ਮੀਨ ਰਾਸ਼ੀ ਵਾਲਿਆਂ ਦੇ ਸ਼ਤਰੂ ਰਹਿਣਗੇ ਤੇਜਹੀਣ, ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਅਪਸੈੱਟ ਕਰਨ ਵਾਲਾ

Wednesday, Oct 09, 2024 - 02:40 AM (IST)

ਮੇਖ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਹਰ ਕਦਮ ਅਤੇ ਹਰ ਫ੍ਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਧਾਰਮਿਕ ਕੰਮਾਂ ’ਚ ਰੁਚੀ ਰਹੇਗੀ।

ਬ੍ਰਿਖ : ਸਿਤਾਰਾ ਸਿਹਤ ਨੂੰ ਅਪਸੈੱਟ ਰੱਖਣ ਵਾਲਾ ਹੈ, ਇਸ ਲਈ ਲਿਮਿਟ ’ਚ ਖਾਣਾ-ਪੀਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਤੋਂ ਬਿਹਤਰ ਬਣੇ ਰਹਿਣਗੇ। 

ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਫੈ਼ਮਿਲੀ ਫ੍ਰੰਟ ’ਤੇ ਵੀ ਤਾਲਮੇਲ ਸਦਭਾਅ ਬਣਿਆ ਰਹੇਗਾ।

ਕਰਕ : ਵਿਰੋਧੀਆਂ ਦੀਆਂ ਸ਼ਰਾਰਤਾਂ-ਹਰਕਤਾਂ-ਸਰਗਰਮੀਆਂ ’ਤੇ ਨਜ਼ਰ ਰੱਖੋ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਤੋਂ ਕਦੀ ਬਾਜ਼ ਨਾ ਆਉਣਗੇ।

ਸਿੰਘ : ਜਰਨਲ ਸਿਤਾਰਾ ਜ਼ੋਰਦਾਰ, ਕੰਮਕਾਜੀ ਮੋਰਚੇ ’ਤੇ ਸਫ਼ਲਤਾ ਮਿਲੇਗੀ, ਸੰਤਾਨ ਦਾ ਰੁਖ ਵੀ ਸੁਪੋਰਟਿਵ-ਸਾਫ਼ਟ-ਹਮਦਰਦਾਨਾ ਰਹੇਗਾ।

ਕੰਨਿਆ : ਅਦਾਲਤੀ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ, ਵੱਡੇ ਲੋਕ ਵੀ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।

ਤੁਲਾ : ਮਿੱਤਰਾਂ, ਕੰਮਕਾਜੀ ਸਾਥੀਆਂ ਨਾਲ ਮੇਲਜੋਲ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ।

ਬ੍ਰਿਸ਼ਚਕ : ਟੀਚਿੰਗ-ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਮੈਡੀਸਨ, ਟੂਰਿਜ਼ਮ, ਕੈਟਰਿੰਗ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ ਰਹੇਗਾ।

ਮਕਰ  : ਸਿਤਾਰਾ ਖਰਚਿਆ ਨੂੰ ਵਧਾਉਣ ਅਤੇ ਅਰਥ ਦਸ਼ਾ ਕਮਜ਼ੋਰ ਰੱਖਣ ਵਾਲਾ, ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮ ਵੀ ਸਾਵਧਾਨ ਰਹਿ ਕੇ ਕਰੋ।

ਕੁੰਭ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਲਾਭਕਾਰੀ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ- ਮੁਸ਼ਕਿਲ ਹਟੇਗੀ।

ਮੀਨ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਵੱਡੇ ਲੋਕ ਵੀ ਸੁਪੋਰਟਿਵ ਅਤੇ ਹਮਦਰਦਾਨਾ ਰੁਖ ਰੱਖਣਗੇ, ਸ਼ਤਰੂ ਕਮਜ਼ੋਰ ਅਤੇ ਤੇਜਹੀਣ ਰਹਿਣਗੇ।

9 ਅਕਤੂਬਰ 2024, ਬੁੱਧਵਾਰ
ਅੱਸੂ ਸੁਦੀ ਤਿੱਥੀ ਛੱਠ (ਦੁਪਹਿਰ 12.15 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਕੰਨਿਆ ’ਚ 
ਚੰਦਰਮਾ     ਧਨ ’ਚ  
ਮੰਗਲ     ਮਿਥੁਨ ’ਚ
ਬੁੱਧ      ਕੰਨਿਆ ’ਚ
ਗੁਰੂ      ਬ੍ਰਿਖ ’ਚ 
ਸ਼ੁੱਕਰ     ਤੁਲਾ ’ਚ 
ਸ਼ਨੀ    ਕੁੰਭ ’ਚ
ਰਾਹੂ     ਮੀਨ ’ਚ 
ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਅੱਸੂ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 17 (ਅੱਸੂ), ਹਿਜਰੀ ਸਾਲ 1446, ਮਹੀਨਾ : ਰਬਿ ਉਲਸਾਨੀ, ਤਰੀਕ : 5, ਸੂਰਜ ਉਦੇ ਸਵੇਰੇ 6.31 ਵਜੇ, ਸੂਰਜ ਅਸਤ ਸ਼ਾਮ 5.59 ਵਜੇ (ਜਲੰਧਰ ਟਾਈਮ), ਨਕਸ਼ੱਤਰ: ਮੂਲਾ (9-10 ਮੱਧ ਰਾਤ 5.15 ਤੱਕ) ਅਤੇ ਮਗਰੋਂ ਨਕਸ਼ੱਤਰ ਪੂਰਵਾ ਫਾਲਗੁਣੀ, ਯੋਗ : ਸੌਭਾਗਿਆ (ਸਵੇਰੇ 6.37 ਤੱਕ) ਅਤੇ ਮਗਰੋਂ ਯੋਗ ਸ਼ੋੋੋਭਨ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ) ,9-10 ਮੱਧ ਰਾਤ 5.15 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸਰਸਵਤੀ ਆਵਾਹਨ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Harpreet SIngh

Content Editor

Related News