ਕਰਕ ਰਾਸ਼ੀ ਵਾਲਿਆਂ ਨੂੰ ਰਹੇਗਾ ਨੁਕਸਾਨ ਦਾ ਡਰ, ਕੰਨਿਆ ਰਾਸ਼ੀ ਵਾਲਿਆਂ ਨੂੰ ਮਿਲੇਗਾ ਵੱਡੇ ਲੋਕਾਂ ਦਾ ਸਹਿਯੋਗ

Tuesday, Nov 19, 2024 - 02:38 AM (IST)

ਕਰਕ ਰਾਸ਼ੀ ਵਾਲਿਆਂ ਨੂੰ ਰਹੇਗਾ ਨੁਕਸਾਨ ਦਾ ਡਰ, ਕੰਨਿਆ ਰਾਸ਼ੀ ਵਾਲਿਆਂ ਨੂੰ ਮਿਲੇਗਾ ਵੱਡੇ ਲੋਕਾਂ ਦਾ ਸਹਿਯੋਗ

ਮੇਖ : ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ, ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਵੀ ਬਣੀ ਰਹੇਗੀ।

ਬ੍ਰਿਖ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ, ਅਰਥ ਦਸ਼ਾ ਕੰਫਰਟੇਬਲ ਰੱਖਣ, ਕਾਰੋਬਾਰੀ ਟੂਰਿੰਗ ਦਾ ਬਿਹਤਰ ਨਤੀਜਾ ਦੇਣ ਵਾਲਾ ਹੈ।

ਮਿਥੁਨ : ਕਾਰੋਬਾਰੀ ਦਸ਼ਾ ਚੰਗੀ, ਯਤਨ ਅਤੇ ਭੱਜ-ਦੌੜ ਕਰਨ ’ਤੇ ਕਾਰੋਬਾਰੀ ਕੋਸ਼ਿਸ਼ਾਂ ਅੱਗੇ ਵਧਣਗੀਆਂ ਪਰ ਗਲੇ ’ਚ ਖਰਾਬੀ ਦਾ ਡਰ ਰਹਿ ਸਕਦਾ ਹੈ।

ਕਰਕ : ਧਿਆਨ ਰੱਖੋ ਕਿ ਉਲਝਣਾਂ- ਝਮੇਲਿਆਂ ਕਰਕੇ ਆਪ ਦੀ ਕੋਈ ਬਣੀ ਬਣਾਈ ਪਲਾਨਿੰਗ ਉਖੜ-ਵਿਗੜ ਨਾ ਜਾਵੇ, ਨੁਕਸਾਨ ਦਾ ਡਰ।

ਸਿੰਘ : ਖੇਤੀ ਉਤਪਾਦਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਕੰਨਿਆ : ਵੱਡੇ ਲੋਕਾਂ ਦਾ ਸਹਿਯੋਗ, ਕਿਸੇ ਸਰਕਾਰੀ ਪੇਚੀਦਗੀ ਨੂੰ ਖਤਮ ਕਰਨ ਲਈ ਬਹੁਤ ਹੈਲਪਫੁਲ ਸਿੱਧ ਹੋ ਸਕਦਾ ਹੈ।

ਤੁਲਾ : ਯਤਨ ਕਰਨ ’ਤੇ ਆਪ ਦੀ ਪਲਾਨਿੰਗ- ਪ੍ਰੋਗਰਾਮਿੰਗ ਚੰਗਾ ਨਤੀਜਾ ਦੇਵੇਗੀ, ਇਰਾਦਿਆਂ ’ਚ ਮਜ਼ਬੂਤੀ, ਜਨਰਲ ਹਾਲਾਤ ਵੀ ਅਨੁਕੂਲ ਚਲਣਗੇ।

ਬ੍ਰਿਸ਼ਚਕ : ਕਿਉਂਕਿ ਪੇਟ ’ਚ ਗੜਬੜੀ ਰਹਿਣ ਦਾ ਡਰ ਬਣਿਆ ਰਹੇਗਾ, ਇਸ ਲਈ ਨਾ ਤਾਂ ਬਾਈ ਪੈਦਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਕਰੋ ਅਤੇ ਨਾ ਹੀ ਸਫਰ ਕਰੋ।

ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਸਦਭਾਅ- ਸਹਿਯੋਗ ਬਣਿਆ ਰਹੇਗਾ।

ਮਕਰ  : ਕਮਜ਼ੋਰ ਸਿਤਾਰੇ ਦੇ ਕਾਰਨ ਮਨੋਬਲ ’ਚ ਟੁੱਟਣ ਦਾ ਅਹਿਸਾਸ ਤਾਂ ਰਹੇਗਾ ਅਤੇ ਆਪ ਕਿਸੇ ਵੀ ਕੋਸ਼ਿਸ਼ ਨੂੰ ਅੱਗੇ ਨਾ ਵਧਾ ਸਕੋਗੇ।

ਕੁੰਭ : ਸੰਤਾਨ ਦਾ ਰੁਖ ਸਹਿਯੋਗੀ-ਸੁਪੋਰਟਿਵ ਰਹੇਗਾ, ਯਤਨ ਕਰਨ ’ਤੇ ਆਪ ਦੀ ਪਲਾਨਿੰਗ- ਪ੍ਰੋਗਰਾਮਿੰਗ ਸਿਰੇ ਚੜ੍ਹ ਸਕਦੀ ਹੈ।

ਮੀਨ : ਜਾਇਦਾਦੀ ਕੰਮ ਅਟੈਂਡ ਕਰਨ ’ਤੇ ਨਾ ਸਿਰਫ ਆਪ ਦਾ ਕਦਮ ਅੱਗੇ ਰਹੇਗਾ, ਸਗੋਂ ਕੋਈ ਮੁਸ਼ਕਲ ਵੀ ਹਟੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

19 ਨਵੰਬਰ 2024, ਮੰਗਲਵਾਰ
ਮੱਘਰ ਵਦੀ ਤਿਥੀ ਚੌਥ (ਸ਼ਾਮ 5.29 ਤੱਕ) ਅਤੇ ਮਗਰੋਂ ਤਿਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਬ੍ਰਿਸ਼ਚਕ ’ਚ 
ਚੰਦਰਮਾ     ਮਿਥੁਨ ’ਚ 
ਮੰਗਲ     ਕਰਕ ’ਚ
ਬੁੱਧ      ਬ੍ਰਿਸ਼ਚਕ ’ਚ 
ਗੁਰੂ      ਬ੍ਰਿਖ ’ਚ 
ਸ਼ੁੱਕਰ     ਧਨ ’ਚ 
ਸ਼ਨੀ    ਕੁੰਭ ’ਚ
ਰਾਹੂ     ਮੀਨ ’ਚ
ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਮੱਘਰ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 28 (ਕੱਤਕ), ਹਿਜਰੀ ਸਾਲ 1446, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 16, ਸੂਰਜ ਉਦੇ ਸਵੇਰੇ 7.03 ਵਜੇ, ਸੂਰਜ ਅਸਤ ਸ਼ਾਮ 5.23 ਵਜੇ (ਜਲੰਧਰ ਟਾਈਮ), ਨਕਸ਼ੱਤਰ: ਆਰਦਰਾ (ਬਾਅਦ ਦੁਪਹਿਰ 2.56 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ, ਯੋਗ: ਸਾਧਿਯ (ਬਾਅਦ ਦੁਪਹਿਰ 2.56 ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ)।  ਦਿਸ਼ਾ ਸ਼ੂਲ: ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਮਹਾਰਾਣੀ ਲਕਸ਼ਮੀ ਬਾਈ ਜੈਅੰਤੀ, ਸ਼੍ਰੀਮਤੀ ਇੰਦਰਾ ਗਾਂਧੀ ਜਨਮਦਿਨ, ਸਿਟੀਜ਼ਨ ਡੇ। 
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Harpreet SIngh

Content Editor

Related News