ਕਰਕ ਰਾਸ਼ੀ ਵਾਲਿਆਂ ਲਈ ਸਿਤਾਰਾ ਸਿਹਤ ਲਈ ਕਮਜ਼ੋਰ, ਕੰਨਿਆ ਰਾਸ਼ੀ ਵਾਲੇ ਸ਼ਤਰੂਆਂ ਤੋਂ ਰਹਿਣ ਸੁਚੇਤ
Sunday, Nov 10, 2024 - 02:41 AM (IST)
ਮੇਖ : ਲੋਹਾ-ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਸਰੀਆ, ਹਾਰਡ-ਵੇਅਰ, ਸਟੀਲ ਫਰਨੀਚਰ, ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਬ੍ਰਿਖ : ਸਰਕਾਰੀ ਕੰਮਾਂ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲ ਸਕਦਾ ਹੈ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਮਿਥੁਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਇਰਾਦਿਆਂ ’ਚ ਸਫਲਤਾ ਮਿਲੇਗੀ, ਵੈਸੇ ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।
ਕਰਕ : ਸਿਤਾਰਾ ਸਿਹਤ ਲਈ ਠੀਕ ਨਹੀਂ, ਡਰਾਈਵਿੰਗ ਵੀ ਆਪ ਨੂੰ ਸੁਚੇਤ ਰਹਿ ਕੇ ਕਰਨੀ ਚਾਹੀਦੀ ਹੈ ਤਾਂ ਕਿ ਆਪ ਦੇ ਕਿਧਰੇ ਸਟ ਨਾ ਲੱਗ ਜਾਵੇ, ਨੁਕਸਾਨ ਦਾ ਵੀ ਡਰ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਆਪ ਦੀ ਧਾਕ-ਛਾਪ ਬਣੀ ਰਹੇਗੀ।
ਕੰਨਿਆ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ, ਇਸ ਲਈ ਨਾ ਤਾਂ ਉਨ੍ਹਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ।
ਤੁਲਾ : ਸੰਤਾਨ ਸਾਥ ਦੇਵੇਗੀ, ਤਾਲਮੇਲ ਰੱਖੇਗੀ ਅਤੇ ਆਪ ਦੀ ਕਿਸੇ ਪਰਿਵਾਰਕ ਸਮੱਸਿਆ ਦੇ ਹੱਲ ਲਈ ਉਸ ਦਾ ਰੋਲ ਇੰਸਟਰੂਮੈਂਟਲ ਰਹਿ ਸਕਦਾ ਹੈ।
ਬ੍ਰਿਸ਼ਚਕ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਧਨ : ਵੱਡੇ ਲੋਕਾਂ ਦਾ ਰੁਖ ਆਪ ਲਈ ਸੁਪੋਰਟਿਵ-ਹਮਦਰਦਾਨਾ ਰਹਿ ਸਕਦਾ ਹੈ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
ਮਕਰ : ਗੱਡੀਆਂ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ।
ਮੀਨ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਦੇਣ, ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਅਤੇ ਪੈਰ ਫਿਸਲਾਉਣ ਵਾਲਾ ਹੈ, ਸੁਚੇਤ ਰਹੋ।
10 ਨਵੰਬਰ 2024, ਐਤਵਾਰ
ਕੱਤਕ ਸੁਦੀ ਤਿਥੀ ਨੌਮੀ (ਰਾਤ 9.02 ਤੱਕ) ਅਤੇ ਮਗਰੋਂ ਤਿਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਕੁੰਭ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਧਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਕੱਤਕ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ : 1946, ਮਿਤੀ: 19 (ਕੱਤਕ), ਹਿਜਰੀ ਸਾਲ 1446, ਮਹੀਨਾ: ਜਮਾਦਿ ਉਲ ਅੱਵਲ, ਤਰੀਕ :7, ਸੂਰਜ ਉਦੇ ਸਵੇਰੇ 6.55 ਵਜੇ, ਸੂਰਜ ਅਸਤ ਸ਼ਾਮ 5.28 ਵਜੇ (ਜਲੰਧਰ ਟਾਈਮ), ਨਕਸ਼ੱਤਰ :ਧਨਿਸ਼ਠਾ (ਪੁਰਵ ਦੁਪਹਿਰ 11 ਵਜੇ ਤਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਧਰੁਵ (10-11 ਮੱਧ ਰਾਤ 1.42 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ: ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ ਪੁਰਬ, ਦਿਵਸ ਅਤੇ ਤਿਉਹਾਰ : ਅਕਸ਼ੈ ਨੌਮੀ, ਕੁਸ਼ਮਾਂਡ ਨੌਮੀ, ਆਂਵਲਾ ਨੌਮੀ, ਆਰੋਗਿਯ ਵਰਤ, ਮੇਲਾ ਅਚਲੇਸ਼ਵਰ (ਬਟਾਲਾ, ਪੰਜਾਬ) ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)