ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਸਿਤਾਰਾ ਨੁਕਸਾਨ ਵਾਲਾ, ਕਰਕ ਰਾਸ਼ੀ ਵਾਲਿਆਂ ਨੂੰ ਹੋਵੇਗੀ ਇੱਜ਼ਤ-ਮਾਣ ਦੀ ਪ੍ਰਾਪਤੀ
Sunday, Oct 06, 2024 - 02:15 AM (IST)
ਮੇਖ : ਸ਼ਾਮ ਤੱਕ ਕਾਰੋਬਾਰੀ ਕੰਮਾਂ ’ਚ ਸਫਲਤਾ ਮਿਲੇਗੀ, ਜਨਰਲ ਕੰਮਾਂ ’ਚ ਵੀ ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਟੈਨਸ਼ਨ-ਪ੍ਰੇਸ਼ਾਨੀ ਵਧਣ ਦਾ ਡਰ।
ਬ੍ਰਿਖ : ਸ਼ਾਮ ਤੱਕ ਸਮਾਂ ਅਹਿਤਿਆਤ ਪ੍ਰੇਸ਼ਾਨੀ ਵਾਲਾ, ਮਨ ਵੀ ਪ੍ਰੇਸ਼ਾਨ ਉਦਾਸ ਰਹਿ ਸਕਦਾ ਹੈ ਪਰ ਬਾਅਦ ’ਚ ਵੀ ਜਨਰਲ ਹਾਲਾਤ ਕੁਝ ਸੁਸਤ ਅਤੇ ਮਰਜ਼ੀ ਮੁਤਾਬਿਕ ਵਾਲੇ ਨਾ ਹੋਣਗੇ।
ਮਿਥੁਨ : ਸਿਤਾਰਾ ਸ਼ਾਮ ਤਕ ਬਿਹਤਰ, ਪਲਾਨਿੰਗ-ਪ੍ਰੋਗਰਾਮਿੰਗ ਮਰਜ਼ੀ ਮੁਤਾਬਕ ਚਲੇਗੀ ਪਰ ਬਾਅਦ ’ਚ ਵਿਪਰੀਤ ਹਾਲਾਤ ਬਣਨਗੇ, ਸਾਵਧਾਨੀ ਵਰਤੋਂ।
ਕਰਕ : ਸਿਤਾਰਾ ਸ਼ਾਮ ਤਕ ਸਫਲਤਾ ਅਤੇ ਇੱਜ਼ਤਮਾਣ ਵਾਲਾ ਪਰ ਬਾਅਦ ’ਚ ਸੋਚ ਵਿਚਾਰ ’ਚ ਨੈਗੇਟਿਵਿਟੀ ਆਪਣਾ ਅਸਰ ਦਿਖਾਵੇਗੀ।
ਸਿੰਘ : ਸਿਤਾਰਾ ਸ਼ਾਮ ਤਕ ਕੰਮਕਾਜੀ ਭੱਜਦੌੜ-ਵਿਅਸਤਤਾ ਬਣਾਈ ਰੱਖੇਗਾ ਪਰ ਬਾਅਦ ’ਚ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਕੰਨਿਆ : ਸਿਤਾਰਾ ਸ਼ਾਮ ਤਕ ਧਨ-ਲਾਭ ਵਾਲਾ, ਕਾਰੋਬਾਰੀ ਭੱਜਦੌੜ ਵੀ ਫਰੂਟਫੁੱਲ ਰਹੇਗੀ ਪਰ ਬਾਅਦ ’ਚ ਸਮਾਂ ਮੁਸ਼ਕਲਾਂ ਪ੍ਰੇਸ਼ਾਨੀਆਂ ਵਾਲਾ ਹੋਵੇਗਾ।
ਤੁਲਾ : ਸਿਤਾਰਾ ਸ਼ਾਮ ਤਕ ਕੰਮਕਾਜੀ ਕੰਮਾਂ ਲਈ ਚੰਗਾ, ਜਨਰਲ ਤੌਰ ’ਤੇ ਹਰ ਫ੍ਰੰਟ ’ਤੇ ਸਫਲਤਾ ਮਿਲੇਗੀ ਪਰ ਬਾਅਦ ’ਚ ਅਰਥ ਮੋਰਚੇ ’ਤੇ ਤੰਗੀ ਰਹਿ ਸਕਦੀ ਹੈ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤਕ ਨੁਕਸਾਨ ਵਾਲਾ, ਇਸ ਲਈ ਨਾ ਤਾਂ ਉਧਾਰੀ ਦੇ ਚੱਕਰ ’ਚ ਫੱਸੋ ਅਤੇ ਨਾ ਹੀ ਕਾਰੋਬਾਰੀ ਟੂਰ ਕਰੋ ਪਰ ਬਾਅਦ ’ਚ ਸਮਾਂ ਟੈਨਸ਼ਨ ਵਾਲਾ ਬਣੇਗਾ।
ਧਨ : ਸਿਤਾਰਾ ਸ਼ਾਮ ਤੱਕ ਆਮਦਨ ਵਾਲਾ, ਕਾਰੋਬਾਰੀ ਦਸ਼ਾ ਕੰਫਰਟੇਬਲ ਰਹੇਗੀ ਪਰ ਬਾਅਦ ’ਚ ਸਮਾਂ ਮੁਸ਼ਕਲਾਂ ਵਾਲਾ ਬਣੇਗਾ।
ਮਕਰ : ਸਿਤਾਰਾ ਸ਼ਾਮ ਤਕ ਸਰਕਾਰੀ ਮੋਰਚੇ ’ਤੇ ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ ਪਰ ਬਾਅਦ ’ਚ ਅਰਥ ਦਸ਼ਾ ਸੁਧਰੇਗੀ।
ਕੁੰਭ : ਸਿਤਾਰਾ ਸ਼ਾਮ ਤਕ ਸਟ੍ਰਾਂਗ, ਜਿਹੜਾ ਹਰ ਫ੍ਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਫਿਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ।
ਮੀਨ : ਸਿਤਾਰਾ ਸ਼ਾਮ ਤੱਕ ਪੇਟ ਲਈ ਕਮਜ਼ੋਰ, ਸਫਰ ਵੀ ਟਾਲ ਦੇਣਾ ਬਿਹਤਰ ਰਹੇਗਾ ਪਰ ਬਾਅਦ ’ਚ ਮਨ ਅਤੇ ਸੋਚ ’ਤੇ ਨੈਗੇਟਿਵਿਟੀ ਦਾ ਪ੍ਰਭਾਅ ਵਧੇਗਾ।
6 ਅਕਤੂਬਰ 2024, ਐਤਵਾਰ
ਅੱਸੂ ਸੁਦੀ ਤਿੱਥੀ ਤੀਜ (ਸਵੇਰੇ 7.50 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਤੁਲਾ ’ਚ
ਮੰਗਲ ਮਿਥੁਨ ’ਚ
ਬੁੱਧ ਕੰਨਿਆ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਅੱਸੂ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 14 (ਅੱਸੂ), ਹਿਜਰੀ ਸਾਲ 1446, ਮਹੀਨਾ : ਰਬਿ ਉਲਸਾਨੀ, ਤਰੀਕ : 2, ਸੂਰਜ ਉਦੇ ਸਵੇਰੇ 6.29 ਵਜੇ, ਸੂਰਜ ਅਸਤ ਸ਼ਾਮ 6.02 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (6-7 ਮੱਧ ਰਾਤ 12.11 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ ਯੋਗ: ਪ੍ਰੀਤੀ (ਪੂਰਾ ਦਿਨ ਰਾਤ), ਚੰਦਰਮਾ : ਤੁਲਾ ਰਾਸ਼ੀ ’ਤੇ (ਸ਼ਾਮ 5.34 ਤੱਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (ਰਾਤ 8.49 ’ਤੇ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤਕ ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)