ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਮਾਣ-ਸਨਮਾਨ ਵਧਾਉਣ ਵਾਲਾ, ਮਿਥੁਨ ਰਾਸ਼ੀ ਵਾਲਿਆਂ ਨੂੰ ਹੋ ਸਕਦੈ ਨੁਕਸਾਨ

Monday, Oct 21, 2024 - 02:28 AM (IST)

ਮੇਖ : ਸਿਤਾਰਾ ਸ਼ਾਮ ਤੱਕ ਵਪਾਰ ਕਾਰੋਬਾਰ ’ਚ ਲਾਭ ਵਾਲਾ, ਜਨਰਲ ਤੌਰ ’ਤੇ ਵੀ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਫਿਰ ਬਾਅਦ ’ਚ ਸਮਾਂ ਵੀ ਬਿਹਤਰ ਰਹੇਗਾ।

ਬ੍ਰਿਖ : ਅਰਥ ਅਤੇ ਕਾਰੋਬਾਰੀ ਕੰਮਾਂ ਲਈ ਸਿਤਾਰਾ ਚੰਗਾ, ਕਾਰੋਬਾਰੀ ਟੂਰਿੰਗ ਵੀ ਲਾਭਕਾਰੀ ਰਹੇਗੀ, ਜਨਰਲ ਤੌਰ ’ਤੇ ਹਰ ਫਰੰਟ ’ਤੇ ਬਿਹਤਰੀ ਦੇ ਹਾਲਾਤ ਬਣਨਗੇ।

ਮਿਥੁਨ : ਸਿਤਾਰਾ ਸ਼ਾਮ ਤੱਕ ਨੁਕਸਾਨ ਵਾਲਾ, ਇਸ ਲਈ ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕੰਮਕਾਜੀ ਟੂਰ ਕਰੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਣਗੇ।

ਕਰਕ : ਸਿਤਾਰਾ ਸ਼ਾਮ ਤੱਕ ਵਪਾਰਕ ਕੰਮਾਂ ’ਚ ਲਾਭ ਵਾਲਾ, ਭੱਜ-ਦੌੜ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਹਟੇਗੀ ਪਰ ਬਾਅਦ ’ਚ ਉਲਟ ਹਾਲਾਤ ਬਣ ਸਕਦੇ ਹਨ।

ਸਿੰਘ : ਕਿਸੇ ਅਫਸਰ ਦੇ ਨਰਮ ਰੁਖ ਕਰਕੇ ਸ਼ਾਮ ਤੱਕ ਆਪ ਦੀ ਕੋਈ ਪ੍ਰਾਬਲਮ ਸੁਲਝ ਸਕਦੀ ਹੈ ਪਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਬਣੇਗੀ।

ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦਾ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰੱਖੇਗਾ, ਸ਼ੁੱਭ ਕੰਮਾਂ ਵੱਲ ਧਿਆਨ, ਇੱਜ਼ਤ-ਮਾਣ ਦੀ ਪ੍ਰਾਪਤੀ।

ਤੁਲਾ : ਸਿਤਾਰਾ ਸ਼ਾਮ ਤੱਕ ਕਮਜ਼ੋਰ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖਣਾ ਸਹੀ ਰਹੇਗਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਣਗੇ।

ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਬਿਹਤਰ, ਕੰਮਕਾਜੀ ਦਸ਼ਾ ਸੁਧਰੇਗੀ, ਮਨ ਸਫਰ ਲਈ ਰਾਜ਼ੀ ਰਹੇਗਾ ਪਰ ਬਾਅਦ ’ਚ ਵੀ ਜਨਰਲ ਹਾਲਾਤ ਸੁਧਰੇ ਰਹਿਣਗੇ।

ਧਨ : ਸਿਤਾਰਾ ਸ਼ਾਮ ਤੱਕ ਉਲਟ ਹਾਲਾਤ ਰੱਖਣ ਵਾਲਾ, ਮਨ ਵੀ ਡਿਸਟਰਬ ਜਿਹਾ ਰਹੇਗਾ ਪਰ ਬਾਅਦ ’ਚ ਸਮਾਂ ਅਹਿਤਿਆਤ ਵਾਲਾ ਬਣੇਗਾ।

ਮਕਰ : ਸਿਤਾਰਾ ਸ਼ਾਮ ਤੱਕ ਆਪ ਨੂੰ ਇਫੈਕਟਿਵ ਰੱਖੇਗਾ, ਧਾਰਮਿਕ ਕੰਮਾਂ ’ਚ ਧਿਆਨ ਪਰ ਬਾਅਦ ’ਚ ਸ਼ਤਰੂਆਂ ਤੋਂ ਅਲਰਟ ਰਹੋ।

ਕੁੰਭ : ਸਿਤਾਰਾ ਸ਼ਾਮ ਤੱਕ ਅਦਾਲਤੀ ਕੰਮਾਂ ਨੂੰ ਸੰਵਾਰਨ, ਮਾਣ-ਸਨਮਾਨ ਵਧਾਉਣ ਵਾਲਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ।

ਮੀਨ : ਕੰਮਕਾਜੀ ਕੰਮਾਂ ’ਚ ਵਿਅਸਤਤਾ ਅਤੇ ਭੱਜ-ਦੌੜ ਬਣੀ ਰਹੇਗੀ, ਆਪ ਦੇ ਕੋਨਟੈਕਟ ’ਚ ਆਉਣ ਵਾਲਾ ਹਰ ਕੋਈ ਆਪ ਲਿਹਾਜ਼ ਕਰੇਗਾ।

21 ਅਕਤੂਬਰ 2024, ਸੋਮਵਾਰ
ਕੱਤਕ ਵਦੀ ਤਿੱਥੀ ਪੰਚਮੀ (21-22 ਮੱਧ ਰਾਤ 2.30 ਤੱਕ) ਅਤੇ ਮਗਰੋਂ ਤਿੱਥੀ ਛੱਠ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ          ਤੁਲਾ ’ਚ 
ਚੰਦਰਮਾ      ਬ੍ਰਿਖ ’ਚ  
ਮੰਗਲ        ਕਰਕ ’ਚ
ਬੁੱਧ            ਤੁਲਾ ’ਚ
ਗੁਰੂ           ਬ੍ਰਿਖ ’ਚ 
ਸ਼ੁੱਕਰ         ਬ੍ਰਿਸ਼ਚਕ ’ਚ 
ਸ਼ਨੀ          ਕੁੰਭ ’ਚ
ਰਾਹੂ          ਮੀਨ ’ਚ
ਕੇਤੂ          ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਕੱਤਕ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 29 (ਅੱਸੂ), ਹਿਜਰੀ ਸਾਲ 1446, ਮਹੀਨਾ : ਰਬਿ ਉਲਸਾਨੀ, ਤਰੀਕ : 17, ਸੂਰਜ ਉਦੇ ਸਵੇਰੇ 6.39 ਵਜੇ, ਸੂਰਜ ਅਸਤ ਸ਼ਾਮ 5.45 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (ਸਵੇਰੇ 6.51 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਵਰਿਆਨ (ਪੂਰਵ ਦੁਪਹਿਰ 11.11 ਤੱਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਸ਼ਾਮ 6.15 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌ ਵਜੇ ਤੱਕ। 
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Harpreet SIngh

Content Editor

Related News