ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਾਲਾ, ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਡਰਿਆ
Saturday, Sep 21, 2024 - 04:00 AM (IST)
ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕਾਰੋਬਾਰੀ ਕੰਮਾਂ ਲਈ ਆਪ ਦੀ ਪਲਾਨਿੰਗ ਚੰਗਾ ਨਤੀਜਾ ਦੇ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਖਰਚਿਆਂ ਕਰਕੇ ਅਰਥ ਦਸ਼ਾ ਤੰਗ ਰਹਿ ਸਕਦੀ ਹੈ, ਇਸ ਲਈ ਟਾਲੇ ਜਾ ਸਕਣ ਵਾਲੇ ਖਰਚਿਆਂ ਨੂੰ ਟਾਲ ਦੇਣਾ ਬਿਹਤਰ ਰਹੇਗਾ, ਧਨ-ਹਾਨੀ ਦਾ ਡਰ।
ਮਿਥੁਨ : ਵਪਾਰ ਅਤੇ ਕੰਮਕਾਜ ਦੇ ਕੰਮਾਂ ’ਚ ਲਾਭ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਿਲ ਹਟ ਸਕਦੀ ਹੈ, ਕੰਮਕਾਜੀ ਟੂਰ ਵੀ ਫਰੂਟਫੁੱਲ ਰਹੇਗਾ।
ਕਰਕ : ਕਿਸੇ ਅਫਸਰ ਦੇ ਨਰਮ ਰੁਖ ਕਰ ਕੇ ਆਪ ਦੀ ਕੋਈ ਸਰਕਾਰੀ ਸਮੱਸਿਆ ਹੱਲ ਹੋ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ, ਕੰਮਕਾਜੀ ਵਿਅਸਤਤਾ ਰਹੇਗੀ।
ਸਿੰਘ : ਇਰਾਦਿਆਂ ’ਚ ਮਜ਼ਬੂਤੀ, ਯਤਨ ਕਰਨ ’ਤੇ ਕੋਈ ਪ੍ਰੋਗਰਾਮ ਸਿਰੇ ਚੜ੍ਹ ਸਕਦਾ ਹੈ, ਘਰੇਲੂ ਮੋਰਚੇ ’ਤੇ ਆਪ ਦੀ ਪੈਠ, ਛਾਪ ਬਣੀ ਰਹੇਗੀ, ਤੇਜ ਪ੍ਰਭਾਅ ਬਣਿਆ ਰਹੇਗਾ।
ਕੰਨਿਆ : ਸਿਤਾਰਾ ਸਿਹਤ ਖਾਸ ਕਰ ਕੇ ਪੇਟ ਲਈ ਅਹਿਤਿਆਤ ਵਾਲਾ, ਇਸ ਲਈ ਖਾਣ-ਪੀਣ ’ਚ ਲਾਪ੍ਰਵਾਹੀ ਨਾ ਵਰਤੋਂ, ਨੁਕਸਾਨ ਦਾ ਵੀ ਡਰ ਰਹੇਗਾ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ,ਦੋਵੇਂ ਪਤੀ-ਪਤਨੀ ਇਕ-ਦੂਜੇ ਪ੍ਰਤੀ ਲਿਹਾਜ਼ਦਾਰੀ ਰੱਖਣਗੇ।
ਬ੍ਰਿਸ਼ਚਕ : ਡਰੇ-ਡਰੇ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਉਸ ਦੇ ਟਾਰਗੈੱਟ ਤੱਕ ਲੈ ਜਾਣ ਦੀ ਹਿੰਮਤ ਨਾ ਕਰ ਸਕੋਗੇ।
ਧਨ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਦੀ ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ ਰਹੋਗੇ।
ਮਕਰ : ਪ੍ਰਾਪਰਟੀ ਦੇ ਕੰਮ ਲਈ ਆਪ ਦੀ ਭੱਜਦੌੜ ਪਾਜ਼ੇਟਿਵ ਨਤੀਜਾ ਦੇ ਸਕਦੀ ਹੈ, ਇੱਜ਼ਤ ਮਾਣ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਿੰਮਤੀ-ਉਤਸ਼ਾਹੀ-ਪ੍ਰਭਾਵੀ ਰੱਖੇਗਾ, ਤੇਜ ਪ੍ਰਭਾਅ ਵੀ ਬਣਿਆ ਰਹੇਗਾ।
ਮੀਨ: ਸਿਤਾਰਾ ਆਮਦਨ ਵਾਲਾ, ਯਤਨ ਭੱਜਦੌੜ ਕਰਨ ’ਤੇ ਕਿਸੇ ਕਾਰੋਬਾਰੀ ਕੰਮ ’ਚ ਕੋਈ ਰੁਕਾਵਟ ਮੁਸ਼ਕਿਲ ਹਟੇਗੀ, ਇੱਜ਼ਤ ਵਧੇਗੀ।
21 ਸਤੰਬਰ 2024, ਸ਼ਨੀਵਾਰ
ਅੱਸੂ ਵਦੀ ਤਿੱਥੀ ਚੌਥ (ਸ਼ਾਮ 6.14 ਤਕ) ਅਤੇ ਮਗਰੋਂ ਤਿੱਥੀ ਪੰਚਮੀ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਮੇਖ ’ਚ
ਮੰਗਲ ਮਿਥੁਨ ’ਚ
ਬੁੱਧ ਸਿੰਘ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਅੱਸੂ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 30 (ਭਾਦੋਂ), ਹਿਜਰੀ ਸਾਲ 1446, ਮਹੀਨਾ : ਰਬਿ ਉਲ ਅੱਵਲ, ਤਰੀਕ : 17, ਸੂਰਜ ਉਦੇ ਸਵੇਰੇ 6.19 ਵਜੇ, ਸੂਰਜ ਅਸਤ ਸ਼ਾਮ 6.21 ਵਜੇ (ਜਲੰਧਰ ਟਾਈਮ), ਨਕਸ਼ੱਤਰ: ਭਰਣੀ (21-22 ਮੱਧ ਰਾਤ 12.36 ਤਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ ਵਿਆਘਾਤ (ਪੂਰਬ ਦੁਪਹਿਰ 11.36 ਤਕ) ਅਤੇ ਮਗਰੋਂ ਯੋਗ ਹਰਸ਼ਣ,ਚੰਦਰਮਾ : ਮੇਖ ਰਾਸ਼ੀ ’ਤੇ (21 ਸਤੰਬਰ ਦਿਨ ਰਾਤ ਅਤੇ 22 ਨੂੰ ਸਵੇਰੇ 6.09ਤਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ :ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ: ਸ਼੍ਰੀ ਗਣੇਸ਼ ਚੌਥ ਵਰਤ, ਤਿੱਥੀ ਚੌਥ ਦਾ ਸਰਾਧ, ਸੰਯੁਕਤ ਰਾਸ਼ਟਰ ਸ਼ਾਂਤੀ ਦਿਵਸ। ਈਦੁਲ ਮੌਲਾਦ (ਮੁਸਲਿਮ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)