ਤੁਲਾ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰ ''ਚ ਲਾਭ ਵਾਲਾ, ਮਕਰ ਰਾਸ਼ੀ ਵਾਲੇ ਸਿਹਤ ਦਾ ਰੱਖਣ ਧਿਆਨ

Sunday, Oct 27, 2024 - 02:29 AM (IST)

ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗੀ।

ਬ੍ਰਿਖ : ਯਤਨ ਕਰਨ ’ਤੇ ਕਿਸੇ ਅਦਾਲਤੀ ਕੰਮ ’ਚੋਂ ਕੋਈ ਬਾਧਾ ਮੁਸ਼ਕਿਲ ਹਟ ਸਕਦੀ ਹੈ, ਤੇਜ ਪ੍ਰਭਾਅ-ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਮਿਥੁਨ : ਸੰਤਾਨ ਦੀ ਮਦਦ ਨਾਲ ਆਪ ਦੀ ਕੋਈ ਪ੍ਰਾਬਲਮ ਸੁਲਝਣ ਦੇ ਨੇੜੇ ਪਹੁੰਚ ਸਕਦੀ ਹੈ, ਇਰਾਦਿਆਂ ’ਚ ਮਜ਼ਬੂਤੀ, ਇੱਜ਼ਤਮਾਣ ਦੀ ਪ੍ਰਾਪਤੀ। 

ਕਰਕ : ਸਰਕਾਰੀ ਦਫਤਰਾਂ ਨੂੰ ਸਪਲਾਈ ਅਤੇ ਠੇਕੇਦਾਰੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ, ਕੰਮਕਾਾਜੀ ਟੂਰਿੰਗ ਵੀ ਲਾਭਕਾਰੀ।

ਸਿੰਘ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ।

ਕੰਨਿਆ : ਧਿਆਨ ਰੱਖੋ ਕਿ ਉਲਝਣਾਂ ਪੇਚੀਦਗੀਆਂ ਕਰਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਲਝ ਵਿਗੜ ਨਾ ਜਾਵੇ, ਨੁਕਸਾਨ ਦਾ ਡਰ।

ਤੁਲਾ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਲਾਭਕਾਰੀ, ਵੈਸੇ ਵੀ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ ਅਤੇ ਸਫਲਤਾ ਮਿਲੇਗੀ।

ਬ੍ਰਿਸ਼ਚਕ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ, ਅਫਸਰ ਆਪ ਦੇ ਪ੍ਰਤੀ ਸਾਫਟ-ਲਚੀਲਾ ਅਤੇ ਹਮਦਰਦਾਨਾ ਰੁਖ ਰੱਖਣਗੇ।

ਧਨ : ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਅਤੇ ਪੇਚੀਦਾ ਬਣਿਆ ਕੰਮ ਸੁਲਝ ਸਕਦਾ ਹੈ, ਕੋਈ ਕੰਮਕਾਜੀ ਮੁਸ਼ਕਿਲ ਵੀ ਹੱਲ ਹੋਵੇਗੀ।

ਮਕਰ  : ਧਿਆਨ ਰੱਖੋ ਕਿ ਅਚਾਨਕ ਕਿਸੇ ਸਮੇਂ ਸਿਹਤ ਦੇ ਵਿਗੜਣ ਦਾ ਡਰ ਹੋ ਸਕਦਾ ਹੈ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।

ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।

ਮੀਨ : ਵਿਰੋਧੀਆਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਤੁਲੇ ਹੋਏ ਨਜ਼ਰ ਆਉਣਗੇ।

27 ਅਕਤੂਬਰ 2024, ਐਤਵਾਰ
ਕੱਤਕ ਵਦੀ ਤਿੱਥੀ ਇਕਾਦਸ਼ੀ (ਪੂਰਾ ਦਿਨ ਰਾਤ)

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਤੁਲਾ ’ਚ 
ਚੰਦਰਮਾ     ਸਿੰਘ ’ਚ  
ਮੰਗਲ     ਕਰਕ ’ਚ
ਬੁੱਧ      ਤੁਲਾ ’ਚ
ਗੁਰੂ      ਬ੍ਰਿਖ ’ਚ 
ਸ਼ੁੱਕਰ     ਬ੍ਰਿਸ਼ਚਕ ’ਚ 
ਸ਼ਨੀ    ਕੁੰਭ ’ਚ
ਰਾਹੂ     ਮੀਨ ’ਚ                                
ਕੇਤੂ     ਕੰਨਿਆ ’ਚ  
ਬਿਕ੍ਰਮੀ ਸੰਮਤ : 2081, ਕੱਤਕ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 5 (ਕੱਤਕ), ਹਿਜਰੀ ਸਾਲ 1446, ਮਹੀਨਾ : ਰਬਿ ਉਲਸਾਨੀ, ਤਰੀਕ : 23, ਸੂਰਜ ਉਦੇ ਸਵੇਰੇ 6.44 ਵਜੇ, ਸੂਰਜ ਅਸਤ ਸ਼ਾਮ 5.39 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮਘਾ (ਦੁਪਹਿਰ 12.24 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ :ਬ੍ਰਹਮ (ਪੂਰਾ ਦਿਨ ਰਾਤ), ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ),  ਦੁਪਹਿਰ 12.24 ਤੱਕ ਜੰਮੇ ਬੱਚੇ ਨੂੰ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੂਰਬ, ਦਿਵਸ ਅਤੇ ਤਿਓਹਾਰ :ਕੌਮੁਦੀ ਮਹੋਤਸਵ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Harpreet SIngh

Content Editor

Related News