ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਖ਼ਰਚੇ ਵਧਾਉਣ ਵਾਲਾ, ਬ੍ਰਿਸ਼ਚਕ ਰਾਸ਼ੀ ਵਾਲੇ ਖਾਣ-ਪੀਣ ਦਾ ਰੱਖਣ ਧਿਆਨ
Wednesday, Oct 23, 2024 - 03:07 AM (IST)
ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਇਫ਼ੈਕਟਿਵ ਰੱਖੇਗਾ, ਮਨੋਬਲ ਅਤੇ ਦਬਦਬਾ ਵੀ ਬਣਿਆ ਰਹੇਗਾ।
ਬ੍ਰਿਖ : ਵਪਾਰ ਕਾਰੋਬਾਰ ’ਚ ਲਾਭ, ਕੰਮਕਾਜੀ ਟੂਰਿੰਗ ਲਾਭਕਾਰੀ, ਯਤਨ ਕਰਨ ’ਤੇ ਕੋਈ ਕੰਮ-ਕਾਜੀ ਸਮੱਸਿਆ ਹੱਲ ਹੋਵੇਗੀ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ ਰੇਸ਼ਾ, ਨਜ਼ਲਾ, ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਅਕਸਪੋਜ਼ਰ ਤੋਂ ਬਚਾਅ ਰੱਖੋ।
ਕਰਕ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਧਿਆਨ ਰੱਖੋ ਕਿ ਲੈਣ ਦੇਣ ਦੇ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਧਰੇ ਫ਼ਸ ਨਾ ਜਾਵੇ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੰਨਿਆ : ਸਫ਼ਲਤਾ ਸਾਥ ਦੇਵੇਗੀ, ਵੱਡੇ ਲੋਕ ਮਿਹਰਬਾਨ-ਸਾਫ਼ਟ, ਸੁਪੋਰਟਿਵ ਰੁਖ ਰੱਖਣਗੇ, ਤੇਜ ਪ੍ਰਭਾਵ ਬਣਿਆ ਰਹੇਗਾ, ਕਾਰੋਬਾਰੀ ਦਸ਼ਾ ਠੀਕ- ਠਾਕ।
ਤੁਲਾ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਬ੍ਰਿਸ਼ਚਕ : ਖਾਣਾ-ਪੀਣਾ ਸੰਭਲ ਸੰਭਾਲ ਕੇ ਕਰਨਾ ਚਾਹੀਦਾ ਹੈ, ਕਿਉਂਕਿ ਸਿਤਾਰਾ ਪੇਟ ਲਈ ਠੀਕ ਨਹੀਂ ਹੈ, ਨੁਕਸਾਨ ਦਾ ਡਰ, ਸਫ਼ਰ ਵੀ ਨਾ ਕਰੋ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਫ਼ੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
ਮਕਰ : ਟੈਂਸ, ਪ੍ਰੇਸ਼ਾਨ ਅਤੇ ਡਾਵਾਂਡੋਲ ਮਨ ਸਥਿਤੀ ਕਰਕੇ ਮਨ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਰਾਜੀ ਨਾ ਹੋਵੇਗਾ।
ਕੁੰਭ : ਜਨਰਲ ਸਿਤਾਰਾ ਮਨ ਅਤੇ ਸੋਚ ਨੂੰ ਪਾਜ਼ੇਟਿਵ ਰੱਖਣ ਅਤੇ ਕਿਸੇ ਵਿਗੜੇ ਉਲਝੇ ਕੰਮ ਨੂੰ ਸੰਵਾਰਨ ਵਾਲਾ ਹੋਵੇਗਾ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਮੀਨ : ਪ੍ਰਾਪਰਟੀ ਦੇ ਕੰਮ ਲਈ ਆਪ ਦੇ ਯਤਨ ਅਤੇ ਭੱਜਦੌੜ ਚੰਗਾ ਨਤੀਜਾ ਦੇਵੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਸੁਭਾਅ ’ਚ ਗੁੱਸਾ ਰਹੇਗਾ।
23 ਅਕਤੂਬਰ 2024, ਬੁੱਧਵਾਰ
ਕੱਤਕ ਵਦੀ ਤਿੱਥੀ ਸਪਤਮੀ (23-24 ਮੱਧ ਰਾਤ 1.19 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮਿਥੁਨ ’ਚ
ਮੰਗਲ ਕਰਕ ’ਚ
ਬੁੱਧ ਤੁਲਾ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਕੱਤਕ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 1 (ਕੱਤਕ), ਹਿਜਰੀ ਸਾਲ 1446, ਮਹੀਨਾ : ਰਬਿ ਉਲਸਾਨੀ, ਤਰੀਕ : 19, ਸੂਰਜ ਉਦੇ ਸਵੇਰੇ 6.40 ਵਜੇ, ਸੂਰਜ ਅਸਤ ਸ਼ਾਮ 5.43 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸੁ (23ਅਕਤੂਬਰ ਦਿਨ-ਰਾਤ ਅਤੇ 24 ਨੂੰ ਸਵੇਰੇ 6.16 ਤੱਕ) ਅਤੇ ਮਗਰੋਂ ਨਕਸ਼ੱਤਰ ਪੁੱਖ, ਯੋਗ : ਸ਼ਿਵ (ਸਵੇਰੇ 6.59 ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਮਿਥੁਨ ਰਾਸ਼ੀ ’ਤੇ (23-24 ਮੱਧ ਰਾਤ 12.02 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਵੇਗੀ (ਦੁਪਹਿਰ 1.25 ਤੱਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਰਾਸ਼ਟਰੀ ਸ਼ੱਕ ਕੱਤਕ ਮਹੀਨਾ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)