ਬ੍ਰਿਖ ਰਾਸ਼ੀ ਵਾਲਿਆਂ ਲਈ ਸਿਤਾਰਾ ਸਿਹਤ ਲਈ ਕਮਜ਼ੋਰ, ਕਰਕ ਰਾਸ਼ੀ ਵਾਲੇ ਸ਼ਤਰੂਆਂ ਤੋਂ ਰੱਖਣ ਦੂਰੀ

Wednesday, Nov 06, 2024 - 02:11 AM (IST)

ਬ੍ਰਿਖ ਰਾਸ਼ੀ ਵਾਲਿਆਂ ਲਈ ਸਿਤਾਰਾ ਸਿਹਤ ਲਈ ਕਮਜ਼ੋਰ, ਕਰਕ ਰਾਸ਼ੀ ਵਾਲੇ ਸ਼ਤਰੂਆਂ ਤੋਂ ਰੱਖਣ ਦੂਰੀ

ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੂਚੀ, ਹਰ ਪੱਖੋਂ ਬਿਹਤਰੀ ਹੋਵੇਗੀ।

ਬ੍ਰਿਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸਲਈ ਖਾਣਾ-ਪੀਣਾ ਲਿਮਟ ’ਚ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਮਿਥੁਨ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਬਿਹਤਰ ਰੱਖਣ ਅਤੇ ਉਨ੍ਹਾਂ ’ਚ ਸਫ਼ਲਤਾ ਦੇਣ ਵਾਲਾ, ਫ਼ੈਮਿਲੀ ਫ੍ਰੰਟ ’ਤੇ ਵੀ ਮਿਠਾਸ-ਤਾਲ ਮੇਲ ਰੱਖਣ ਵਾਲਾ।

ਕਰਕ : ਕਿਉਂਕਿ ਸ਼ਤਰੂ ਨੁਕਸਾਨ ਪਹੁੰਚਾਉਣ ਲਈ ਹੱਥੋਂ ਕੋਈ ਮੌਕਾ ਜਾਣ ਨਾ ਦੇਣਗੇ, ਇਸ ਲਈ ਉਨ੍ਹਾਂ ਨਾਲ ਨੇੜਤਾ ਨਾ ਰੱਖਣਾ ਸਹੀ ਰਹੇਗਾ।

ਸਿੰਘ : ਸੰਤਾਨ ਸਫ਼ਾਟ-ਸੁਪੋਰਟਿਵ ਅਤੇ ਹਮਦਰਦਾਨਾ ਰੁਖ ਰੱਖੇਗੀ, ਕਿਸੇ ਫ਼ੈਮਿਲੀ ਪ੍ਰਾਬਲਮ ਨੂੰ ਸੁਲਝਾਉਣ ਲਈ ਸੰਤਾਨ ਦੇ ਸਹਿਯੋਗੀ ਰੁਖ ਦੀ ਵਰਤੋਂ ਕੀਤੀ ਜਾ ਸਕਦੀ ਹੈ।

ਕੰਨਿਆ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਤੁਲਾ : ਜੇ ਕਿਸੇ ਵੱਡੇ ਆਦਮੀ ਦਾ ਸਹਿਯੋਗ ਲੈਣ ਲਈ ਆਪ ਉਸ ਨਾਲ ਭੇਟ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।

ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਧਨ : ਸਮਾਂ ਸਫ਼ਲਤਾ ਅਤੇ ਇੱਜ਼ਤ-ਮਾਣ ਦੇਣ ਵਾਲਾ, ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮਨ ਸਫ਼ਰ ਲਈ ਰਾਜ਼ੀ ਰਹੇਗਾ।

ਮਕਰ : ਕਿਉਂਕਿ ਸਮਾਂ ਉਲਝਣਾਂ-ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਇੰਪੋਰਟੈਂਟ ਕੰਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।

ਕੁੰਭ : ਸਿਤਾਰਾ  ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ, ਪ੍ਰੋਗਰਾਮਿੰਗ, ਟੂਰਿੰਗ ਚੰਗਾ ਨਤੀਜਾ ਦੇਵੇਗੀ।

ਮੀਨ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋੋਕ ਸਾਫ਼ਟ-ਸੁਪੋਰਟਿਵ ਰੁਖ ਰੱਖਣਗੇ, ਸ਼ਤਰੂ ਕਮਜ਼ੋਰ ਰਹਿਣਗੇ।

6 ਨਵੰਬਰ 2024, ਬੁੱਧਵਾਰ
ਕੱਤਕ ਸੁਦੀ ਤਿਥੀ ਪੰਚਮੀ (6-7 ਮੱਧ ਰਾਤ 12.42 ਤੱਕ) ਅਤੇ ਮਗਰੋਂ ਤਿਥੀ ਛੱਠ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ        ਤੁਲਾ ’ਚ 
ਚੰਦਰਮਾ     ਧਨ ’ਚ  
ਮੰਗਲ       ਕਰਕ ’ਚ
ਬੁੱਧ          ਬ੍ਰਿਸ਼ਚਕ ’ਚ 
ਗੁਰੂ         ਬ੍ਰਿਖ ’ਚ 
ਸ਼ੁੱਕਰ       ਬ੍ਰਿਸ਼ਚਕ ’ਚ 
ਸ਼ਨੀ        ਕੁੰਭ ’ਚ
ਰਾਹੂ        ਮੀਨ ’ਚ                                                     
ਕੇਤੂ        ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਕੱਤਕ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 15 (ਕੱਤਕ), ਹਿਜਰੀ ਸਾਲ 1446, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 3, ਸੂਰਜ ਉਦੇ ਸਵੇਰੇ 6.52 ਵਜੇ, ਸੂਰਜ ਅਸਤ ਸ਼ਾਮ 5.31 ਵਜੇ (ਜਲੰਧਰ ਟਾਈਮ), ਨਕਸ਼ੱਤਰ :ਮੂਲਾ (ਪੂਰਵ ਦੁਪਹਿਰ 11 ਵਜੇ ਤੱਕ) ਅਤੇ ਮਗਰੋਂ ਨਕਸ਼ੱਤਰ ਪੂਰਵਾ ਖਾੜਾ, ਯੋਗ : ਸੁਕਰਮਾ (ਪੂਰਵ ਦੁਪਹਿਰ 10.51 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ) ਪੂਰਵ ਦੁਪਹਿਰ 11 ਵਜੇ ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੌਭਾਗਿਯ ਪੰਚਮੀ, ਜਯਾ ਪੰਚਮੀ, ਗਿਆਨ ਪੰਚਮੀ (ਜੈਨ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Harpreet SIngh

Content Editor

Related News