ਕੰਨਿਆ ਰਾਸ਼ੀ ਵਾਲਿਆਂ ਦੀ ਭੱਜਦੌੜ ਦੇਵੇਗੀ ਚੰਗੀ ਰਿਟਰਨ, ਬ੍ਰਿਸ਼ਚਕ ਰਾਸ਼ੀ ਵਾਲਿਆਂ ਨੂੰ ਹੋ ਸਕਦੈ ਨੁਕਸਾਨ

Saturday, Nov 02, 2024 - 02:51 AM (IST)

ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਜਿਹੀ ਸੋਚ-ਅਪਰੋਚ ਰਹੇਗੀ।

ਬ੍ਰਿਖ : ਪ੍ਰੇਸ਼ਾਨ, ਅਸ਼ਾਂਤ, ਡਿਸਟਰਬ ਮਨ ਕਰਕੇ, ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਨਾ ਰੱਖੋਗੇ, ਸਫਰ ਵੀ ਨਾ ਕਰਨਾ ਸਹੀ ਰਹੇਗਾ।

ਮਿਥੁਨ : ਸੰਤਾਨ ਸਾਥ ਦੇਵੇਗੀ, ਸਹਿਯੋਗ ਕਰੇਗੀ ਅਤੇ ਆਪ ਦੇ ਕਿਸ ਕੰਮ ਨੂੰ ਸੰਵਾਰਨ ਲਈ ਬਹੁਤ ਇੰਸਟਰੂਮੈਂਟਲ ਹੋਵੇਗੀ, ਮਾਣ-ਯਸ਼ ਦੀ ਪ੍ਰਾਪਤੀ।

ਕਰਕ : ਯਤਨ ਕਰਨ ’ਤੇ ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੇ ਯਤਨ ਸਿਰੇ ਚੜ੍ਹ ਸਕਦੇ ਹਨ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ।

ਸਿੰਘ : ਜਨਰਲ ਤੌਰ ’ਤੇ ਆਪ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰਹੋਗੇ, ਤੇਜ ਪ੍ਰਭਾਵ-ਦਬਦਬਾ ਵੀ ਬਣਿਆ ਰਹੇਗਾ।

ਕੰਨਿਆ : ਟੀਚਿੰਗ, ਕੋਚਿੰਗ, ਟਿਊਸ਼ਨਿੰਗ, ਕੰਸਲਟੈਂਸੀ, ਪ੍ਰਿੰਟਿੰਗ, ਪਬਲੀਸ਼ਿੰਗ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਉਨ੍ਹਾਂ ਦੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।

ਤੁਲਾ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਸ਼ਚਕ : ਸਿਤਾਰਾ ਕਿਉਂਕਿ ਨੁਕਸਾਨ ਵਾਲਾ ਹੈ, ਇਸ ਲਈ ਨਾ ਤਾਂ ਲਿਖਣ-ਪੜ੍ਹਨ ਦੇ ਕੰਮ ਨੂੰ ਜਲਦੀ ਨਾਲ ਨਿਪਟਾਓ ਅਤੇ ਨਾ ਹੀ ਉਧਾਰੀ ਦੇ ਚੱਕਰ ’ਚ ਫਸੋ।

ਧਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ।

ਮਕਰ  : ਕਿਸੇ ਅਫਸਰ ਦੇ ਰੁਖ ’ਚ ਨਰਮੀ, ਆਪ ਦੇ ਕਿਸੇ ਸਰਕਾਰੀ ਕੰਮ ਨੂੰ ਸੰਵਾਰਨ ’ਚ ਮਦਦਗਾਰ ਹੋਵੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ।

ਕੁੰਭ : ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਸ਼ਤਰੂ ਵੀ ਆਪ ਦੀ ਪਕੜ ’ਚ ਰਹਿਣਗੇ ਪਰ ਸੁਭਾਅ ’ਚ ਗੁੱਸਾ।

ਮੀਨ : ਸਿਹਤ ਦੇ ਵਿਗੜਣ ਅਤੇ ਪੈਰ ਦੇ ਫਿਸਲਣ ਦਾ ਡਰ ਰਹੇਗਾ, ਸਫਰ ਵੀ ਟਾਲ ਦਿਓ ਪਰ ਕੰਮਕਾਜੀ ਦਸ਼ਾ ਪਹਿਲੇ ਦੀ ਤਰ੍ਹਾਂ ਬਣੀ ਰਹੇਗੀ।

2 ਨਵੰਬਰ 2024, ਸ਼ਨੀਵਾਰ
ਕੱਤਕ ਸੁਦੀ ਤਿਥੀ ਏਕਮ (ਰਾਤ 8.22 ਤੱਕ) ਅਤੇ ਮਗਰੋਂ ਤਿਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਤੁਲਾ ’ਚ 
ਚੰਦਰਮਾ     ਤੁਲਾ ’ਚ  
ਮੰਗਲ     ਕਰਕ ’ਚ
ਬੁੱਧ      ਬ੍ਰਿਸ਼ਚਕ ’ਚ 
ਗੁਰੂ      ਬ੍ਰਿਖ ’ਚ 
ਸ਼ੁੱਕਰ     ਬ੍ਰਿਸ਼ਚਕ ’ਚ 
ਸ਼ਨੀ    ਕੁੰਭ ’ਚ
ਰਾਹੂ     ਮੀਨ ’ਚ 
ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਕੱਤਕ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 11 (ਕੱਤਕ), ਹਿਜਰੀ ਸਾਲ 1446, ਮਹੀਨਾ : ਰਬਿ ਉਲਸਾਨੀ, ਤਰੀਕ : 29, ਸੂਰਜ ਉਦੇ ਸਵੇਰੇ 6.48 ਵਜੇ, ਸੂਰਜ ਅਸਤ ਸ਼ਾਮ 5.34 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (2 ਨਵੰਬਰ ਦਿਨ ਰਾਤ ਅਤੇ 3 ਨੂੰ ਸਵੇਰੇ 5.58 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਆਯੁਸ਼ਮਾਨ (ਪੂਰਵ ਦੁਪਹਿਰ 11.18 ਤੱਕ) ਅਤੇ ਮਗਰੋਂ ਯੋਗ ਸੌਭਾਗਿਯ, ਚੰਦਰਮਾ : ਤੁਲਾ ਰਾਸ਼ੀ ’ਤੇ (ਰਾਤ 11.24 ਤੱਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ 10 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅਣਕੁਟ ਗੋਵਰਧਨ ਪੂਜਾ, ਬਲੀ ਪੂਜਾ, ਵਿਸ਼ਵਕਰਮਾ ਦਿਵਸ, ਕੱਤਕ ਸੁਦੀ ਪੱਖ ਸ਼ੁਰੂ। 
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Harpreet SIngh

Content Editor

Related News