ਮਿਥੁਨ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਮਜ਼ਬੂਤ, ਕਰਕ ਰਾਸ਼ੀ ਵਾਲੇ ਪੇਟ ਦਾ ਰੱਖਣ ਖ਼ਾਸ ਧਿਆਨ

Tuesday, Oct 15, 2024 - 03:05 AM (IST)

ਮਿਥੁਨ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਮਜ਼ਬੂਤ, ਕਰਕ ਰਾਸ਼ੀ ਵਾਲੇ ਪੇਟ ਦਾ ਰੱਖਣ ਖ਼ਾਸ ਧਿਆਨ

ਮੇਖ : ਸਿਤਾਰਾ ਸ਼ਾਮ ਤੱਕ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਹਟੇਗੀ ਪਰ ਬਾਅਦ ’ਚ ਸਿਤਾਰਾ ਠੀਕ ਬਣੇਗਾ।

ਬ੍ਰਿਖ : ਸਿਤਾਰਾ ਸ਼ਾਮ ਤੱਕ ਬਿਹਤਰ, ਅਫਸਰਾਂ ਦੇ ਰੁਖ ’ਚ ਨਰਮੀ ਆਪ ਦੇ ਕਿਸੇ ਵਿਗੜੇ ਕੰਮ ਨੂੰ ਸੰਵਾਰਨ ’ਚ ਮਦਦਗਾਰ ਹੋਵੇਗੀ ਪਰ ਬਾਅਦ ’ਚ ਅਰਥ ਦਸ਼ਾ ਬਿਹਤਰ ਰਹੇਗੀ।

ਮਿਥੁਨ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਵੱਡੇ ਲੋਕ ਮਿਹਰਬਾਨ ਰਹਿਣਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਕਰਕ : ਸਿਤਾਰਾ ਸ਼ਾਮ ਤੱਕ ਪੇਟ ਨੂੰ ਅਪਸੈੱਟ ਰੱਖਣ ਵਾਲਾ, ਲੈਣ-ਦੇਣ ਦੇ ਕੰਮਾਂ ’ਚ ਵੀ ਅਹਿਤਿਆਤ ਵਰਤੋਂ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ।

ਸਿੰਘ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਜਨਰਲ ਤੌਰ ’ਤੇ ਵੀ ਸਫਲਤਾ ਮਿਲੇਗੀ ਪਰ ਬਾਅਦ ’ਚ ਸਮਾਂ ਵਿਪਰੀਤ ਹਾਲਾਤ ਬਣਾ ਸਕਦਾ ਹੈ।

ਕੰਨਿਆ : ਸਿਤਾਰਾ ਸ਼ਾਮ ਤੱਕ ਨੁਕਸਾਨ ਵਾਲਾ, ਮਨ ਵੀ ਅਸ਼ਾਂਤ, ਪ੍ਰੇਸ਼ਾਨ, ਡਿਸਟਰਬ ਜਿਹਾ ਰੱਖੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਤੁਲਾ : ਸਿਤਾਰਾ ਸ਼ਾਮ ਤੱਕ ਬਿਹਤਰ, ਯਤਨ ਕਰਨ ’ਤੇ ਕੋਈ ਉਦੇਸ਼, ਪ੍ਰੋਗਰਾਮ ਵੀ ਸਿਰੇ ਚੜ੍ਹੇਗਾ ਪਰ ਬਾਅਦ ’ਚ ਸਮਾਂ ਮੁਸ਼ਕਲਾਂ ਵਾਲਾ ਹੋਵੇਗਾ।

ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਜ਼ਮੀਨੀ ਕੰਮਾਂ ਲਈ ਚੰਗਾ, ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਫਿਰ ਬਾਅਦ ’ਚ ਵੀ ਯਤਨ ਬਿਹਤਰੀ ਕਰਨ ਵਾਲਾ।

ਧਨ : ਸਿਤਾਰਾ ਸ਼ਾਮ ਤੱਕ ਆਪ ਨੂੰ ਕੰਮਕਾਜੀ ਤੌਰ ’ਤੇ ਬਿਜ਼ੀ ਰੱਖਣ ਵਾਲਾ, ਫਿਰ ਬਾਅਦ ’ਚ ਸਫਲਤਾ ਦੇ ਰਸਤੇ ਖੁਲ੍ਹਣਗੇ।

ਮਕਰ  : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਲਈ, ਕੰਮਕਾਜੀ ਟੂਰਿੰਗ ਲਈ ਚੰਗਾ, ਫਿਰ ਬਾਅਦ ’ਚ ਭੱਜ-ਦੌੜ ਵਧੇਗੀ।

ਕੁੰਭ : ਸਿਤਾਰਾ ਵਪਾਰ, ਕਾਰੋਬਾਰ ’ਚ ਲਾਭ ਦੇਣ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ ਪਰ ਡਿਗਣ-ਫਿਸਲਣ ਦਾ ਡਰ।

ਮੀਨ : ਸਿਤਾਰਾ ਸ਼ਾਮ ਤੱਕ ਨੁਕਸਾਨ ਪ੍ਰੇਸ਼ਾਨੀ ਦੇਣ ਅਤੇ ਖਰਚਿਆਂ ਨੂੰ ਵਧਾਉਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

15 ਅਕਤੂਬਰ 2024, ਮੰਗਲਵਾਰ
ਅੱਸੂ ਸੁਦੀ ਤਿੱਥੀ ਤਰੋਦਸ਼ੀ (15-16 ਮੱਧ ਰਾਤ 12.20 ਤੱਕ) ਅਤੇ ਮਗਰੋਂ ਤਿੱਥੀ ਚੌਦਸ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ            ਕੰਨਿਆ ’ਚ 
ਚੰਦਰਮਾ         ਕੁੰਭ ’ਚ  
ਮੰਗਲ          ਮਿਥੁਨ ’ਚ
ਬੁੱਧ             ਤੁਲਾ ’ਚ
ਗੁਰੂ             ਬ੍ਰਿਖ ’ਚ 
ਸ਼ੁੱਕਰ           ਬ੍ਰਿਸ਼ਚਕ ’ਚ 
ਸ਼ਨੀ            ਕੁੰਭ ’ਚ
ਰਾਹੂ            ਮੀਨ ’ਚ 
ਕੇਤੂ            ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਅੱਸੂ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 23 (ਅੱਸੂ), ਹਿਜਰੀ ਸਾਲ 1446, ਮਹੀਨਾ : ਰਬਿ ਉਲਸਾਨੀ, ਤਰੀਕ : 12, ਸੂਰਜ ਉਦੇ ਸਵੇਰੇ 6.35 ਵਜੇ, ਸੂਰਜ ਅਸਤ ਸ਼ਾਮ 5.52 ਵਜੇ (ਜਲੰਧਰ ਟਾਈਮ), ਨਕਸ਼ੱਤਰ: ਪੁਰਵਾ ਭਾਦਰਪਦ (ਰਾਤ 10.09 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਭਾਦਰਪਦ, ਯੋਗ : ਵ੍ਰਿਧੀ (ਬਾਅਦ ਦੁਪਹਿਰ 2.13 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਕੁੰਭ ਰਾਸ਼ੀ ’ਤੇ (ਸ਼ਾਮ 4.49 ਤੱਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਭੋਮ ਪ੍ਰਦੋਸ਼ ਵਰਤ, ਗਿਆਰਹਵੀਂ ਸ਼ਰੀਫ (ਮੁਸਲਿਮ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Harpreet SIngh

Content Editor

Related News