ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਪ੍ਰੇਸ਼ਾਨੀ ਵਾਲਾ, ਸਿੰਘ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਅਸ਼ਾਂਤ
Sunday, Sep 15, 2024 - 01:59 AM (IST)
ਮੇਖ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਰੁਖ ’ਚ ਨਰਮੀ, ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਹੈਲਪਫੁੱਲ ਹੋਵੇਗੀ।
ਬ੍ਰਿਖ : ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ, ਕਿਸੇ ਪੇਚੀਦਾ ਬਣੇ ਕੰਮ ਨੂੰ ਸੈਟਲ ਕਰਨ ਲਈ ਆਪ ਦੀ ਕੋਸ਼ਿਸ਼ ਰੰਗ ਲਿਆ ਸਕਦੀ ਹੈ, ਇੱਜ਼ਤਮਾਣ ਦੀ ਪ੍ਰਾਪਤੀ।
ਮਿਥੁਨ : ਸਿਤਾਰਾ ਸਿਹਤ, ਖਾਸ ਕਰ ਕੇ ਪੇਟ ਦੀ ਸੰਭਾਲ ਰੱਖਣ ਵਾਲਾ, ਇਸ ਲਈ ਖਾਣਾ-ਪੀਣਾ ਸੀਮਾ ’ਚ ਕਰਨਾ ਚਾਹੀਦਾ ਹੈ, ਉਧਾਰੀ ਦੇ ਚੱਕਰ ’ਚ ਫਸਣ ਤੋਂ ਬਚਣਾ ਚਾਹੀਦਾ ਹੈ।
ਕਰਕ : ਅਰਥ ਅਤੇ ਕਾਰੋਬਾਰੀ ਸਥਿਤੀ ਬਿਹਤਰ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਪ੍ਰਤੀ ਸਾਫਟ- ਕੰਸੀਡ੍ਰੇਟ ਰਹਿਣਗੇ।
ਸਿੰਘ : ਟੈਂਸ-ਅਸ਼ਾਂਤ-ਡਿਸਟਰਬ ਮਨ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ, ਅਰਥ ਦਸ਼ਾ ਕਮਜ਼ੋਰ ਰਹੇਗੀ।
ਕੰਨਿਆ : ਕਿਸੇ ਧਾਰਮਿਕ ਕੰਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਤੁਲਾ : ਜਨਰਲ ਸਿਤਾਰਾ ਸਫਲਤਾ ਦੇਣ, ਇੱਜ਼ਤਮਾਣ ਵਧਾਉਣ ਵਾਲਾ, ਜਨਰਲ ਹਾਲਾਤ ਬਿਹਤਰ ਰਹਿਣਗੇ, ਇਰਾਦਿਆਂ ’ਚ ਮਜ਼ਬੂਤੀ ਵਧੇਗੀ।
ਬ੍ਰਿਸ਼ਚਕ :ਜਨਰਲ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਬਿੱਜ਼ੀ ਅਤੇ ਐਕਟਿਵ ਰੱਖੇਗਾ, ਸ਼ਤਰੂ ਵੀ ਕਮਜ਼ੋਰ ਰਹਿਣਗੇ।
ਧਨ : ਵ੍ਹੀਕਲਜ਼ ਦੀ ਸੇਲ-ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਮਕਰ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।
ਕੁੰਭ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ, ਖਰਚਿਆਂ ਵਾਲਾ ਇਸ ਲਈ ਜਿਹੜੇ ਖਰਚਿਆਂ ਨੂੰ ਟਾਲਿਆ ਜਾ ਸਕੇ ਉਨ੍ਹਾਂ ਨੂੰ ਟਾਲ ਦੇਣਾ ਸਹੀ ਰਹੇਗਾ।
ਮੀਨ : ਲੋਹਾ-ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਕੰਮਕਾਜੀ ਟੂਰਿੰਗ ਵੀ ਫਰੂਟਫੁੱਲ ਰਹੇਗੀ।
15 ਸਤੰਬਰ 2024, ਐਤਵਾਰ
ਭਾਦੋਂ ਸੁਦੀ ਤਿੱਥੀ ਦੁਆਦਸ਼ੀ (ਸ਼ਾਮ 6.13 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮਕਰ ’ਚ
ਮੰਗਲ ਮਿਥੁਨ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਭਾਦੋਂ ਪ੍ਰਵਿਸ਼ਟੇ 31, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 24 (ਭਾਦੋਂ), ਹਿਜਰੀ ਸਾਲ 1446, ਮਹੀਨਾ : ਰਬਿ ਉਲ ਅੱਵਲ, ਤਰੀਕ : 11, ਸੂਰਜ ਉਦੇ ਸਵੇਰੇ 6.16 ਵਜੇ, ਸੂਰਜ ਅਸਤ ਸ਼ਾਮ 6.29 ਵਜੇ (ਜਲੰਧਰ ਟਾਈਮ), ਨਕਸ਼ੱਤਰ: ਸ਼੍ਰਵਣ (ਸ਼ਾਮ 6.49 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਅਤਿਗੰਡ (ਬਾਅਦ ਦੁਪਹਿਰ 3.13 ਤਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਮਕਰ ਰਾਸ਼ੀ ’ਤੇ (15 ਸਤੰਬਰ ਦਿਨ ਰਾਤ ਅਤੇ 16 ਨੂੰ ਸਵੇਰੇ 5.45 ਤਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (16 ਸਤੰਬਰ ਸਵੇਰੇ 5.45 ’ਤੇ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ :ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤਕ, ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ, ਸ਼੍ਰੀ ਵਾਮਨ ਜਯੰਤੀ, ਮੇਲਾ ਵਾਮਨ ਦੁਆਦਸ਼ੀ (ਅੰਬਾਲਾ ਅਤੇ ਪਟਿਆਲਾ), ਸ਼੍ਰਵਣ ਦੁਆਦਸ਼ੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)