ਸਿੰਘ ਰਾਸ਼ੀ ਵਾਲੇ ਆਪਣੇ ਗੁੱਸੇ ''ਤੇ ਰੱਖੋ ਕਾਬੂ, ਬ੍ਰਿਖ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਡਿਸਟਰਬ
Friday, Oct 18, 2024 - 01:55 AM (IST)
ਮੇਖ : ਵਪਾਰ ਅਤੇ ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।
ਬ੍ਰਿਖ : ਸਮਾਂ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ, ਇਸ ਲਈ ਆਪਣੇ ਆਪ ਨੂੰ ਸਾਰੇ ਪੰਗਿਆਂ ਤੋਂ ਬਚਾ ਕੇ ਰੱਖੋ, ਮਨ ਵੀ ਡਿਸਟਰਬ ਜਿਹਾ ਰਹੇਗਾ।
ਮਿਥੁਨ : ਮਿੱਟੀ, ਰੇਤਾ-ਬੱਜਰੀ, ਟਿੰਬਰ, ਪਲਾਈ ਅਤੇ ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰਾਂ ਦੇ ਰੁਖ ’ਚ ਨਰਮੀ, ਆਪ ਦੇ ਕਿਸੇ ਉਲਝੇ ਕੰਮ ਨੂੰ ਸੰਵਾਰਨ ’ਚ ਮਦਦਗਾਰ ਹੋਵੇਗੀ।
ਸਿੰਘ : ਯਤਨ ਕਰਨ ’ਤੇ ਆਪ ਦੀ ਕੋਈ ਸਮੱਸਿਆ ਕਮਜ਼ੋਰ ਹੋਵੇਗੀ ਅਤੇ ਆਪ ਆਪਣੇ ਹਾਲਾਤ ’ਤੇ ਪੂਰੀ ਤਰ੍ਹਾਂ ਪ੍ਰਭਾਵੀ ਰਹੋਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਕੰਨਿਆ : ਸਿਹਤ ਬਾਰੇ ਲਾਪਰਵਾਹੀ ਕਿਸੇ ਸਮੇਂ ਮਹਿੰਗੀ ਪੈ ਸਕਦੀ ਹੈ, ਸਫਰ ਵੀ ਨਾ ਕਰੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਪ੍ਰਭਾਵ-ਦਬਦਬਾ ਵੀ ਬਣਿਆ ਰਹੇਗਾ।
ਬ੍ਰਿਸ਼ਚਕ : ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਠੀਕ ਰਹੇਗੀ, ਮਨ ਵੀ ਅਸ਼ਾਂਤ-ਪ੍ਰੇਸ਼ਾਨ ਅਤੇ ਡਿਸਟਰਬ ਜਿਹਾ ਰਹੇਗਾ।
ਧਨ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਮਕਰ : ਕਿਸੇ ਅਦਾਲਤੀ ਕੰਮ ਨਾਲ ਜੁੜੀ ਕੋਈ ਕੋਸ਼ਿਸ਼ ਸ਼ੁਰੂ ਕਰਨ ’ਤੇ ਉਸਦਾ ਪਾਜ਼ੇਟਿਵ ਨਤੀਜਾ ਮਿਲਣ ਦੀ ਆਸ।
ਕੁੰਭ : ਕਿਸੇ ਸੱਜਣ, ਮਿੱਤਰ ਦੀ ਮਦਦ ਨਾਲ ਆਪ ਨੂੰ ਆਪਣੇ ਕਿਸੇ ਕੰਮ ਨੂੰ ਉਸ ਦੇ ਟਾਰਗੈਟ ਤਕ ਲੈ ਜਾਣ ’ਚ ਮਦਦ ਮਿਲੇਗੀ।
ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕੰਮਕਾਜੀ ਟੂਰਿੰਗ, ਪਲਾਨਿੰਗ ਵੀ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
18 ਅਕਤੂਬਰ 2024, ਸ਼ੁੱਕਰਵਾਰ
ਅੱਸੂ ਕੱਤਕ ਤਿੱਥੀ ਏਕਮ (ਦੁਪਹਿਰ 1.16 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮੇਖ ’ਚ
ਮੰਗਲ ਮਿਥੁਨ ’ਚ
ਬੁੱਧ ਤੁਲਾ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਕੱਤਕ ਪ੍ਰਵਿਸ਼ਟੇ 2 , ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 26 (ਅੱਸੂ), ਹਿਜਰੀ ਸਾਲ 1446, ਮਹੀਨਾ : ਰਬਿ ਉਲਸਾਨੀ, ਤਰੀਕ : 14 ਸੂਰਜ ਉਦੇ ਸਵੇਰੇ 6.37 ਵਜੇ, ਸੂਰਜ ਅਸਤ ਸ਼ਾਮ 5.48 ਵਜੇ (ਜਲੰਧਰ ਟਾਈਮ), ਨਕਸ਼ੱਤਰ: ਅਸ਼ਵਨੀ (ਦੁਪਹਿਰ 1.26 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਵਜਰ (ਰਾਤ 9.34 ਤਕ) ਅਤੇ ਮਗਰੋਂ ਯੋਗ ਸਿੱਧੀ,ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਦੁਪਹਿਰ 1.26 ਤਕ ਜੰਮੇ ਬੱਚੇ ਨੂੰ ਅਸ਼ਵਨੀ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ, ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਕੱਤਕ ਸਨਾਨ ਸ਼ੁਰੂ, ਪਰਬਤ ਮੇਲਾ (ਮੰਡੀ ਹਿਮਾਚਲ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)