ਬ੍ਰਿਸ਼ਚਕ ਰਾਸ਼ੀ ਵਾਲੇ ਦੁਸ਼ਮਣਾਂ ਤੋਂ ਰਹਿਣ ਸੁਚੇਤ, ਮੇਖ ਰਾਸ਼ੀ ਵਾਲਿਆਂ ਨੂੰ ਵਾਪਰ ਤੇ ਕੰਮਕਾਜ ''ਚ ਮਿਲੇਗਾ ਲਾਭ
Friday, Sep 20, 2024 - 02:13 AM (IST)
ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਰੇਸ਼ਾ,ਨਜ਼ਲਾ, ਜ਼ੁਕਾਮ ਅਤੇ ਮੌਸਮ ਦੇ ਐਕਸਪੋਜ਼ਰ ਦੀ ਸ਼ਿਕਾਇਤ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ।
ਬ੍ਰਿਖ : ਸਮਾਂ ਕਿਉਂਕਿ ਉਲਝਣਾਂ-ਪੇਚੀਦਗੀਆਂ ਵਾਲਾ ਹੈ, ਇਸ ਲਈ ਕਿਸੇ ਵੀ ਜ਼ਰੂਰੀ ਕੰਮ ਲਈ ਯਤਨ ਨਾ ਕਰੋ, ਸਫਰ ਦਾ ਪ੍ਰੋਗਰਾਮ ਵੀ ਨਹੀਂ ਬਣਾਉਣਾ ਚਾਹੀਦਾ।
ਮਿਥੁਨ : ਮਿੱਟੀ, ਰੇਤਾ, ਬਜਰੀ, ਟਿੰਬਰ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਕਾਰੋਬਾਰੀ ਟੂਰਿੰਗ ਵੀ ਲਾਭ ਦੇੇਵੇਗੀ।
ਕਰਕ : ਯਤਨ ਕਰਨ ’ਤੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧੀਰਜ ਅਤੇ ਧਿਆਨ ਨਾਲ ਸੁਣਨਗੇ।
ਸਿੰਘ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਕੰਮਕਾਜੀ ਦਸ਼ਾ ਚੰਗੀ ਪਰ ਸਿਹਤ ਦਾ ਧਿਆਨ ਰੱਖੋ
ਕੰਨਿਆ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਕਿਸੇ ’ਤੇ ਸੋਚੇ ਵਿਚਾਰੇ ਬਗੈਰ ਭਰੋਸਾ ਨਹੀਂ ਕਰਨਾ ਚਾਹੀਦਾ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਮਾਂ ਸਫਲਤਾ ਅਤੇ ਸੰਤੋਖ ਨਾਲ ਕੱਟੇਗਾ, ਫੈਮਿਲੀ ਫਰੰਟ ’ਤੇ ਸਫਲਤਾ, ਤਾਲਮੇਲ , ਸਦਭਾਅ ਬਣਿਆ ਰਹੇਗਾ।
ਬ੍ਰਿਸ਼ਚਕ : ਦੁਸ਼ਮਣਾਂ ਦੀਆਂ ਸ਼ਰਾਰਤਾਂ, ਹਰਕਤਾਂ ’ਤੇ ਨਜ਼ਰ ਰੱਖਣੀ ਜ਼ਰੂਰੀ, ਕਿਉਂਕਿ ਉਹ ਕਿਸੇ ’ਚ ਵੀ ਆਪ ਦਾ ਲਿਹਾਜ਼ ਨਾ ਕਰਨਗੇ, ਮਨ ਵੀ ਟੈਂਸ ਰਹੇਗਾ।
ਧਨ : ਸੰਤਾਨ ਹਰ ਮਾਮਲੇ ’ਤੇ ਆਪ ਨਾਲ ਸਹਿਯੋਗ ਕਰੇਗੀ ਅਤੇ ਤਾਲਮੇਲ ਰੱਖੇਗੀ, ਨੇਕ ਕੰਮਾਂ ’ਚ ਧਿਆਨ, ਮਨ ’ਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ।
ਮਕਰ : ਕਿਸੇ ਅਦਾਲਤੀ ਕੰਮ ਲਈ ਯਤਨ ਕਰਨ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਕੁੰਭ : ਵੱਡੇ ਲੋਕਾਂ ਨਾਲ-ਮੇਲ-ਮਿਲਾਪ ਫਰੂਟਫੁੱਲ ਅਤੇ ਆਪ ਦੇ ਕਿਸੇ ਕੰਮ ਨੂੰ ਸੰਵਾਰਨ ’ਚ ਹੈਲਪਫੁੱਲ ਹੋ ਸਕਦਾ ਹੈ।
ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ, ਪ੍ਰੋਗਰਾਮਿੰਗ ’ਚੋਂ ਕੋਈ ਪੇਚੀਦਗੀ ਹਟੇਗੀ।
20 ਸਤੰਬਰ 2024, ਸ਼ੁੱਕਰਵਾਰ
ਅੱਸੂ ਸੁਦੀ ਤਿੱਥੀ ਤੀਜ (ਰਾਤ 9.16 ਤਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਮੇਖ ’ਚ
ਮੰਗਲ ਮਿਥੁਨ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਅੱਸੂ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 29 (ਭਾਦੋਂ), ਹਿਜਰੀ ਸਾਲ 1446, ਮਹੀਨਾ : ਰਬਿ ਉਲ ਅੱਵਲ, ਤਰੀਕ : 16 , ਸੂਰਜ ਉਦੇ ਸਵੇਰੇ 6.19ਵਜੇ, ਸੂਰਜ ਅਸਤ ਸ਼ਾਮ 6.23 ਵਜੇ (ਜਲੰਧਰ ਟਾਈਮ), ਨਕਸ਼ੱਤਰ: ਅਸ਼ਵਨੀ (20-21 ਮੱਧ ਰਾਤ 2.43 ਤਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਧਰੁਵ (ਬਾਅਦ ਦੁਪਹਿਰ 3.19 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ),20-21 ਮੱਧ ਰਾਤ 2.43 ਤਕ) ਜੰਮੇ ਬੱਚੇ ਨੂੰ ਅਸ਼ਵਨੀ ਨਕੱਸ਼ਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸਵੇਰੇ 10.58 ਤੋਂ ਲੈ ਕੇ ਰਾਤ 9.16 ਤਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਤਿੱਥੀ ਤੀਜ ਦਾ ਸਰਾਧ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)