ਮਕਰ ਰਾਸ਼ੀ ਵਾਲਿਆਂ ਨੂੰ ਹੋ ਸਕਦੈ ਨੁਕਸਾਨ, ਤੁਲਾ ਰਾਸ਼ੀ ਵਾਲਿਆਂ ਨੂੰ ਕੋਰਟ-ਕਚਹਿਰੀ ਦੇ ਕੰਮਾਂ ''ਚ ਮਿਲੇਗੀ ਸਫ਼ਲਤਾ
Friday, Oct 11, 2024 - 02:43 AM (IST)
ਮੇਖ : ਜਨਰਲ ਸਿਤਾਰਾ ਮਜ਼ਬੂਤ, ਸਰਕਾਰੀ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਬ੍ਰਿਖ : ਪੁਰਵ ਦੁਪਹਿਰ ਤਕ ਪੇਟ ਦਾ ਧਿਆਨ ਰੱਖੋ, ਕਿਉਂਕਿ ਸਿਤਾਰਾ ਕਮਜ਼ੋਰ ਹੈ, ਫਿਰ ਬਾਅਦ ’ਚ ਹਰ ਮੋਰਚੇ ’ਤੇ ਸਫਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ।
ਮਿਥੁਨ : ਸਿਤਾਰਾ ਪੁਰਵ ਦੁਪਹਿਰ ਤਕ ਕੰਮਕਾਜੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਸਿਹਤ ਦੇ ਵਿਗੜਣ ਦਾ ਡਰ ਰਹੇਗਾ, ਸਫਰ ਵੀ ਨਾ ਕਰੋ।
ਕਰਕ : ਸਿਤਾਰਾ ਪੁਰਵ ਦੁਪਹਿਰ ਤਕ ਕਮਜ਼ੋਰ, ਕਿਸੇ ’ਤੇ ਵੀ ਜ਼ਿਆਦਾ ਭਰੋਸਾ ਨਾ ਕਰੋ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਸਿੰਘ : ਸਿਤਾਰਾ ਪੁਰਵ ਦੁਪਹਿਰ ਤਕ ਬਿਹਤਰ, ਇਰਾਦਿਆਂ ’ਚ ਮਜ਼ਬੂਤੀ ਪਰ ਬਾਅਦ ’ਚ ਵਿਪਰੀਤ ਹਾਲਾਤ ਨਾਲ ਆਪ ਨੂੰ ਨਿਪਟਣਾ ਪੈ ਸਕਦਾ ਹੈ, ਸੁਚੇਤ ਰਹੋ।
ਕੰਨਿਆ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਹਰ ਮੋਰਚੇ ’ਤੇ ਆਪ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਹਿੰਮਤੀ ਅਤੇ ਇਫੈਕਟਿਵ ਰੱਖੇਗਾ।
ਤੁਲਾ : ਸਿਤਾਰਾ ਪੁਰਵ ਦੁਪਹਿਰ ਤਕ ਆਪ ਨੂੰ ਕੰਮਕਾਜ ’ਚ ਬਿਜ਼ੀ ਰੱਖੇਗਾ, ਫਿਰ ਬਾਅਦ ’ਚ ਕੋਰਟ-ਕਚਹਿਰੀ ਦੇ ਕੰਮਾਂ ’ਚ ਸਫਲਤਾ ਮਿਲੇਗੀ।
ਬ੍ਰਿਸ਼ਚਕ : ਸਿਤਾਰਾ ਪੁਰਵ ਦੁਪਹਿਰ ਤਕ ਕੰਮਕਾਜੀ ਕੰਮਾਂ ’ਚ ਲਾਭ ਦੇਣ ਅਤੇ ਬਿਹਤਰੀ ਕਰਨ ਵਾਲਾ, ਫਿਰ ਬਾਅਦ ’ਚ ਆਪ ਦੀ ਪੈਠ-ਧਾਕ ਵਧੇਗੀ।
ਧਨ : ਸਿਤਾਰਾ ਕਾਰੋਬਾਰੀ ਕੰਮਾਂ ’ਚ, ਕਾਰੋਬਾਰੀ ਟੂਰਿੰਗ ਲਈ ਚੰਗਾ, ਆਪ ਉਤਸ਼ਾਹੀ ਮਨ ਨਾਲ ਕੰਮਕਾਜੀ ਕੰਮਾਂ ਨੂੰ ਅਟੈਂਡ ਕਰੋਗੇ।
ਮਕਰ : ਸਿਤਾਰਾ ਪੁਰਵ ਦੁਪਹਿਰ ਤਕ ਨੁਕਸਾਨ ਦੇਣ, ਖਰਚਿਆਂ ਨੂੰ ਵਧਾਉਣ ਵਾਲਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਬਿਹਤਰ ਬਣੇਗੀ।
ਕੁੰਭ : ਸਿਤਾਰਾ ਪੁਰਵ ਦੁਪਹਿਰ ਤਕ ਆਮਦਨ ਵਾਲਾ, ਹਰ ਫਰੰਟ ’ਤੇ ਬਿਹਤਰੀ ਹੋਵੇਗੀ ਪਰ ਬਾਅਦ ’ਚ ਸਮਾਂ ਉਲਝਣਾਂ ਵਾਲਾ ਬਣੇਗਾ।
ਮੀਨ : ਸਿਤਾਰਾ ਪੁਰਵ ਦੁਪਹਿਰ ਤਕ ਸਫਲਤਾ ਦੇਣ ਅਤੇ ਸ਼ਤਰੂਆਂ ਨੂੰ ਕਮਜ਼ੋਰ ਰੱਖਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ।
11 ਅਕਤੂਬਰ 2024, ਸ਼ੁੱਕਰਵਾਰ
ਅੱਸੂ ਸੁਦੀ ਤਿੱਥੀ ਅਸ਼ਟਮੀ (ਦੁਪਹਿਰ 12.07 ਤੱਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਧਨ ’ਚ
ਮੰਗਲ ਮਿਥੁਨ ’ਚ
ਬੁੱਧ ਤੁਲਾ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਅੱਸੂ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 19 (ਅੱਸੂ), ਹਿਜਰੀ ਸਾਲ 1446, ਮਹੀਨਾ : ਰਬਿ ਉਲਸਾਨੀ, ਤਰੀਕ : 7, ਸੂਰਜ ਉਦੇ ਸਵੇਰੇ 6.32 ਵਜੇ, ਸੂਰਜ ਅਸਤ ਸ਼ਾਮ 5.25 ਵਜੇ (ਜਲੰਧਰ ਟਾਈਮ), ਨਕਸ਼ੱਤਰ: ਉੱਤਰਾਖਾੜਾ (11-12 ਮੱਧ ਰਾਤ 5.25 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਸੁਕਰਮਾ (11-12 ਮੱਧ ਰਾਤ 2.46 ਤਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਧਨ ਰਾਸ਼ੀ ’ਤੇ (ਪੁਰਵ ਦੁਪਹਿਰ 11.41 ਤਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ, ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਿਹਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਦੁਰਗਾ ਅਸ਼ਟਮੀ, ਮਹਾ ਅਸ਼ਟਮੀ, ਸਰਸਵਤੀ ਬਲਿਦਾਨ, ਮੇਲਾ ਜਵਾਲਾ ਮੁਖੀ ਜੀ, ਮੇਲਾ ਚਾਮੰੁਡਾ ਦੇਵੀ ਜੀ, ਮੇਲਾ ਤਾਰਾ ਦੇਵੀ, ਮੇਲਾ ਬਗੁਲਾ ਮੁਖੀ, ਮਹਾ ਨੌਮੀ (ਵਰਤ ਪੂਜਨ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)