗੀ, ਇੱਜ਼ਤਮਾਣ ਦੀ ਪ੍ਰਾਪਤੀ।
ਕੁੰਭ : ਧਾਰਮਿਕ -ਸਮਾਜਿਕ ਕੰਮਾਂ ’ਚ ਧਿਆਨ, ਉਦੇਸ਼ ਮਨੋਰਥ ਹੱਲ ਹੋਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ।
ਮੀਨ : ਸਿਤਾਰਾ ਪੇਟ ਲਈ ਠੀਕ ਨਹੀਂ, ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰੋ, ਜਿਹੜੀਆਂ ਆਪ ਦੀ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ।
8 ਸਤੰਬਰ 2024, ਐਤਵਾਰ
ਭਾਦੋਂ ਸੁਦੀ ਤਿਥੀ ਪੰਚਮੀ (ਰਾਤ 7.59 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਤੁਲਾ ’ਚ
ਮੰਗਲ ਮਿਥੁਨ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਭਾਦੋਂ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ : 1946, ਮਿਤੀ: 17 (ਭਾਦੋਂ), ਹਿਜਰੀ ਸਾਲ 1446, ਮਹੀਨਾ: ਰਬਿ ਉੱਲ ਅੱਵਲ, ਤਰੀਕ : 4, ਸੂਰਜ ਉਦੇ ਸਵੇਰੇ 6.12 ਵਜੇ, ਸੂਰਜ ਅਸਤ ਸ਼ਾਮ 6.38 ਵਜੇ (ਜਲੰਧਰ ਟਾਈਮ), ਨਕਸ਼ੱਤਰ: ਸਵਾਤੀ (ਬਾਅਦ ਦੁਪਹਿਰ 3.31 ਤਕ) ਤੇ ਮਗਰੋਂ ਨਕਸ਼ੱਤਰ/ਵਿਸ਼ਾਖਾ, ਯੋਗ : ਏਂਦਰ (8-9 ਮੱਧ ਰਾਤ 12.05 ਤਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ: ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਰਿਸ਼ੀ ਪੰਚਮੀ, ਸੰਮਤਸਰੀ ਮਹਾ ਪੁਰਬ (ਜੈਨ)
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)