ਮਕਰ ਰਾਸ਼ੀ ਵਾਲਿਆਂ ਨੂੰ ਹੋਵੇਗੀ ਮਾਣ-ਸਨਮਾਨ ਦੀ ਪ੍ਰਾਪਤੀ, ਮਿਥੁਨ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਅਸ਼ਾਂਤ
Tuesday, Sep 24, 2024 - 04:24 AM (IST)
ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਮਿਹਨਤ ਦੀ ਚੰਗੀ ਰਿਟਰਨ ਮਿਲੇਗੀ।
ਮਿਥੁਨ : ਸਿਤਾਰਾ ਸਵੇਰ ਤੱਕ ਕਮਜ਼ੋਰ ਅਤੇ ਮਨ ਨੂੰ ਅਸ਼ਾਂਤ-ਡਿਸਟਰਬ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਕੰਮਾਂ ਦੀ ਦਸ਼ਾ ਸੁਧਰੇਗੀ।
ਕਰਕ : ਸਿਤਾਰਾ ਸਵੇਰ ਤੱਕ ਕੰਮਕਾਜੀ ਕੰਮਾਂ ਲਈ ਠੀਕ ਪਰ ਬਾਅਦ ’ਚ ਸਮਾਂ ਉਲਝਣਾਂ, ਪੇਚੀਦਗੀਆਂ ਵਾਲਾ ਬਣੇਗਾ, ਮਨ ਵੀ ਅਪਸੈੱਟ ਜਿਹਾ ਰਹੇਗਾ।
ਸਿੰਘ : ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਅਤੇ ਧਨ ਲਾਭ ਦੇਣ ਵਾਲਾ ਸਿਤਾਰਾ, ਕੰਮਕਾਜੀ ਪਲਾਨਿੰਗ ਵੀ ਚੰਗਾ ਨਤੀਜਾ ਦੇਣ ਵਾਲੀ ਹੈ।
ਕੰਨਿਆ : ਸਰਕਾਰੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇ ਸਕਦੀ ਹੈ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕੇਗਾ।
ਤੁਲਾ : ਸਵੇਰ ਤੱਕ ਸਮਾਂ ਸਿਹਤ ਲਈ ਕਮਜ਼ੋਰ, ਕਿਸੇ ਦੇ ਝਾਂਸੇ ’ਚ ਵੀ ਨਾ ਫਸੋ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰ ਹਾਲਾਤ ਬਣਨਗੇ।
ਬ੍ਰਿਸ਼ਚਕ : ਸਿਤਾਰਾ ਸਵੇਰ ਤੱਕ ਆਪ ਨੂੰ ਐਕਟਿਵ ਅਤੇ ਚੁਸਤ ਰੱਖੇਗਾ ਪਰ ਬਾਅਦ ’ਚ ਸਿਹਤ ’ਚ ਖਰਾਬੀ ਜਾਗਣ ਦਾ ਡਰ ਵਧੇਗਾ।
ਧਨ : ਸਿਤਾਰਾ ਸਵੇਰ ਤੱਕ ਕਮਜ਼ੋਰ, ਜਿਹੜਾ ਮਨ ਨੂੰ ਕਿਸ ਨਾ ਕਿਸੇ ਪਹਿਲੂ ’ਤੇ ਅਪਸੈੱਟ ਰੱਖਣ ਵਾਲਾ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।
ਮਕਰ : ਸਿਤਾਰਾ ਸਵੇਰ ਤੱਕ ਬਿਹਤਰ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਬਾਅਦ ’ਚ ਵੈਰ-ਵਿਰੋਧ ਵਧਣ ਦਾ ਡਰ ਰਹੇਗਾ।
ਕੁੰਭ : ਜਨਰਲ ਸਿਤਾਰਾ ਮਜ਼ਬੂਤ, ਇਰਾਦਿਆਂ ’ਚ ਸਫਲਤਾ ਮਿਲੇਗੀ, ਯਤਨ ਕਰਨ ’ਤੇ ਕੋਈ ਸਕੀਮ ਵੀ ਕੁਝ ਅੱਗੇ ਵਧ ਸਕਦੀ ਹੈ।
ਮੀਨ : ਸਵੇਰ ਤੱਕ ਸਰੀਰ ’ਚ ਚੁਸਤੀ-ਫੁਰਤੀ ਰਹੇਗੀ ਪਰ ਬਾਅਦ ’ਚ ਸਮਾਂ ਕੋਰਟ-ਕਚਹਿਰੀ ਦੇ ਕੰਮਾਂ ਲਈ ਆਪ ਨੂੰ ਐਕਟਿਵ ਰੱਖੇਗਾ।
24 ਸਤੰਬਰ 2024, ਮੰਗਲਵਾਰ
ਅੱਸੂ ਵਦੀ ਤਿੱਥੀ ਸਪਤਮੀ (ਦੁਪਹਿਰ 12.39 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਮਿਥੁਨ ’ਚ
ਬੁੱਧ ਕੰਨਿਆ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਅੱਸੂ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 2 (ਅੱਸੂ), ਹਿਜਰੀ ਸਾਲ 1446, ਮਹੀਨਾ : ਰਬਿ ਉਲ ਅੱਵਲ, ਤਰੀਕ : 20, ਸੂਰਜ ਉਦੇ ਸਵੇਰੇ 6.21 ਵਜੇ, ਸੂਰਜ ਅਸਤ ਸ਼ਾਮ 6.18 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ(ਰਾਤ 9.54 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਵਿਅਤੀਪਾਤ (24-25 ਮੱਧ ਰਾਤ 1.27 ਤੱਕ) ਅਤੇ ਮਗਰੋਂ ਯੋਗ ਵਰਿਆਨ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਸਵੇਰੇ 9.56 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਤਿੱਥੀ ਅਸ਼ਟਮੀ ਦਾ ਸਰਾਧ (ਦੁਪਹਿਰ 12.39 ਤੋਂ ਉਪਰੰਤ) ਸ਼੍ਰੀ ਮਹਾ ਲਕਸ਼ਮੀ ਵਰਤ ਸੰਪੰਨ (ਚੰਦਰ ਉਦੈ ਵਿਆਪਨੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)