ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ, ਕਰਕ ਰਾਸ਼ੀ ਵਾਲੇ ਆਪਣੇ ਭਟਕਦੇ ਮਨ ''ਤੇ ਰੱਖਣ ਕਾਬੂ
Saturday, Nov 30, 2024 - 03:07 AM (IST)
ਮੇਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਲਿਮਟ ’ਚ ਕਰਨਾ ਚਾਹੀਦਾ ਹੈ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਸਫਰ ਕਰੋ।
ਬ੍ਰਿਖ : ਕੰਮਕਾਜ ਦੀ ਦਸ਼ਾ ਚੰਗੀ, ਕੋਈ ਵੀ ਕੰਮ ਅਨਮੰਨੇ ਮਨ ਨਾਲ ਨਾ ਕਰੋ, ਫੈਮਿਲੀ ਫ੍ਰੰਟ ’ਤੇ ਖਿਚਾਤਣੀ ਅਤੇ ਤਣਾਤਣੀ ਬਣੀ ਰਹਿ ਸਕਦੀ ਹੈ।
ਮਿਥੁਨ : ਵਿਰੋਧੀਆਂ, ਖਾਸ ਕਰ ਕੇ ਹਲਕੀ ਨੇਚਰ ਵਾਲੇ ਦੁਸ਼ਮਣਾਂ ਤੋਂ ਫਾਸਲਾ ਰੱਖੋ ਕਿਉਂਕਿ ਉਹ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਕੋਈ ਲਿਹਾਜ਼ ਨਾ ਕਰਨਗੇ।
ਕਰਕ : ਗਲਤ ਅਤੇ ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖਣਾ ਜ਼ਰੂਰੀ, ਇਸ ਲਈ ਸੋਚੇ ਸਮਝੇ ਬਗੈਰ ਕੋਈ ਕੰਮ ਨਾ ਕਰੋ।
ਸਿੰਘ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਕੋਈ ਕੋਸ਼ਿਸ਼ ਨਾ ਕਰੋ ਕਿਉਂਕਿ ਆਪ ਦੀ ਕੋਈ ਕੋਸ਼ਿਸ਼ ਸਿਰੇ ਨਾ ਚੜ੍ਹ ਸਕੇਗੀ।
ਕੰਨਿਆ : ਘਟੀਆ ਲੋਕਾਂ ਅਤੇ ਕੰਮਕਾਜੀ ਸਾਥੀਆਂ ਦੀਆਂ ਸਰਗਰਮੀਆਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ ਕਿਉਂਕਿ ਉਹ ਆਪ ਨਾਲ ਕੋ-ਆਪ੍ਰੇਟ ਨਾ ਕਰਨਗੇ।
ਤੁਲਾ : ਕਾਰੋਬਾਰੀ ਲੈਣ-ਦੇਣ ਦੇ ਕੰਮਾਂ ’ਚ ਅਹਿਤਿਆਤ ਰੱਖਣੀ ਜ਼ਰੂਰੀ ਕਿਉਂਕਿ ਆਪ ਦੀ ਕਿਸੇ ਪੇਮੈਂਟ ਫਸਣ ਦਾ ਡਰ ਵੀ ਰਹਿ ਸਕਦਾ ਹੈ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਵੈਸੇ ਮਨ ਅਸ਼ਾਂਤ, ਪ੍ਰੇਸ਼ਾਨ-ਡਿਸਟਰਬ ਰਹਿ ਸਕਦਾ ਹੈ, ਮਾਨਸਿਕ ਤਣਾਅ ਪ੍ਰੇਸ਼ਾਨੀ ਰਹੇਗੀ।
ਧਨ : ਸਿਤਾਰਾ ਝਮੇਲਿਆਂ-ਝਗੜਿਆਂ-ਪੇਚੀਦਗੀਆਂ ਵਾਲਾ, ਇਸ ਲਈ ਕਿਸੇ ਵੀ ਜ਼ਰੂਰੀ ਕੰਮ ਨੂੰ ਹੱਥ ’ਚ ਨਹੀਂ ਲੈਣਾ ਚਾਹੀਦਾ।
ਮਕਰ : ਸਿਤਾਰਾ ਧਨ ਲਾਭ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਪਲਾਨਿੰਗ ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ।
ਕੁੰਭ : ਕਿਉਂਕਿ ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ ਹੈ, ਇਸ ਲਈ ਆਪ ਨੂੰ ਬਾਧਾਵਾਂ ਮੁਸ਼ਕਲਾਂ ਨਾਲ ਨਿਪਟਣਾ ਪੈ ਸਕਦਾ ਹੈ।
ਮੀਨ : ਕਿਉਂਕਿ ਸਮਾਂ ਬਾਧਾਵਾਂ ਮੁਸ਼ਕਲਾਂ ਅਤੇ ਵਿਪਰੀਤ ਹਾਲਾਤ ਬਣਾਉਣ ਵਾਲਾ ਹੈ, ਇਸ ਲਈ ਕੋਈ ਵੀ ਕੰਮ ਬੁੱਝੇ ਮਨ ਨਾਲ ਨਾ ਕਰਨਾ ਸਹੀ ਰਹੇਗਾ।
30 ਨਵੰਬਰ 2024, ਸ਼ਨੀਵਾਰ
ਮੱਘਰ ਵਦੀ ਤਿਥੀ ਚੌਦਸ (ਸਵੇਰੇ 10.30 ਤਕ) ਅਤੇ ਮਗਰੋਂ ਤਿਥੀ ਮੱਸਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਧਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਮੱਘਰ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 9 (ਮੱਘਰ), ਹਿਜਰੀ ਸਾਲ 1446, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 27, ਸੂਰਜ ਉਦੇ ਸਵੇਰੇ 7.12 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ: ਵਿਸ਼ਾਖਾ (ਦੁਪਹਿਰ 12.35 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ ,ਯੋਗ: ਅਤਿਗੰਡ (ਸ਼ਾਮ 4.44 ਤੱਕ) ਅਤੇ ਮਗਰੋਂ ਨਕਸ਼ੱਤਰ ਸੁਕਰਮਾ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ: ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਵਜੇ ਤਕ) ਪੁਰਬ ਦਿਵਸ ਅਤੇ ਤਿਓਹਾਰ : ਮੇਲਾ ਪੁਰ ਮੰਡਲ (ਜੰਮੂ), ਦੇਵਿਕਾ ਸਨਾਨ (ਊਧਮਪੁਰ, ਜੰਮੂ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)